ਕਮਿਸ਼ਨਰ ਵਲੋਂ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ


ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ ਸੱਗੂ)- ਹਲਕਾ ਪੂਰਬੀ ਦੀ ਵਾਰਡ ਨੰ. 28 ਵਿੱਚ ਪਿਛਲੇ ਲੰਮੇ ਸਮੇਂ ਤੋਂ ਪੀਣ ਵਾਲਾ ਸਾਫ ਪਾਣੀ ਨਾ ਮਿਲਣ ਦੀ ਮੁਸ਼ਕਲ ਹੁਣ ਜਲਦੀ ਹੱਲ ਹੋ ਜਾਵੇਗੀ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਿਲ੍ਹਾ ਅਕਾਲੀ ਜੱਥਾ (ਬਾਦਲ) ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੈਂਬਰ ਜੇਲ੍ਹ ਬੋਰਡ ਪੰਜਾਬ ਕੰਵਰਬੀਰ ਸਿੰਘ ਅੰਮ੍ਰਿਤਸਰ ਨੇ ਅੱਜ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸੁਰਿੰਦਰ ਸਿੰਘ (ਪੀ.ਸੀ.ਐਸ) ਨਾਲ ਮੁਲਾਕਾਤ ਕਰਨ ਉਪਰੰਤ ਕੀਤਾ। ਉਹਨਾਂ ਕਿਹਾ ਕਿ ਨਿਗਮ ਜੁਆਇੰਟ ਕਮਿਸ਼ਨਰ ਸੁਰਿੰਦਰ ਸਿੰਘ ਨੇ ਸਾਰੀ ਗੱਲਬਾਤ ਸੁਨਣ ਉਪਰੰਤ ਸੀਨੀਅਰ ਅਧਿਕਾਰੀਆਂ ਨੂੰ ਪਾਣੀ ਦੀ ਮੁਸ਼ਕਲ ਜਲਦ ਹੱਲ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ ਅਤੇ ਐਸ.ਈ ਅਨੁਰਾਗ ਮਹਾਜਨ ਵਲੋਂ ਨਿਰਦੇਸ਼ਾਂ ‘ਤੇ ਵਾਰਡ ਨੰ. 28 ਵਿੱਚ ਪੀਣ ਵਾਲੇ ਪਾਣੀ ਨੂੰ ਸਾਫ ਕਰਨ ਦਾ ਕੰਮ ਇਕ ਦੋ ਦਿਨਾਂ ਵਿੱਚ ਸ਼ੁਰੂ ਕਰਵਾ ਦਿੱਤਾ ਜਾਵੇਗਾ ਤਾਂ ਜੋ ਲੰਮੇ ਸਮੇਂ ਤੋਂ ਆ ਰਹੀ ਪਾਣੀ ਦੀ ਮੁਸ਼ਕਲ ਨੂੰ ਦੂਰ ਕੀਤਾ ਜਾ ਸਕੇ। ਕੰਵਰਬੀਰ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਸਿਵਨ ਸਰਜਨ ਅੰਮ੍ਰਿਤਸਰ ਨੂੰ ਵੀ ਜਾਣਕਾਰੀ ਹਿੱਤ ਪੱਤਰ ਭੇਜ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜੁਆਇਟ ਕਮਿਸ਼ਨਰ (ਪੀ.ਸੀ.ਐਸ) ਸੁਰਿਦਰ ਸਿਘ ਨੇ ਭਰੋਸਾ ਦਿਵਾਇਆ ਹੈ ਕਿ ਪੀਣ ਵਾਲੇ ਗਦੇ ਪਾਣੀ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਕੇ ਲੋਕਾਂ ਨੂੰ ਸਾਫ ਪਾਣੀ ਮੁਹੱਈਆ ਕਰਵਾਇਆ ਜਾਵੇਗਾ।ਇਸ ਮੌਕੇ ਗੁਰਮੀਤ ਸਿਘ ਲਾਡੀ, ਸਦੀਪ ਸਿਘ ਖਾਲਸਾ, ਗੁਰਿਦਰ ਸਿਘ, ਇਦਰ ਸਿਘ, ਕਮਲਪ੍ਰੀਤ ਸਿਘ, ਰਜਿਦਰ ਸਿਘ ਵੀ ਹਾਜ਼ਰ ਸਨ।
Punjab Post Daily Online Newspaper & Print Media