Friday, July 5, 2024

2017 ਵਿੱਚ ਆਵੇਗੀ ਅਸਲ ਪੰਥਕ ਸਰਕਾਰ, ਹਰ ਵਰਗ ਨੂੰ ਮਿਲੇਗਾ ਇਨਸਾਫ਼- ਮਾਨ

ਪੱਟੀ, 8 ਮਾਰਚ (ਅਵਾਤਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਦੇਸ਼ ਧਰੋਹ ਦੇ ਮਾਮਲੇ ਵਿਚ ਨਾਮਜ਼ਦ ਸਰਬੱਤ ਖ਼ਾਲਸੇ ਦੇ ਪ੍ਰਬੰਧਕ ਜਥੇਦਾਰ ਸਤਨਾਮ ਸਿੰਘ ਮਨਾਵਾ ਨਾਲ ਉਨ੍ਹਾਂ ਦੇ ਪਿਤਾ ਦੀ ਮੌਤ ਦਾ ਅਫ਼ਸੋਸ ਕਰਨ ਆਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਿੱਤ ਕੇ ਚੰਗਾ ਪ੍ਰਬੰਧ ਕਾਈਮ ਕੀਤਾ ਜਾਵੇਗਾ। ਉਨ੍ਹਾਂ ਕਿ ਬਾਦਲ ਸਰਕਾਰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਬੇਅਦਬੀ ਦਾ ਵਿਰੋਧ ਕਰਨ ਵਾਲਿਆਂ ਨੂੰ ਜੇਲ੍ਹਾਂ ਵਿਚ ਬੰਦ ਕਰ ਰਹੀ ਹੈ।ਉਨ੍ਹਾਂ ਕਿਹਾ ਕਿ 2017 ਵਿਚ ਸਰਕਾਰ ਨੂੰ ਆਪਣੀਆਂ ਲੋਕ ਵਿਰੋਧੀ ਨੀਤੀਆਂ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ। ਮਾਨ ਨੇ ਕਿਹਾ ਕਿ ਅਸਲ ਪੰਥਕ ਸਰਕਾਰ ਆਉਣ ‘ਤੇ ਹਰੇਕ ਵਰਗ ਨੂੰ ਬਰਾਬਰ ਸਮਝਿਆ ਜਾਵੇਗਾ ਤੇ ਕਿਸੇ ਵੀ ਧਰਮ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਕੇਜਰੀਵਾਲ ਦੇ ਪੰਜਾਬ ਆਉਣ ‘ਤੇ ਬਾਦਲਾਂ ਦੇ ਹਮਾਇਤੀਆਂ ਵੱਲੋਂ ਉਨ੍ਹਾਂ ਉੱਪਰ ਹਮਲਾ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕੀਤੀ। ਇਸ ਮੌਕੇ ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਾਡੇ ਸਿਆਸੀ ਵਰਕਰਾਂ ਵੱਲ ਕਿਸੇ ਨੇ ਅੱਖ ਚੁੱਕ ਕੇ ਵੀ ਦੇਖਿਆ ਤਾਂ ਉਸ ਖਿਲਾਫ਼ ਹਾਈਕੋਰਟ ਵਿਚ ਅਪੀਲ ਕੀਤੀ ਜਾਵੇਗੀ। ਇਸ ਮੌਕੇ ਸਿਕੰਦਰ ਸਿੰਘ ਵਰਾਣਾ, ਜਰਨੈਲ ਸਿੰਘ ਸਖੀਰਾ, ਹਰਬੀਰ ਸਿੰਘ ਸੰਧੂ, ਕਰਮ ਸਿੰਘ ਪਹਿਲਵਾਨ, ਵਿਰਸਾ ਸੈਕਟਰੀ, ਸੁਰਮੁੱਖ ਸਿੰਘ ਸਖੀਰਾ, ਚੂਹੜ ਸਿੰਘ ਰੂੜੇਆਸਲ, ਬਲਜੀਤ ਸਿੰਘ ਪੱਟੀ, ਜੁਗਰਾਜ ਸਿੰਘ ਪੱਟੀ, ਕੁਲਵੰਤ ਸਿੰਘ ਵਰਨਾਲਾ, ਗੁਰਜੰਟ ਬਹਾਦਾਰ ਨਗਰ ਆਦਿ ਹਾਜ਼ਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply