Friday, July 5, 2024

ਸੰਗਤਾਂ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਗੁਰਤਾਗੱਦੀ ਪੁਰਬ ਵਾਤਾਵਰਨ ਦਿਵਸ ਵਜੋਂ ਮਨਾਉਣ- ਗਿ: ਗੁਰਬਚਨ ਸਿੰਘ

ਅੰਮ੍ਰਿਤਸਰ, 8 ਮਾਰਚ (ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲਦਿਆਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਗੁਰਤਾਗੱਦੀ ਪੁਰਬ ਜੋ 14-3-1644 ਸੀ ਨੂੰ ਮਨਾਉਣ ਵਾਸਤੇ ਮਿਸ਼ਨਰੀ ਖੁਦਾਇ ਖਿਦਮਤਗਾਰ ਸੰਸਥਾ ਦੇ ਉਦਮ ਸਦਕਾ ਪੰਜ ਸਿੰਘ ਸਾਹਿਬਾਨ ਵੱਲੋਂ ਇਸ ਦਿਹਾੜੇ ਨੂੰ ਹਰ ਸਾਲ 14 ਮਾਰਚ ਨੂੰ ਵਾਤਾਵਰਨ ਦਿਵਸ ਵਜੋਂ ਮਨਾਉਣ ਦਾ ਸੰਦੇਸ਼ ਦਿੱਤਾ ਗਿਆ ਹੈ। ਜੋ ਹਰ ਸਾਲ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਅਤੇ ਖਾਸ ਕਰਕੇ ਸਿੱਖ ਭਾਈਚਾਰਾ ਇਸ ਦਿਨ ਨੂੰ ਉਤਸ਼ਾਹ ਨਾਲ ਮਨਾਵੇ।
ਗਿਆਨੀ ਗੁਰਬਚਨ ਸਿੰਘ ਨੇ ਇਹ ਵੀ ਕਿਹਾ ਕਿ ਸੰਗਤਾਂ ਇਹ ਦਿਹਾੜਾ ਕੇਵਲ ਰੁੱਖ ਲਗਾ ਕੇ ਹੀ ਨਹੀਂ ਸਗੋਂ ਘਰ, ਪਿੰਡ, ਮੁਹੱਲਾ, ਸ਼ਹਿਰ ਦੀ ਸਫਾਈ ਵਿਚ ਯੋਗਦਾਨ ਪਾਉਣ। ਸੰਗਤਾਂ ਸੂਬੇ ਅਤੇ ਦੇਸ਼ ਨੂੰ ਸਾਫ-ਸੁਥਰਾ ਰੱਖਣ ਦਾ ਪ੍ਰਣ ਕਰਨ। ਵਿਸ਼ੇਸ ਕਰਕੇ ਸਿੱਖ ਕੌਮ ਆਪਣੇ ਜੀਵਨ ਵੱਲ ਝਾਤ ਮਾਰਕੇ ਨਸ਼ੇ ਦਾ ਤਿਆਗ, ਧੀਆਂ ਦਾ ਸਤਿਕਾਰ ਅਤੇ ਕੇਸਾਂ ਦੀ ਸੰਭਾਲ ਕਰਨ। ਸਾਨੂੰ ਆਪਣੇ ਬੱਚੇ-ਬੱਚੀਆਂ ਨੂੰ ਗੁਰਸਿੱਖੀ ਜੀਵਨ ਨਾਲ ਜੋੜਨ ਅਤੇ ਚੰਗੀ ਪੜ੍ਹਾਈ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਜਿਸ ਨਾਲ ਸਾਡੇ ਬੱਚੇ ਵੱਡੇ ਅਹੁਦਿਆਂ ਤੇ ਪਹੁੰਚ ਕੇ ਸਿੱਖੀ ਦਾ ਰੋਲ ਮਾਡਲ ਬਣਨ ਅਤੇ ਆਪਣੀ ਵੱਖਰੀ ਪਹਿਚਾਣ ਕਾਮਯਾਬੀ ਦੇ ਰੂਪ ਵਿਚ ਦੇਣ।
ਉਨਾਂ ਨੇ ਬੋਲਦਿਆਂ ਇਹ ਵੀ ਕਿਹਾ ਕਿ ਸਾਨੂੰ ਅੱਜ ਲੋੜ ਹੈ ਇਕੱਠਿਆਂ ਮਿਲ ਬੈਠ ਕੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਨੂੰ ਆਪਣੇ ਨਿਜੀ ਜੀਵਨ ਵਿਚ ਢਾਲਣ ਦੀ, ਬਾਣੀ ਅਤੇ ਬਾਣੇ ਨਾਲ ਜੁੜਨ ਦੀ, ਜਿਸ ਨਾਲ ਪੰਥ ਦੀ ਚੜ੍ਹਦੀ ਕਾਲ ਹੋਵੇ।ਕੈਨੇਡਾ ਦੀਆਂ ਸੰਗਤਾਂ ਵੱਲੋਂ ਵੀ ਇਸ ਸਬੰਧੀ ਉਪਰਾਲਾ ਕੀਤਾ ਗਿਆ ਹੈ ਜਿਸ ਦੀ ਪ੍ਰੋੜਤਾ ਕਰਦਿਆਂ ਹੋਇਆਂ ਦੇਸ਼-ਵਿਦੇਸ਼ ਦੇ ਹਰ ਗੁਰਸਿੱਖ ਮਾਈ ਭਾਈ ਨੂੰ 13 ਮਾਰਚ ਨੂੰ ਵੱਧ ਤੋਂ ਵੱਧ ਚੌਪਈ ਸਾਹਿਬ ਜੀ ਦੇ ਪਾਠ ਕਰਕੇ ਪੰਥ ਵਿਚ ਏਕਤਾ ਇਤਫਾਕ ਅਤੇ ਪੰਥ ਦੀ ਚੜ੍ਹਦੀ ਕਲਾ ਦੀ ਅਰਦਾਸ ਕਰੇ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply