Friday, July 5, 2024

ਪਾਕਿਸਤਾਨੀ ਮਹਿਮਾਨਾਂ ਨਾਲ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

PPN0803201620ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਪਾਕਿਸਤਾਨ ਤੋਂ ਆਏ ਇਨਰਵੀਲ ਸੰਸਥਾ ਦੀਆਂ 16 ਮਹਿਲਾ ਮਹਿਮਾਨਾਂ ਨਾਲ ਕਲਗੀਧਰ ਆਡੀਟੋਰੀਅਮ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਫਰੀਡਮ ਅਤੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਆਏ ਹੋੇਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ। ਸਕੂਲ ਦੇ ਸੰਗੀਤ ਅਧਿਆਪਕਾਂ ਅਤੇ ਨਰਸਰੀ ਵਿੰਗ ਦੇ ਵਿਦਿਆਰਥੀਆਂ ਨੇ ਖਾਸ ਅੰਦਾਜ਼ ਵਿੱਚ ਆਏ ਹੋਏ ਮਹਿਮਾਨਾਂ ਦਾ ਸੁਆਗਤ ਅਤੇ ਮਨੋਰੰਜਨ ਕੀਤਾ। ਸੀ.ਕੇ.ਡੀ. ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਟੈਕਨਾਲੋਜੀ ਦੇ ਅਧਿਆਪਕ ਇੰਜੀ: ਜੈਦੀਪ ਸਿੰਘ ਨੇ ਸ਼ਾਹ ਮੁਹੰਮਦ ਦਾ ਕਲਾਮ ਪੇਸ਼ ਕੀਤਾ ।
ਇਸ ਮੌਕੇ ਇਨਰਵੀਨ ਸੰਸਥਾ ਦੀ ਜਿਲ੍ਹਾ ਚੇਅਰਮੈਨ ਸ਼੍ਰੀਮਤੀ ਸਦਫਸ਼ਜੀਨ ਨੇ ਕਿਹਾ ਕਿ ਅਸੀਂ ਪੰਜਾਬ ਤੋਂ ਚੰਗੀਆਂ ਯਾਦਾਂ ਲੈ ਕੇ ਜਾ ਰਹੇ ਹਾਂ। ਸਾਡਾ ਸਭਿਆਚਾਰ ਅਤੇ ਬੋਲੀ ਸਾਂਝੀ ਹੈ। ਕਾਸ਼ ਅਸੀਂ ਸਭ ਪ੍ਰੇਮ ਪਿਆਰ ਨਾਲ ਮਿਲ ਕੇ ਰਹਿ ਸਕੀਏ। ਉਨ੍ਹਾ ਕਿਹਾ ਇਹੋ ਜਿਹੇ ਸਭਿਆਚਾਰਕ ਪ੍ਰੋਗਰਾਮ ਦੋ ਦੇਸ਼ਾਂ ਵਿੱਚ ਆਪਸੀ ਸੁਮੇਲ ਲਈ ਬਹੁਤ ਸਹਾਇਕ ਹੁੰਦੇ ਹਨ। ਸਕੂਲ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੇ ਮੈਂਬਰ ਇੰਚਾਰ ਸz. ਹਰਮਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੀਆ ਮੁੱਖ ਅਧਿਆਪਕਾਵਾਂ ਸ਼੍ਰੀਮਤੀ ਰੇਣੂ ਆਹੂਜਾ, ਸ੍ਰੀਮਤੀ ਕਵਲਪ੍ਰੀਤ ਕੌਰ, ਸ਼੍ਰੀਮਤੀ ਨਿਸ਼ਚਿੰਤ ਕੌਰ, ਸੁਪਰਵਾਈਜ਼ਰ ਸ਼੍ਰੀਮਤੀ ਮੰਜੂ, ਸ਼੍ਰੀਮਤੀ ਕਿਰਨਜੋਤ ਕੌਰ, ਸ਼੍ਰੀਮਤੀ ਰਵਿੰਦਰ ਕੌਰ, ਸ਼੍ਰੀਮਤੀ ਅੰਮ੍ਰਿਤਪਾਲ ਕੌਰ ਅਤੇ ਅਧਿਆਪਕ ਸਾਹਿਬਾਨ ਹਾਜ਼ਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply