Friday, July 5, 2024

ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਲਈ ਛੋਟੇ ਵਪਾਰੀਆਂ ਦੇ ਫਾਰਮ ਭਰਨ ਦਾ ਕੈਂਪ

PPN0803201604ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਛੋਟੇ ਵਪਾਰੀਆਂ ਨੂੰ ਲਾਭ ਦੇਣ ਲਈ ਸ਼ੁਰੂ ਕੀਤੀ ਗਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਵਪਾਰੀਆਂ ਦੇ ਫਾਰਮ ਭਰਨ ਲਈ ਆਬਕਾਰੀ ਤੇ ਕਰ ਵਿਭਾਗ ਵੱਲੋਂ ਅੱਜ ਸ਼ਹਿਰ ਵਿਚ 23 ਵੱਖ-ਵੱਖ ਥਾਵਾਂ ‘ਤੇ ਕੈਂਪ ਲਗਾਏ ਗਏ। ਇਹ ਜਾਣਕਾਰੀ ਦਿੰਦਿਆਂ ਉਪ ਆਬਕਾਰੀ ਤੇ ਕਰ ਕਮਿਸ਼ਨਰ ਅੰਮ੍ਰਿਤਸਰ ਮੰਡਲ ਸ. ਹਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਅੰਮ੍ਰਿਤਸਰ-1 ਸ੍ਰੀ ਜਸਪਿੰਦਰ ਸਿੰਘ ਅਤੇ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਅੰਮ੍ਰਿਤਸਰ-2 ਸ੍ਰੀ ਜੋਗਿੰਦਰਪਾਲ ਸਿੰਗਲਾ ਦੀ ਅਗਵਾਈ ਵਿਚ ਲਗਾਏ ਗਏ ਇਨ੍ਰ੍ਹਾਂ ਕੈਪਾਂ ਵਿਚ ਵਪਾਰੀਆਂ ਦੇ ਫਾਰਮ ਭਰੇ ਗਏ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਪ੍ਰਤੀ ਵਪਾਰੀਆਂ ਵਿਚ ਖਾਸਾ ਉਤਸ਼ਾਹ ਨਜ਼ਰ ਆ ਰਿਹਾ ਹੈ। ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਸ. ਰਜਿੰਦਰ ਸਿੰਘ ਮਰਵਾਹਾ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
ਸ. ਹਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਆਬਕਾਰੀ ਤੇ ਕਰ ਵਿਭਾਗ ਨਾਲ ਜੁੜੇ ਲਗਭਗ 2.50 ਲੱਖ ਛੋਟੇ ਵਪਾਰੀਆਂ ਨੂੰ ਲਾਭ ਦਿੱਤਾ ਜਾਵੇਗਾ ਜਿਨ੍ਹਾਂ ਦੀ ਸਾਲਾਨਾ ਸੇਲ ਇਕ ਕਰੋੜ ਰੁਪਏ ਤੋਂ ਘੱਟ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਕੈਸ਼ ਲੈਸ ਬੀਮਾ ਸਿਹਤ ਕਵਰ 50 ਹਜ਼ਾਰ ਰੁਪਏ ਹੈ ਜਦਕਿ ਕਿ ਨਿੱਜੀ ਦੁਰਘਟਨਾ ਵਿੱਚ ਮੌਤ ਅਤੇ ਅਪੰਗਤਾ ਦੀ ਸਥਿਤੀ ਵਿੱਚ ਬੀਮਾ ਕਵਰ 5 ਲੱਖ ਰੁਪਏ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅੱਗ ਲੱਗਣ ਕਾਰਨ ਹੋਏ ਨੁਕਸਾਨ ਲਈ ਬੀਮਾ ਕਵਰ 5 ਲੱਖ ਰੁਪਏ ਹੈ। ਉਨ੍ਹਾਂ ਕਿਹਾ ਕਿ ਕੇਵਲ 30 ਰੁਪਏ ਵਿਚ ਵਪਾਰੀ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ ਅਤੇ ਉਨ੍ਹਾਂ ਨੂੰ ਕੇਵਲ ਆਧਾਰ, ਰਾਸ਼ਨ ਕਾਰਡ ਅਤੇ ਆਰ ਸੀ ਦੀ ਕਾਪੀ ਜਮ੍ਹਾਂ ਕਰਵਾਉਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਰਾਂ ਦੇ ਕੈਂਪ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਲਗਾਏ ਜਾਣਗੇ, ਜਿਸ ਸਬੰਧੀ ਵਿਭਾਗ ਦੇ ਸਾਰੇ ਈ ਟੀ ਓ ਅਤੇ ਇੰਸਪੈਕਟਰ ਵਾਰਡ ਦੇ ਮੁਖੀਆਂ ਨਾਲ ਸੰਪਰਕ ਸਥਾਪਿਤ ਕਰ ਰਹੇ ਹਨ। ਉਨ੍ਹਾਂ ਛੋਟੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply