Friday, July 5, 2024

ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਦੀਆਂ ਵਿਦਿਆਰਥਣਾਂ ਦਾ ਯੂਨੀਵਰਸਿਟੀ ਵਿੱਚ ਅਹਿਮ ਸਥਾਨ

PPN0903201602

ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ ਸੱਗੂ)- ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਦੇ ਟਰੈਵਲ ਐਂਡ ਟੂਰਿਜ਼ਮ ਮੈਨੇਂਜਮੇਂਟ ਵਿਭਾਗ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸੰਬਰ 2015 ਸਮੈਸਟਰ ਪ੍ਰੀਖਿਆਵਾਂ ਵਿਚੋਂ ਪਹਿਲੀਆਂ ਤਿੰਨ ਉਚ ਪੁਜੀਸ਼ਨਾਂ ਹਾਸਿਲ ਕੀਤੀਆਂ। ਮਾਸਟਰ ਇਨ ਟੂਰਿਜ਼ਮ ਮੈਨੇਂਜਮੇਂਟ ਸਮੈਸਟਰ ਤੀਜਾ ਦੀ ਏਕਤਾ ਕਰੀਆ ਨੇ 90% ਅੰਕ ਲੈ ਕੇ ਪਹਿਲਾ ਸਥਾਨ, ਪਾਰੁਲ ਸ਼ਰਮਾ ਨੇ 87 % ਅੰਕਾਂ ਨਾਲ ਦੂਜਾ ਸਥਾਨ ਅਤੇ ਰੁਪਾਲੀ ਸ਼ਰਮਾ ਨੇ 87% ਅੰਕਾਂ ਨਾਲ ਕ੍ਰਮਵਾਰ ਤੀਜਾ ਸਥਾਨ ਪ੍ਰਾਪਤ ਕੀਤਾ।
ਪ੍ਰਿੰਸੀਪਲ ਡਾ ਵਾਲੀਆ ਨੇ ਉਚ ਸਥਾਨ ਪ੍ਰਾਪਤ ਵਿਦਿਆਰਥਣਾਂ ਨੂੰ ਮੁਬਾਰਕਾਂ ਦਿੰਦਿਆ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਪੁਜੀਸ਼ਨਾਂ ਨੂੰ ਬਰਕਰਾਰ ਰੱਖਣ ਲਈ ਉਤਸ਼ਾਹਿਤ ਕੀਤਾ। ਉਹਨਾਂ ਨੇ ਅਧਿਆਪਕਾਂ ਦੀ ਵੀ ਪ੍ਰਸ਼ੰਸਾ ਕੀਤੀ ਜਿਨਾਂ ਦੀ ਯੋਗ ਅਗਵਾਈ ਹੇਠ ਵਿਦਿਆਰਥਣਾਂ ਨੇ ਸਖਤ ਮਿਹਨਤ ਕਰਕੇ ਯੂਨੀਵਰਸਿਟੀ ਵਿਚ ਉਚ ਪੁਜੀਸ਼ਨਾਂ ਹਾਸਿਲ ਕੀਤੀਆਂ।ਟਰੈਵਲ ਐਂਡ ਟੂਰਿਜ਼ਮ ਮੈਨੇਂਜਮੇਂਟ ਵਿਭਾਗ ਦੇ ਮੁੱਖੀ ਸ਼੍ਰੀ ਨਰੇਸ਼ ਕੁਮਾਰ, ਡਾ. ਡੀਨ ਅਕਾਦਮਿਕ ਅਤੇ ਹੋਰ ਸਟਾਫ ਮੈਬਰਾਂ ਨੇ ਵਿਦਿਆਰਥਣਾਂ ਦੀਆਂ ਪ੍ਰਾਪਤੀਆਂ ਉਤੇ ਸ਼ੁਭਕਾਮਨਾਵਾਂ ਦਿੱਤੀਆਂ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply