Friday, July 5, 2024

ਜੈਕਾਰਿਆਂ ਦੀ ਗੂੰਜ ਵਿੱਚ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਰਵਾਨਾ

PPN0803201621ਅੰਮ੍ਰਿਤਸਰ, 8 ਮਾਰਚ (ਗੁਰਪ੍ਰੀਤ ਸਿੰਘ) ਭਗਤ ਧੰਨਾ ਜੀ ਨੇ ਕਿਰਤ ਕਰਨੀ, ਨਾਮ ਜਪਣਾ ਅਤੇ ਪ੍ਰਭੂ ‘ਤੇ ਭਰੋਸਾ ਰੱਖਣ ਦਾ ਸੰਦੇਸ਼ ਸਾਰੀ ਲੋਕਾਈ ਨੂੰ ਦਿੱਤਾ।ਭਗਤ ਜੀ ਦਾ ਜੀਵਨ ਬਿਨਾ ਕਿਸੇ ਮੋਹ-ਮਾਇਆ ਦੇ ਇਕਾਗਰ ਚਿੱਤ ਹੋ ਕੇ ਪ੍ਰਭੂ ਨਾਲ ਜੁੜਨ ਦੀ ਸੇਧ ਦਿੰਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ 6ਵੀਂ ਸ਼ਤਾਬਦੀ ਦੀ ਯਾਦ ਵਿੱਚ ਕਰਵਾਏ ਗੁਰਮਤਿ ਸਮਾਗਮ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਭਗਤ ਧੰਨਾ ਜੀ ਦੀ ਬਾਣੀ ਦੇ ਸ਼ਬਦ ਦਰਜ ਕਰਕੇ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ।ਉਨ੍ਹਾਂ ਸੰਗਤਾਂ ਨੂੰ ਭਗਤ ਧੰਨਾ ਜੀ ਦੇ ਜੀਵਨ ਮਾਰਗ ਤੇ ਚੱਲਣ ਲਈ ਪ੍ਰੇਰਦੇ ਹੋਏ ਭਗਤ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ।ਇਸ ਤੋਂ ਪਹਿਲਾ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਭਾਈ ਸਤਨਾਮ ਸਿੰਘ ਕੋਹਾੜਕਾ ਤੇ ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।ਉਪਰੰਤ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸਮਾਗਮ ਵਿੱਚ ਸ਼ਾਮਿਲ ਸੰਤਾਂ ਮਹਾਂਪੁਰਸ਼ਾਂ, ਮੈਂਬਰ ਸਾਹਿਬਾਨ ਸ਼ੋ੍ਰਮਣੀ ਕਮੇਟੀ, ਸਕੱਤਰ ਸਾਹਿਬਾਨ ਤੇ ਸਭਾ ਸੁਸਾਇਟੀਆਂ ਦੇ ਪ੍ਰਧਾਨ ਤੇ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਸਟੇਜ ਦੀ ਸੇਵਾ ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ, ਭਾਈ ਸਰਵਣ ਸਿੰਘ, ਭਾਈ ਤਰਸੇਮ ਸਿੰਘ ਤੇ ਭਾਈ ਹੀਰਾ ਸਿੰਘ ਪ੍ਰਚਾਰਕ ਨੇ ਨਿਭਾਈ।
ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਜਨਮ ਅਸਥਾਨ ਭਗਤ ਧੰਨਾ ਜੀ ਪਿੰਡ ਧੂਆਂ ਕਲਾਂ, ਜ਼ਿਲ੍ਹਾ ਟਾਂਕ (ਰਾਜਿਸਥਾਨ) ਲਈ ਰਵਾਨਾ ਹੋਇਆ।ਇਹ ਨਗਰ ਕੀਰਤਨ 11 ਮਾਰਚ ਨੂੰ ਉਕਤ ਸਥਾਨ ਪੁਰ ਪਹੁੰਚੇਗਾ, ਜਿੱਥੇ ਬਾਬਾ ਲੱਖਾ ਸਿੰਘ ਜੀ ਕਾਰ-ਸੇਵਾ ਸਰਹਾਲੀ ਸਾਹਿਬ ਵਾਲਿਆਂ ਵੱਲੋਂ ਸ਼ੋ੍ਰਮਣੀ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ 11 ਤੋਂ 13 ਮਾਰਚ ਤੀਕ ਗੁਰਮਤਿ ਸਮਾਗਮ ਕਰਵਾਏ ਜਾਣਗੇ।ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸੁਸ਼ੋਭਿਤ ਕੀਤਾ।ਨਗਰ ਕੀਰਤਨ ਵਿੱਚ ਸ਼ਹਿਰ ਦੀਆਂ ਸਭਾ-ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਟਕਸਾਲਾਂ, ਗੱਤਕਾ ਪਾਰਟੀਆਂ, ਸਕੂਲੀ ਬੈਂਡ, ਵੱਖ-ਵੱਖ ਸਕੂਲਾਂ/ਕਾਲਜਾਂ ਦੇ ਬੱਚੇ, ਬੈਂਡ ਪਾਰਟੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਤਿਨਾਮੁ ਵਾਹਿਗੁਰੂ ਦਾ ਜਾਪ ਕਰਦੀਆਂ ਪੈਦਲ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਆਰੰਭ ਹੋ ਕੇ ਤਰਨ ਤਾਰਨ, ਹਰੀਕੇ, ਮੱਖੂ, ਜ਼ੀਰਾ, ਫਿਰੋਜ਼ਪੁਰ, ਸਾਦਿਕ, ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ, ਮਲੋਟ, ਬੱਲੂ ਆਣਾ, ਅਬੋਹਰ ਬਾਈਪਾਸ, ਰਾਮਸਰਾ, ਗੁਰਦੁਆਰਾ ਬਾਬਾ ਸੁੱਖਾ ਸਿੰਘ ਮਹਿਤਾਬ ਸਿੰਘ ਹਨੂੰਮਾਨਗੜ੍ਹ (ਰਾਜਿਸਥਾਨ), ਰਾਵਤਸਰ, ਸਰਦਾਰ ਸ਼ਹਿਰ, ਫ਼ਤਹਿਪੁਰ, ਲਕਸ਼ਮਨ ਨਗਰ, ਸੀਕਰ, ਗੋਵਿੰਦਗੜ੍ਹ, ਗੁਰਦੁਆਰਾ ਰਾਜਾ ਪਾਰਕ ਵਿਸ਼ਾਲੀ ਨਗਰ ਜੈਪੁਰ (ਰਾਜਿਸਥਾਨ), ਟਾਂਕ, ਭਰਨੀ ਤੋਂ ਹੁੰਦਾ ਹੋਇਆ ਗੁਰਦੁਆਰਾ ਜਨਮ ਅਸਥਾਨ ਭਗਤ ਧੰਨਾ ਜੀ ਪਿੰਡ ਧੂੰਆਂ ਕਲਾਂ (ਰਾਜਿਸਥਾਨ) ਵਿਖੇ ਸੰਪੰਨ ਹੋਵੇਗਾ।
ਇਸ ਮੌਕੇ ਸ. ਰਜਿੰਦਰ ਸਿੰਘ ਮਹਿਤਾ ਅੰਤਿ੍ਰੰਗ ਕਮੇਟੀ ਮੈਂਬਰ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਸ. ਹਰਜਾਪ ਸਿੰਘ, ਸ. ਅਮਰੀਕ ਸਿੰਘ ਵਿਛੋਆ, ਸ. ਖੁਸ਼ਵਿੰਦਰ ਸਿੰਘ ਭਾਟੀਆ, ਐਡਵੋਕੇਟ ਸ. ਭਗਵੰਤ ਸਿੰਘ ਸਿਆਲਕਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਮਗਵਿੰਦਰ ਸਿੰਘ ਖਾਪੜਖੇੜੀ ਤੇ ਸ. ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼ੋ੍ਰਮਣੀ ਕਮੇਟੀ, ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ.ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ, ਸ. ਕੇਵਲ ਸਿੰਘ ਤੇ ਸ. ਬਿਜੈ ਸਿੰਘ ਐਡੀ:ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਸੰਤੋਖ ਸਿੰਘ, ਸ. ਜਗਜੀਤ ਸਿੰਘ, ਸ. ਬਲਵਿੰਦਰ ਸਿੰਘ, ਸ. ਸਕੱਤਰ ਸਿੰਘ, ਸ. ਚਾਨਣ ਸਿੰਘ, ਸ. ਗੁਰਮੀਤ ਸਿੰਘ ਤੇ ਸ. ਕੁਲਵਿੰਦਰ ਸਿੰਘ ਮੀਤ ਸਕੱਤਰ, ਸ. ਸੁਲੱਖਣ ਸਿੰਘ, ਸ. ਗੁਰਿੰਦਰ ਸਿੰਘ ਤੇ ਸ. ਮਨਜਿੰਦਰ ਸਿੰਘ ਮੰਡ ਮੈਨੇਜਰ, ਸ. ਸੁਖਰਾਜ ਸਿੰਘ, ਸ. ਮਹਿੰਦਰ ਸਿੰਘ, ਸ. ਭੁਪਿੰਦਰ ਸਿੰਘ, ਸ. ਸਤਨਾਮ ਸਿੰਘ ਮਾਗਾਂਸਰਾਏ ਤੇ ਸ. ਹਰਪ੍ਰੀਤ ਸਿੰਘ ਵਧੀਕ ਮੈਨੇਜਰ, ਸ. ਲਖਬੀਰ ਸਿੰਘ ਮੀਤ ਮੈਨੇਜਰ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ ਬਿਧੀ ਚੰਦ ਸੰਪਰਦਾ, ਬਾਬਾ ਹਰਭਜਨ ਸਿੰਘ ਪਹਿਲਵਾਨ, ਬਾਬਾ ਸੁਬੇਗ ਸਿੰਘ, ਬਾਬਾ ਸੋਹਨ ਸਿੰਘ ਤੇ ਬਾਬਾ ਬਲਵਿੰਦਰ ਸਿੰਘ, ਬਾਬਾ ਗੁਰਰਾਜਪਾਲ ਸਿੰਘ ਤੇ ਬਾਬਾ ਹਰਦੀਪ ਸਿੰਘ ਡੇਰਾ ਬਾਬਾ ਮਹਾਰਾਜ ਸਿੰਘ, ਸ. ਅਰਜਨ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਤਰਨ-ਤਾਰਨ, ਸ. ਹਰਜਿੰਦਰ ਸਿੰਘ ਤੇ ਸ. ਨਿਸ਼ਾਨ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ. ਇੰਦਰਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ. ਗੁਰਪ੍ਰਤਾਪ ਸਿੰਘ ਟਿੱਕਾ ਪ੍ਰਧਾਨ ਯੂਥ ਅਕਾਲੀ ਦਲ ਬਾਦਲ (ਸ਼ਹਿਰੀ) ਸ. ਅਜੈਬੀਰਪਾਲ ਸਿੰਘ ਰੰਧਾਵਾ ਕੌਂਸਲਰ, ਜਥੇਦਾਰ ਰਵੇਲ ਸਿੰਘ ਸਰਕਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਬਾਦਲ, ਸ. ਕੁਲਦੀਪ ਸਿੰਘ ਸਰਪੰਚ, ਸ. ਮਨਿੰਦਰ ਮੋਹਣ ਸਿੰਘ, ਸ. ਸੁਖਰਾਜ ਸਿੰਘ, ਸ. ਕਰਮਬੀਰ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਨਿਰਵੈਲ ਸਿੰਘ, ਸ. ਬਲਕਾਰ ਸਿੰਘ ਜੌੜਾ, ਸ. ਸਤਨਾਮ ਸਿੰਘ ਤੇ ਸ. ਲਖਵਿੰਦਰ ਸਿੰਘ ਬਦੋਵਾਲ ਇੰਚਾਰਜ, ਸ. ਲਖਵਿੰਦਰ ਸਿੰਘ ਇੰਚਾਰਜ ਯਾਤਰਾ, ਸ. ਜਸਵਿੰਦਰਦੀਪ ਸਿੰਘ ਇੰਚਾਰਜ,ਪ੍ਰਿੰਸੀਪਲ ਬਲਦੇਵ ਸਿੰਘ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸ. ਸੰਤੋਖ ਸਿੰਘ ਸੇਠੀ ਚੀਫ ਖਾਲਸਾ ਦੀਵਾਨ, ਸ. ਸੁਰਿੰਦਰ ਸਿੰਘ ਰੁਮਾਲਿਆ ਵਾਲੇ, ਸ. ਜਸਬੀਰ ਸਿੰਘ ਤੇ ਭਾਈ ਗੁਰਬਖਸ਼ ਸਿੰਘ ਬੱਗਾ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਸਭਾ, ਪ੍ਰਿੰਸੀਪਲ ਬਲਜਿੰਦਰ ਸਿੰਘ ਖਾਲਸਾ ਕਾਲਜ ਚਵਿੰਡਾ, ਭਾਈ ਤਰਜਿੰਦਰ ਸਿੰਘ, ਸ. ਜਗਜੀਤ ਸਿੰਘ ਖਾਲਸਾ ਸੇਵਕ ਜਥਾ ਕੜਾਹ ਪ੍ਰਸ਼ਾਦਿ ਗੁਰਦੁਆਰਾ ਸ਼ਹੀਦ ਗੰਜ, ਸ. ਗੁਰਵੇਲ ਸਿੰਘ ਸੇਵਕ ਕਮੇਟੀ, ਸ. ਗੁਰਦੀਪ ਸਿੰਘ ਸਲੂਜਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਗਿਆਨੀ ਚਰਨ ਸਿੰਘ ਸ੍ਰੀ ਅਖੰਡ ਪਾਠ ਸਾਹਿਬ ਸੇਵਾ ਸੁਸਾਇਟੀ, ਸ. ਤਰਲੋਚਨ ਸਿੰਘ ਬਿੱਟੂ ਸੇਵਕ ਜਥਾ ਗੁਰਦੁਆਰਾ ਟਾਹਲੀ ਸਾਹਿਬ, ਸ. ਜਸਬੀਰ ਸਿੰਘ ਸੇਠੀ ਭਾਈ ਘਨਈਆ ਜੀ ਮਿਸ਼ਨ ਸੁਸਾਇਟੀ, ਅਖੰਡ ਕੀਰਤਨੀ ਜਥਾ ਸ੍ਰੀ ਅੰਮ੍ਰਿਤਸਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply