Friday, July 5, 2024

ਸ਼ੋ੍ਮਣੀ ਕਮੇਟੀ ਵੱਲੋਂ ਸਿੱਖਾਂ ‘ਤੇ ਭੱਦੇ ਚੁਟਕਲਿਆਂ ਖਿਲਾਫ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ – ਜਥੇ. ਅਵਤਾਰ ਸਿੰਘ

Makkarਅੰਮ੍ਰਿਤਸਰ, 8 ਮਾਰਚ (ਗੁਰਪ੍ਰੀਤ ਸਿੰਘ)- ਸਿੱਖ ਗੁਰਦੁਆਰਾ ਐਕਟ 1925 ਅਧੀਨ ਬਣੀ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖਾਂ ‘ਤੇ ਬਣਾਏ ਜਾਂਦੇ ਭੱਦੇ ਚੁਟਕਲਿਆ ਖਿਲਾਫ ਸੁਪਰੀਮ ਕੋਰਟ ਵਿੱਚ ਰਿਟ ਪਟੀਸ਼ਨ ਦਾਇਰ ਕੀਤੀ ਗਈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਨੂੰ ਵੈੱਬਸਾਈਟਾਂ ਤੇ ਸਿੱਖ ਸੰਗਠਨਾਂ ਵੱਲੋਂ ਸਿੱਖਾਂ ‘ਤੇ ਹੁੰਦੇ ਭੱਦੇ ਮਜ਼ਾਕ ਸਬੰਧੀ ਸ਼ਿਕਾਇਤਾਂ ਮਿਲੀਆ ਹਨ।ਉਨ੍ਹਾਂ ਕਿਹਾ ਕਿ ਸਿੱਖ ਮਾਮਲਿਆ ਸਬੰਧੀ ਸ਼ੋ੍ਰਮਣੀ ਕਮੇਟੀ ਵੱਲੋਂ ਨਾ ਸਿਰਫ ਭਾਰਤ ਬਲਕਿ ਵਿਸ਼ਵ ਪੱਧਰ ਤੇ ਅਹਿਮ ਰੋਲ ਨਿਭਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਗੁਰਦੁਆਰਿਆ, ਵਿਦਿਅਕ ਅਦਾਰਿਆਂ ਜਿਨ੍ਹਾਂ ਵਿੱਚ ਮੈਡੀਕਲ ਕਾਲਜ, ਹਸਪਤਾਲ ਅਤੇ ਚੈਰੀਟੇਬਲ ਟਰੱਸਟ ਆਉਂਦੇ ਹਨ ਨੂੰ ਚਲਾਉਣ ਦੇ ਨਾਲ-ਨਾਲ ਸਿੱਖ ਮਸਲਿਆ ਨੂੰ ਹੱਲ ਕਰਵਾਉਣ ਲਈ ਵੀ ਗੰਭੀਰ ਹੈ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ 22-02-2004 ਨੂੰ ਉਸ ਸਮੇਂ ਦੇ ਕੇਂਦਰੀ ਮੰਤਰੀ ਸ੍ਰੀ ਅਰੁਣ ਸ਼ੋਰੀ ਨੂੰ ਬੀ ਐਸ ਐਨ ਐਲ ਖਿਲਾਫ ਲਿਖਤੀ ਸ਼ਿਕਾਇਤ ਕੀਤੀ ਗਈ ਸੀ ਜਿਸ ਵਿੱਚ ਬੀ ਐਸ ਐਨ ਐਲ ਵੱਲੋਂ ਚਲਾਈ ਗਈ ‘ਜੋਕਲਾਇਨ’ ਸਾਈਟ ਨਾਮ ਹੇਠ ‘ਸਰਦਾਰ ਜੀ’ ਜੋਕਸ ਦੀ ਲੜੀ ਸ਼ੁਰੂ ਕੀਤੀ ਗਈ ਜਿਸ ਨੇ ਸਿੱਖਾਂ ਦੇ ਹਿਰਦਿਆਂ ਨੂੰ ਵਲੂੰਧਰ ਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 2005 ਵਿੱਚ ਪ੍ਰਤਿਸ਼ ਨੰਦੀ ਕਮਿਊਨੀਕੇਸ਼ਨ ਵੱਲੋਂ ਬਣਾਈ ਗਈ ਫਿਲਮ ‘ਸ਼ਬਦ’ ਦੇ ਇਕ ਦ੍ਰਿਸ਼ ਵਿੱਚ ਸਰਦਾਰ ਤੇ ਵਿਅੰਗ ਕਸਿਆ ਗਿਆ ਜਿਸ ਦਾ ਸਿੱਖ ਭਾਈਚਾਰੇ ਵੱਲੋਂ ਵਿਰੋਧ ਕਰਦਿਆ ਫਿਲਮ ਵਿੱਚੋਂ ਇਸ ਦ੍ਰਿਸ਼ ਨੂੰ ਹਟਾਉਣ ਦੀ ਮੰਗ ਕੀਤੀ ਗਈ ਜਿਸ ਤੇ ਸੈਂਸਰ ਬੋਰਡ ਨੇ ਫਿਲਮ ਵਿੱਚ ਸਿੱਖਾਂ ਬਾਰੇ ਫਿਲਮਾਏ ਗਏ ਦ੍ਰਿਸ਼ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਮਾਰਚ 2007 ਵਿੱਚ ਸਿੱਖ ਮੀਡੀਆ ਐਂਡ ਕਲਚਰ ਵਾਚ ਸੰਗਠਨ ਵੱਲੋਂ ਮਾਟੂੰਗਾ ਦੇ ਬੁੱਕ ਸੇਲਰ ਰਣਜੀਤ ਪਰਾਡੇ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ ਜਿਸ ਨੇ ਸਿੱਖਾਂ ਬਾਰੇ ਚੁਟਕਲਿਆ ਦੀਆਂ ਕਿਤਾਬਾਂ ਰੱਖੀਆ ਹੋਈਆਂ ਸਨ।ਉਨ੍ਹਾਂ ਕਿਹਾ ਕਿ ਸਿੱਖ ਵਪਾਰੀ ਵੱਲੋਂ ਦਾਇਰ ਸ਼ਿਕਾਇਤ ਦੇ ਮੱਦੇਨਜ਼ਰ ਮੁੰਬਈ ਪੁਲਿਸ ਨੇ ਸੈਕਸ਼ਨ 295 ਇੰਡੀਆ ਪੈਨਲ ਕੋਡ ਹੇਠ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਹਿਤ ਰਣਜੀਤ ਪਰਾਡੇ ਨੂੰ ਗ੍ਰਿਫਤਾਰ ਕੀਤਾ।ਉਨ੍ਹਾਂ ਇਕ ਹੋਰ ਉਦਾਹਰਣ ਦਿੰਦਿਆ ਕਿਹਾ ਕਿ ਭਾਰਤ ਦੀ ਸਭ ਤੋਂ ਵੱਡੀ ਮੋਬਾਇਲ ਆਪਰੇਟਰ ਕੰਪਨੀ ਰਿਲਾਇੰਸ ਕਮਿਊਨੀਕੇਸ਼ਨ ਦੇ ਹੈਡ ਸ੍ਰੀ ਅਨਿਲ ਅੰਬਾਨੀ ‘ਤੇ ਵੀ ਲਖਨਊ ਪੁਲਿਸ ਵੱਲੋਂ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦਿਆਂ ‘ਸਰਦਾਰ’ ਨਾਮ ਹੇਠ ‘ਜੋਕਸ ਆਫ ਦਾ ਡੇ’ ਭੇਜਣ ਖਿਲਾਫ ਮਾਮਲਾ ਦਰਜ ਕੀਤਾ ਗਿਆ ਜਿਸ ਤੇ ਸਬੰਧਤ ਕੰਪਨੀ ਵੱਲੋਂ ਮੁਆਫੀ ਮੰਗੀ ਗਈ।ਉਨ੍ਹਾਂ ਕਿਹਾ ਕਿ ਇਸੇ ਕੜੀ ਤਹਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖਾਂ ਤੇ ਬਣਦੇ ਭੱਦੇ ਚੁਟਕਲਿਆ ਖਿਲਾਫ ਰਿਟ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਦੀ ਸੁਣਵਾਈ 15 ਮਾਰਚ ਨੂੰ ਸੁਪਰੀਮ ਕੋਰਟ ਵਿਖੇ ਹੋਵੇਗੀ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply