Friday, July 5, 2024

ਭਾਈ ਘਨ੍ਹਈਆ ਜੀ ਐਲੋਪੈਥਿਕ ਓ.ਪੀ.ਡੀ ਹਸਪਤਾਲ ਵਿਖੇ ਅੱਖਾਂ ਦਾ ਫ਼੍ਰੀ ਚੈੱਕਅੱਪ ਕੈਂਪ ਲੱਗਾ

PPN0703201611ਅੰਮ੍ਰਿਤਸਰ, 7 ਮਾਰਚ (ਜਗਦੀਪ ਸਿੰਘ ਸੱਗੂ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵਲੋਂ ਸਿਵਲ ਸਰਜਨ ਦੀ ਮਨਜ਼ੂਰੀ ਉਪਰੰਤ ਭਾਈ ਘਨ੍ਹਈਆ ਜੀ ਐਲੋਪੈਥਿਕ ਓ.ਪੀ.ਡੀ ਹਸਪਤਾਲ, ਨਿਊ ਪਵਨ ਨਗਰ ਵਿਖੇ ਅੱਖਾਂ ਦਾ ਫ਼੍ਰੀ ਚੈੱਕਅੱਪ ਕੈਂਪ ਸ੍ਰੀ ਕਰਤਾਰ ਚੰਦ ਮੈਮੋਰੀਅਲ ਫੀਜ਼ਿਓਥੈਰੇਪੀ ਸੈਂਟਰ, ਪਵਨ ਨਗਰ ਦੇ ਸਹਿਯੋਗ ਨਾਲ ਲਗਾਇਆ ਗਿਆ।ਕੈਂਪ ਦਾ ਉਦਘਾਟਨ ਭਾਈ ਮਨਜੀਤ ਸਿੰਘ ਚੇਅਰਮੈਨ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਕੀਤਾ ਗਿਆ।
ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਗਰੀਬ, ਲੋੜਵੰਦ ਅਤੇ ਆਰਥਿਕ ਪੱਖੋਂ ਕਮਜ਼ੋਰ ਰੋਗੀਆਂ ਦੀ ਮਦਦ ਲਈ ਹਰ ਸਾਲ ਅੱਖਾਂ ਦੇ ਕੈਂਪ ਵੱਖ-ਵੱਖ ਥਾਵਾਂ ‘ਤੇ ਲਗਾਏ ਜਾਂਦੇ ਹਨ।ਇਸ ਕੈਂਪ ਵਿੱਚ 504 ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅੱਪ ਡਾ. ਭੁਪਿੰਦਰ ਸਿੰਘ ਅਤੇ ਉਹਨਾਂ ਦੀ ਟੀਮ ਵਲੋਂ ਕੀਤਾ ਗਿਆ ਤੇ ਦਵਾਈਆਂ ਫ਼੍ਰੀ ਦਿੱਤੀਆਂ ਗਈਆਂ। ਇਨ੍ਹਾਂ ਵਿਚੋਂ 124 ਮਰੀਜ਼ਾਂ ਦੀਆਂ ਅੱਖਾਂ ਦੇ ਆਪਰੇਸ਼ਨ ਕਰਨ ਲਈ ਚੋਣ ਕੀਤੀ ਗਈ। ਇਨ੍ਹਾਂ ਦੀਆਂ ਅੱਖਾਂ ਦੇ ਆਪਰੇਸ਼ਨ ਟਾਂਕੇ ਤੋਂ ਬਿਨਾਂ ਲੈਂਜ਼ ਪਾ ਕੇ ਨਿਰਮਲਜੋਤ ਆਈ ਹਸਪਤਾਲ ਤੋਂ ਸੁਸਾਇਟੀ ਵਲੋਂ ਫ਼੍ਰੀ ਕਰਵਾਏ ਜਾਣਗੇ। 104 ਮਰੀਜ਼ਾਂ ਨੂੰ ਐਨਕਾਂ ਵੀ ਦਿੱਤੀਆਂ ਗਈਆਂ।
ਇਸ ਕੈਂਪ ਵਿੱਚ ਪਿੰz. ਬਲਜਿੰਦਰ ਸਿੰਘ ਪ੍ਰਧਾਨ, ਦਵਿੰਦਰ ਸਿੰਘ ਮੀਤ ਪ੍ਰਧਾਨ, ਜਸਬੀਰ ਸਿੰਘ ਸੇਠੀ ਜ. ਸਕੱਤਰ, ਚਰਨਜੀਤ ਸਿੰਘ ਵਾਲੀਆ, ਸੁਰਿੰਦਰ ਸਿੰਘ, ਇੰਜ. ਦਰਸ਼ਨ ਸਿੰਘ ਚਾਨੀ ਸਾਬਕਾ ਪ੍ਰਧਾਨ, ਪਵਨ ਕੁਮਾਰ, ਗਿਆਨੀ ਚਰਨ ਸਿੰਘ, ਰਣਬੀਰ ਸਿੰਘ ਰਾਣਾ, ਜੋਗਿੰਦਰ ਸਿੰਘ ਟੰਡਨ, ਪ੍ਰਿੰ. ਸਤਪਾਲ ਢੰਡ, ਜਗਮੋਹਨ ਸਿੰਘ ਦੁਆ, ਗੁਰਦੀਪ ਸਿੰਘ ਭੁੱਲਰ, ਬਲਦੇਵ ਸਿੰਘ, ਇੰਜ. ਇੰਦਰਜੀਤ ਸਿੰਘ, ਇੰਜ. ਹਰੀਸ਼ ਦੁੱਗਲ ਆਦਿ ਹਾਜ਼ਰ ਹੋਏ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply