Friday, July 5, 2024

ਬਟਾਲਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵਿਸ਼ੇਸ਼ ਸਮਾਗਮ

U
U

ਬਟਾਲਾ, 9 ਮਾਰਚ (ਨਰਿੰਦਰ ਸਿੰਘ ਬਰਨਾਲ)- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਬਟਾਲਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਸੀ.ਡੀ.ਪੀ.ਓ ਦਫਤਰ ਵੱਲੋਂ ਬਟਾਲਾ ਕਲੱਬ ‘ਚ ਕਰਾਏ ਗਏ ਇਸ ਵਿਸ਼ੇਸ਼ ਸਮਾਗਮ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸੁਮਨਦੀਪ ਕੌਰ, ਸੀ.ਡੀ.ਪੀ.ਓ. ਬਟਾਲਾ ਵਰਿੰਦਰ ਸਿੰਘ ਗਿੱਲ, ਸਹਾਇਕ ਲੋਕ ਸੰਪਰਕ ਅਫਸਰ ਬਟਾਲਾ ਇੰਦਰਜੀਤ ਸਿੰਘ ਬਾਜਵਾ, ਸੀ.ਡੀ.ਪੀ.ਓ. ਧਾਰੀਵਾਲ ਜਸਮੀਤ ਕੌਰ, ਸਮਾਜ ਸੇਵਕਾ ਪ੍ਰਕਾਸ਼ ਕੌਰ ਨਾਰੂ, ਨੀਲਮ ਮਹਾਜਨ, ਐਡਵੋਕੇਟ ਪੰਕਜ ਵੈਦ, ਮੁਨੀਸ਼ ਵੈਦ, ਵੱਡੀ ਗਿਣਤੀ ‘ਚ ਆਂਗਨਵਾੜੀ ਵਰਕਰ ਅਤੇ ਔਰਤਾਂ ਸ਼ਾਮਲ ਹੋਈਆਂ।
ਮਹਿਲਾ ਦਿਵਸ ਨੂੰ ਸਮਰਪਿਤ ਕਰਾਏ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਵੱਖ-ਵੱਖ ਬੁਲਾਰਿਆਂ ਵੱਲੋਂ ਔਰਤਾਂ ਦੇ ਹੱਕਾਂ ਬਾਰੇ ਵਿਸਥਾਰ ‘ਚ ਦੱਸਿਆ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫਸਰ ਸੁਮਨਦੀਪ ਕੌਰ ਨੇ ਜਿਥੇ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਉਥੇ ਘਰੇਲੂ ਹਿੰਸਾ ਰੋਕੂ ਐਕਟ-2005 ਬਾਰੇ ਵੀ ਦੱਸਿਆ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਬਹੁਤ ਸਖਤ ਕਾਨੂੰਨ ਬਣਾਏ ਗਏ ਹਨ ਅਤੇ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਔਰਤ ਨੂੰ ਘਰੇਲੂ ਹਿੰਸਾ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਇਸਦੇ ਖਿਲਾਫ ਅਵਾਜ਼ ਬੁਲੰਦ ਕਰਕੇ ਇਸਦੀ ਸ਼ਿਕਾਇਤ ਨੇੜੇ ਦੇ ਸੀ.ਡੀ.ਪੀ.ਓ ਦਫਤਰ, ਥਾਣੇ ਜਾਂ ਮਾਨਯੋਗ ਅਦਾਲਤ ‘ਚ ਵੀ ਕਰ ਸਕਦੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਔਰਤਾਂ ਦੇ ਹੱਕਾਂ ਦੀ ਰਾਖੀ ਪ੍ਰਤੀ ਪੂਰੀ ਤਰਾਂ ਸੁਚੇਤ ਹੈ।
ਇਸ ਮੌਕੇ ਸਮਾਜ ਸੇਵਿਕਾ ਪ੍ਰਕਾਸ਼ ਕੌਰ ਨਾਰੂ ਅਤੇ ਨੀਲਮ ਮਹਾਜਨ ਨੇ ਇਸ ਗੱਲ ‘ਤੇ ਜੋਰ ਦਿੱਤਾ ਕਿ ਔਰਤਾਂ ਨੂੰ ਆਪਣੇ ਹੱਕ ਲੈਣ ਲਈ ਆਪਣੀ ਲੜ੍ਹਾਈ ਖੁਦ ਲੜਨੀ ਪਵੇਗੀ।ਇਸੇ ਦੌਰਾਨ ਐਡਵੋਕੇਟ ਪੰਕਜ ਵੈਦ ਨੇ ਔਰਤਾਂ ਦੇ ਹੱਕਾਂ ਪ੍ਰਤੀ ਬਣੇ ਵੱਖ-ਵੱਖ ਕਾਨੂੰਨਾਂ ਬਾਰੇ ਵਿਸਥਾਰ ‘ਚ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਨਸ਼ਿਆਂ ਅਤੇ ਘਰੇਲੂ ਹਿੰਸਾ ਨਾਲ ਪੀੜ੍ਹਤ ਔਰਤ ਦੀ ਮਨੋਦਿਸ਼ਾ ਬਿਆਨ ਕਰਦਾ ਬਹੁਤ ਹੀ ਖੂਬਸੂਰਤ ਨਾਟਕ ‘ਮਿਟੀ ਰੁਦਨ ਕਰੇ’ ਦਾ ਸਫਲ ਮੰਚਨ ਕੀਤਾ ਗਿਆ। ਪ੍ਰੋਗਰਾਮ ਦੇ ਅਖੀਰ ਵਿੱਚ ਆਏ ਹੋਏ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply