Wednesday, July 3, 2024

ਪਸੂਆਂ, ਮੱਛੀਆਂ ਦਾ ਸੀਮਣ ਦਾ ਅਣ-ਅਧਿਕਾਰਤ ਤੌਰ ਤੇ ਭੰਡਾਰਨ ਕਰਨ, ਟਰਾਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ਤੇ ਪਾਬੰਦੀ

ਅੰਮ੍ਰਿਤਸਰ, 6 ਮਾਰਚ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਤੇਜਿੰਦਰ ਪਾਲ ਸਿੰਘ ਸੰਧੂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਸੀਮਣ ਦਾ ਅਣ-ਅਧਿਕਾਰਤ ਤੌਰ ਤੇ ਭੰਡਾਰਨ ਕਰਨ, ਟਰਾਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ਤੇ ਪਾਬੰਦੀ ਲਗਾਈ ਹੈ।  ਵਿੱਤੀ ਕਮਿਸ਼ਨਰ ਪੰਜਾਬ ਸਰਕਾਰ ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਵਿਭਾਗ ਚੰਡੀਗੜ ਵੱਲੋ ਵੱਖ-ਵੱਖ ਥਾਵਾਂ ਤੇ ਨਕਲੀ ਅਤੇ ਅਣ-ਅਧਿਕਾਰਤ ਸੀਮਣ ਦੀ ਵਰਤੋਂ ਕਰਨਾਂ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿੱਤ ਨਹੀ ਹੈ ਪਸੂਧੰਨ ਦੀ ਪ੍ਰੋਡਕਟੀਵਿਟੀ ਤੇ ਮਾੜਾ ਅਸਰ ਪੈ ਸਕਦਾ ਹੈ ਪਸੂ ਪਾਲਣ ਵਿਭਾਗ, ਪਜਾਬ ਦੀਆਾਂ ਸਮੂਹ ਵੈਟਰਨੀ ਸੰਸਥਾਵਾਂ ਸਮੇਤ ਪਸੂ ਹਸਪਤਾਲ/ ਡਿਸਪੈਸਰੀਆਂ ਅਤੇ ਪੋਲੀਕਲੀਨਿਕ, ਪੇਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਮਿਲਕਫੈਡ ਅਤੇ ਕਾਲਜ ਆਫ ਵੈਟਰਨੀ ਸਾਇਸ, ਗਡਵਾਸੂ ਲੁਧਿਆਣਾ, ਪ੍ਰਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਬੋਵਾਇਨ ਸੀਮਨ ਅਤੇ ਪ੍ਰੋਕਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ ਜਿਹਨਾਂ ਨੇ ਕੇਵਲ ਆਪਦੇ ਪਸੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ।ਇਹ ਹੁਕਮ 6 ਮਈ 2016 ਤੱਕ ਲਾਗੂ ਰਹਿਗਾ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply