
ਬਠਿੰਡਾ, 4 ਮਈ (ਜਸਵਿੰਦਰ ਸਿੰਘ ਜੱਸੀ)- ਬਰਨਾਲਾ ਬਾਈਪਾਸ ‘ਤੇ ਸਥਿਤ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ੪੫੧ਵੇਂ ਪ੍ਰਕਾਸ਼ ਦਿਹਾੜਾ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪਹਿਲਾਂ ਅੰਮ੍ਰਿਤ ਵੇਲੇ ਪ੍ਰਭਾਤ ਫੇਰੀ ਕੱਢਣ ਉਪਰੰਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਗਏ। ਹਜ਼ੂਰੀ ਰਾਗੀ ਅਤੇ ਬਲਦੇਵ ਸਿੰਘ ਕੋਮਲ ਸਿਰਸਾ ਵਾਲਿਆਂ ਵਲੋਂ ਮਨੋਹਰ ਕੀਰਤਨ ਨੂੰ ਸੰਗਤਾਂ ਸਰਵਣ ਕਰਵਾਇਆ ਗਿਆ। ਇਸ ਤੋਂ ਬਾਅਦ ਭਾਈ ਗੁਰਿੰਦਰਦੀਪ ਸਿੰਘ ਵਲੋਂ ਕਥਾ ਵਿਚਾਰਾਂ ਰਾਹੀਂ ਗੁਰਮਤਿ ਸਿਧਾਤਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media