Friday, July 5, 2024

ਤਰਕਸ਼ੀਲ ਆਗੂਆਂ ਨੇ ਅੰਧ ਵਿਸ਼ਵਾਸ਼ ਖਿਲਾਫ ਬਿੱਲ ਵਿਧਾਨ ਸਭਾ ਵਿੱਚ ਪੇਸ਼ ਕਰਨ ਦੀ ਡਾ. ਵੇਰਕਾ ਤੋਂ ਕੀਤੀ ਮੰਗ

PPN0803201622ਅੰਮ੍ਰਿਤਸਰ, 8 ਮਾਰਚ (ਜਗਦੀਪ ਸਿੰਘ ਸੱਗੂ)- ਪੰਜਾਬ ਵਿਚ ਪਾਖੰਡੀ ਬਾਬਿਆਂ, ਤਾਂਤਰਿਕਾਂ, ਜੋਤਸ਼ੀਆਂ ਅਤੇ ਵਾਸਤੂ ਸ਼ਾਸਤਰੀਆਂ ਵਲੋਂ ਲੋਕਾਂ ਨੂੰ ਵਹਿਮਾਂ ਭਰਮਾਂ, ਅੰਧ ਵਿਸ਼ਵਾਸ ਅਤੇ ਪਾਖੰਡਵਾਦ ਵਿਚ ਫਸਾ ਕੇ ਉਨ੍ਹਾਂ ਦਾ ਆਰਥਿਕ, ਮਾਨਸਿਕ ਅਤੇ ਸਰੀਰਕ ਸੋਸ਼ਣ ਕੀਤਾ ਜਾ ਰਿਹਾ ਹੈ ਅਤੇ ਅਜਿਹੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਪੰਜਾਬ ਵਿਚ ਅਜੇ ਤਕ ਕੋਈ ਵਿਸ਼ੇਸ਼ ਕਾਨੂੰਨ ਨਹੀਂ ਬਣਾਇਆ ਗਿਆ। ਤਰਕਸ਼ੀਲ ਆਗੂਆਂ ਨੇ ਸ੍ਰੀ ਵੇਰਕਾ ਤੋਂ ਮੰਗ ਕੀਤੀ ਕਿ ਇਸ ਬਿੱਲ ਦੇ ਖਰੜੇ ਨੂੰ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕਰਵਾ ਕੇ ਅਤੇ ਇਸ ਨੂੰ ਠੋਸ ਕਾਨੂੰਨ ਦਾ ਦਰਜਾ ਦੇ ਕੇ ਲੁੱਟ ਅਤੇ ਪਾਖੰਡ ਦੀਆਂ ਦੁਕਾਨਾਂ ਖੋਲੀ ਬੈਠੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਕਿ ਅਜਿਹੇ ਪਾਖੰਡੀਆਂ ਹਥੋਂ ਭੋਲੇ ਭਾਲੇ ਲੋਕਾਂ ਦੀ ਸ਼ਰੇਆਮ ਹੋ ਰਹੀ ਲੁੱਟ ਨੂੰ ਰੋਕਿਆ ਜਾ ਸਕੇ। ਸ੍ਰੀ ਵੇਰਕਾ ਨੇ ਤਰਕਸ਼ੀਲ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਬਿੱਲ ਨੂੰ ਪੇਸ਼ ਕਰਵਾ ਕੇ ਕਾਨੂੰਨ ਬਣਾਉਣ ਲਈ ਆਪਣੀ ਪਾਰਟੀ ਵਲੋਂ ਠੋਸ ਯਤਨ ਕਰਨਗੇ। ਇਸ ਮੌਕੇ ਤਰਕਸ਼ੀਲ ਮੈਂਬਰ ਬਲਦੇਵ ਰਾਜ ਵੇਰਕਾ, ਕਾਮਰੇਡ ਅਜੀਤ ਸਿੰਘ, ਰਾਜ ਕੁਮਾਰ ਵੇਰਕਾ, ਬਲਦੇਵ ਸਿੰਘ ਆਦਿ ਹਾਜ਼ਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply