Friday, July 5, 2024

ਗੁਰੂ ਨਾਨਕ ਦੇਵ ਯੂਨੀਵਰਿਸਟੀ ਦਾ 2016-17 ਬਜਟ ਸਰਬਸਮਤੀ ਨਾਲ ਪ੍ਰਵਾਨ

PPN0803201607ਅੰਮ੍ਰਿਤਸਰ, 8 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿਡੀਕੇਟ ਅਤੇ ਸੈਨੇਟ ਵੱਲੋਂ ਅੱਜ ਇਥੇ ਵਿੱਤੀ ਸਾਲ 2016-17 ਦੇ ਬਜਟ ਨੂੰ ਸਰਬ-ਸਮਤੀ ਨਾਲ ਪ੍ਰਵਾਨ ਕਰ ਲਿਆ ਗਿਆ। ਇਥੇ ਵਰਣਨਯੋਗ ਹੈ ਕਿ ਵਿਦਿਆਰਥੀਆਂ ‘ਤੇ ਵਾਧੂ ਵਿਤੀ ਬੋਝ ਨਹੀਂ ਪਾਇਆ ਜਾਵੇਗਾ ਅਤੇ ਯੂਨੀਵਰਸਿਟੀ ਵੱਲੋਂ ਪਿਛਲੇ ਕੁੱਝ ਸਾਲਾਂ ਦੀ ਤਰ੍ਹਾਂ ਇਸ ਵਰ੍ਹੇ ਵੀ ਟਿਊਸ਼ਨ ਫੀਸ ਵਿਚ ਵਾਧਾ ਨਹੀਂ ਕੀਤਾ ਗਿਆ। ਯੂਨੀਵਰਸਿਟੀ ਇਸ ਬੱਜਟ ਵਿਚੋਂ ਅਧਿਆਪਨ, ਅਲਾਈਡ ਅਧਿਆਪਨ, ਖੋਜ ਅਤੇ ਸਿਖਿਆ ਵਿਚ ਸੁਧਾਰ ਲਿਆਉਣ ਲਈ ਖਰਚ ਕਰੇਗੀ।ਯੂਨੀਵਰਸਿਟੀ ਵੱਲੋਂ ਕਿੱਤਾਮੁਖੀ ਕੋਰਸਾਂ ਨੂੰ ਵਧਾਉਣ ਲਈ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਇੰਸਟੀਚਿਊਟ ਟੈਕਨਾਲੋਜੀ ਦੀ ਇਮਾਰਤ ਦੀ ਉਸਾਰੀ ਦਾ ਕਾਰਜ ਇਸ ਵਰ੍ਹੇ ਆਰੰਭ ਕਰ ਦਿੱਤਾ ਜਾਵੇਗਾ।
ਦੋਵਾਂ ਸਦਨਾਂ ਦੀ ਮੀਟਿਗ ਦੀ ਪ੍ਰਧਾਨਗੀ ਉਪ-ਕੁਲਪਤੀ, ਪ੍ਰੋਫੈਸਰ ਅਜਾਇਬ ਸਿਘ ਬਰਾੜ ਨੇ ਕੀਤੀ ਅਤੇ ਰਜਿਸਟਰਾਰ ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ ਨੇ ਏਜਡਾ ਪੇਸ਼ ਕੀਤਾ। ਮੈਂਬਰਾਂ ਨੇ ਪ੍ਰੋ. ਬਰਾੜ ਅਤੇ ਯੂਨੀਵਰਸਿਟੀ ਦੇ ਪ੍ਰਸ਼ਾਸਨ ਨੂੰ ਸੰਤੁਲਿਤ ਤੇ ਵਧੀਆ ਬਜਟ ਪੇਸ਼ ਕਰਨ ‘ਤੇ ਵਧਾਈ ਦਿੱਤੀ।
ਬਜਟ ਬਾਰੇ ਜਾਣਕਾਰੀ ਦਿਦਿਆਂ ਪ੍ਰੋਫੈਸਰ ਬਰਾੜ ਨੇ ਦੱਸਿਆ ਕਿ ਸਾਲ 2016-17 ਦੌਰਾਨ ਪਜਾਬ ਸਰਕਾਰ ਵਲੋਂ ਮੇਨਟੀਨੈਂਸ ਗ੍ਰਾਂਟ ਪ੍ਰਾਪਤ ਹੋਵੇਗੀ। ਉਨ੍ਹਾਂ ਦੱਸਿਆ ਕਿ 2015-16 ਦੌਰਾਨ ਹੋਣਹਾਰ, ਅਪਾਹਜ ਅਤੇ ਲੋੜਵਦ ਵਿਦਿਆਰਥੀਆਂ ਦੀ ਆਰਥਿਕ ਮਦਦ ਲਈ ਫੀਸ ਦਾ ਕਨਸੈਸ਼ਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਗਰੀਬ ਵਰਗ ਦੇ ਵਿਦਿਆਰਥੀਆਂ ਦੀ ਹਰ ਪੱਖ ਤੋਂ ਮਦਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਉਚੇਰੀ ਵਿਦਿਆ ਹਾਸਲ ਕਰਕੇ ਦੇਸ਼ ਦੀ ਤਰੱਕੀ ਵਿਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਣ। ਸਪੋਰਟਸ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਖਿਡਾਰੀਆਂ ਅਤੇ ਕੋਚਾਂ ਆਦਿ ਨੂੰ ਉਤਸ਼ਾਹਿਤ ਕਰਨ ਲਈ ਸਕਾਲਰਸ਼ਿਪ ਅਤੇ ਹੋਰ ਸਹੂਲਤਾਂ ਵਿਚ ਵਾਧਾ ਕੀਤਾ ਗਿਆ ਹੈ।। ਯੂਨੀਵਰਸਿਟੀ ਵਿਖੇ ਯੂ.ਪੀ.ਈ. ਸਕੀਮ ਅਧੀਨ ਲਗਪਗ 200 ਪੀ.ਐਚ.ਡੀ. ਖੋਜਾਰਥੀਆਂ ਨੂੰ ਵਜੀਫੇ ਦਿੱਤੇ ਜਾ ਰਹੇ ਹਨ।
ਪ੍ਰੋ. ਬਰਾੜ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਕਿੱਤਾਮੁਖੀ ਕੋਰਸਾਂ ਨੂੰ ਵਧਾਉਣ ਲਈ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਇੰਸਟੀਚਿਊਟ ਟੈਕਨਾਲੋਜੀ ਸਥਾਪਿਤ ਕੀਤਾ ਜਾ ਰਿਹਾ ਹੈ ਜਿਸ ਸਿਵਲ, ਮਕੈਨੀਕਲ, ਇਲੈਕਟ੍ਰੀਕਲ ਅਤੇ ਕੈਮੀਕਲ ਇੰਜੀਨਿਅਰਿੰਗ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨਾਂ੍ਹ ਕੋਰਸਾਂ ਨਾਲ ਇਸ ਖਿੱਤੇ ਦੇ ਵਿਦਿਆਰਥੀਆਂ ਨੂੰ ਲਾਹਾ ਪ੍ਰਾਪਤ ਹੋਵੇਗਾ। ਯੂਨੀਵਰਸਿਟੀ ਵੱਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਪੰਜ ਪਿੰਡ ਲੁਧੜ, ਬਦਾਰਪੁਰਾ, ਚੁੰਗ, ਮਿਠੜਾ ਅਤੇ ਗੁਗਰਾਂ ਨੂੰ ਅਡਾਪਟ ਕਰਦਿਆਂ ਇਨਾਂ੍ਹ ਪਿੰਡਾਂ ਦੇ ਲੋਕਾਂ ਦੀ ਸਿਹਤ, ਵਿਦਿਆ ਅਤੇ ਆਰਥਿਕ ਤਰੱਕੀ ਲਈ ਪਾਲਿਸੀ ਤਿਆਰ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਦੀ ਆਹਲਾ ਦਰਜੇ ਦੀ ਪਲੇਸਮੈਂਟ ਯੂਨੀਵਰਸਿਟੀ ਦੇ ਅਕਾਦਮਿਕ ਮਿਆਰ ਨੂੰ ਦਰਸਾਉਂਦੀ ਹੈ। ਇਸੇ ਕਰਕੇ ਯੂਨੀਵਰਸਿਟੀ ਇਹ ਪਹਿਲਾ ਅਦਾਰਾ ਹੋਵੇਗੀ ਜਿਸ ਵਿਚ ਟੀ.ਸੀ.ਐਸ. ਕੰਪਨੀ ਵਿਚ ਚੁਣੇ ਗਏ ਵਿਦਿਆਰਥੀਆਂ ਨੂੰ ਕਰਵਾਏ ਜਾਂਦੇ ਇਨੀਸ਼ੀਅਲ ਲਰਨਿੰਗ ਪ੍ਰੋਗਰਾਮ ਕੰਪਨੀ ਯੂਨੀਵਰਸਿਟੀ ਵਿਖੇ ਕਰਵਾਏਗੀ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply