Wednesday, July 3, 2024

ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ‘ਤੇ ਪਾਬੰਦੀ

ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭਡਾਰ ਬਿਆਸ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।  ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਰਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਮਨੁੱਖੀ ਜਾਨਾਂ ਅਤੇ ਸਰਕਾਰੀ ਜਾਇਦਾਦ ਨੂੰ ਬਚਾਉਣ ਦੇ ਮੰਤਵ ਨਾਲ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਜਲਨਸ਼ੀਲ ਪਦਾਰਥਾਂ ਦੀ ਵਰਤੋ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਨਾ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ। ਇਹ ਹੁਕਮ 6 ਮਈ 2016 ਤੱਕ ਲਾਗੂ ਰਹਿਗਾ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply