Monday, April 20, 2026

ਯੂਨੀਵਰਸਿਟੀ ਵਿਖੇ ਕਾਨੂੰਨ ਵਿਭਾਗ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

PPN0903201611

ਅੰਮ੍ਰਿਤਸਰ, 9 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੁਨੀਵਰਸਿਟੀ ਦੇ ਕਾਨੂੰਨ ਵਿਭਾਗ ਦੁਆਰਾ “ਅੰਤਰਰਾਸ਼ਟਰੀ ਮਹਿਲਾ ਦਿਵਸ” ਮਨਾਉਂਦੇ ਹੋਏ ਵਿਭਾਗ ਵਿਖੇ ਇਕ ਖਾਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸੋਸ਼ਿਆਲੋਜੀ ਵਿਭਾਗ ਦੇ ਮੁਖੀ, ਪ੍ਰੋ. ਗੁਰਪ੍ਰੀਤ ਬੱਲ ਨੇ ਕੀਤੀ। ਡਿਸਟ੍ਰਿਕਟ ਲੀਗਲ ਸਰਵਿਸਜ਼ ਅਥਾਰਟੀ ਦੇ ਸੈਕਰੇਟਰੀ ਮਿਸ ਗਿਰੀਸ਼ ਬਾਂਸਲ ਨੇ ਮੁੱਖ ਭਾਸ਼ਣ ਦਿੱਤਾ। ਵਿਭਾਗ ਦੇ ਮੁਖੀ, ਪ੍ਰੋ. ਵਿਨੈ ਕਪੂਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸ੍ਰੀ ਮਹਿਤ ਸੈਣੀ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟੰਗ ਕੰਪੀਟੀਸ਼ਨ ਦਾ ਆਯੋਜਨ ਕੀਤਾ ਗਿਆ।ਮਿਸ ਗਿਰੀਸ਼ ਬਾਂਸਲ ਨੇ ਔਰਤਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆਰਥਿਕ ਅਤੇ ਸਿਖਿਆ ਦੇ ਤੌਰ ‘ਤੇ ਸੰਪੰਨ ਹੋਣਾ ਚਾਹੀਦਾ ਹੈ ਅਤੇ ਇਸ ਦੇ ਨਾਲ ਉਨ੍ਹਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਣਕਾਰੀ ਹੋਣੀ ਚਾਹੀਦੀ ਹੈ। ਪ੍ਰੋ. ਬੱਲ ਨੇ ਔਰਤਾਂ ਨੂੰ ਆਪਣੇ ਹੱਕਾਂ ਦੀ ਪੂਰਤੀ ਲਈ ਅਵਾਜ਼ ਉਠਾਉਣ ਲਈ ਪ੍ਰੇਰਿਤ ਕੀਤਾ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply