Friday, April 24, 2026

ਹਰਸਿਮਰਤ ਬਾਦਲ ਵੱਲੋਂ ਡਾ. ਸੁਮੰਗਲ ਅਰੋੜਾ ਦੇ ਗੀਤ ‘ਧੀਆਂ’ ਦਾ ਵੀਡੀਓ ਜਾਰੀ

PPN0903201612

ਅੰਮ੍ਰਿਤਸਰ, 9 ਮਾਰਚ (ਜਗਦੀਪ ਸਿੰਘ ਸੱਗੂ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਆਵਾਜ਼ ਪੰਜਾਬ ਦੀ ਸੀਜ਼ਨ-4 ਦੇ ਵਿਜੇਤਾ ਡਾ. ਸੁਮੰਗਲ ਅਰੋੜਾ ਦੇ ਗੀਤ ‘ਧੀਆਂ’ ਦਾ ਵੀਡੀਓ ਜਾਰੀ ਕੀਤਾ। ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਹੋਏ ਸਮਾਗਮ ਮੌਕੇ ਉਨ੍ਹਾਂ ਡਾ. ਸੁਮੰਗਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜਿਕ ਬੁਰਾਈਆਂ ਖਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਅਜਿਹੇ ਗਾਇਕਾਂ ਦੀ ਅੱਜ ਦੇ ਸਮੇਂ ਵਿੱਚ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਗੀਤ ਸਮਾਜ ਨੂੰ ਉਸਾਰੂ ਸੇਧ ਦੇਣ ਵਿਚ ਸਹਾਈ ਸਿੱਧ ਹੋ ਸਕਦੇ ਹਨ। ਗੋਇਲ ਮਿਊਜ਼ਿਕ ਕੰਪਨੀ ਵੱਲੋਂ ਤਿਆਰ ਕੀਤਾ ਗਿਆ ਧੀਆਂ ਨੂੰ ਬਚਾਉਣ ਦਾ ਹੋਕਾ ਦਿੰਦਾ ਉਨ੍ਹਾਂ ਦਾ ਇਹ ਗੀਤ ਹਰੇਕ ਇਨਸਾਨ ਦਾ ਦਿਲ ਟੁੰਬਣ ਦੀ ਸਮਰੱਥਾ ਰੱਖਦਾ ਹੈ ਅਤੇ ਇਸ ਦਾ ਸੰਗੀਤ ਖ਼ੁਦ ਡਾ. ਸੁਮੰਗਲ ਨੇ ਤਿਆਰ ਕੀਤਾ ਹੈ। ਜ਼ਿਕਰਯੋਗ ਹੈ ਕਿ ਪਟਿਆਲਾ ਨਾਲ ਸਬੰਧਤ ਡਾ. ਸੁਮੰਗਲ ਅਰੋੜਾ ਪੇਸ਼ੇ ਵਜੋਂ ਦੰਦਾਂ ਦੇ ਪ੍ਰਸਿੱਧ ਡਾਕਟਰ ਹਨ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply