Thursday, July 16, 2026

ਭਗਤ ਧੰਨਾ ਜੀ ਦਾ ਜਨਮ ਦਿਹਾੜਾ ਗੁ: ਮੰਜੀ ਸਾਹਿਬ ਦੀਵਾਨ ਹਾਲ ਵਿਖੇ 13 ਮਾਰਚ ਨੂੰ – ਬੇਦੀ

Diljit Singh Bedi

ਅੰਮ੍ਰਿਤਸਰ 9 ਮਾਰਚ (ਗੁਰਪ੍ਰੀਤ ਸਿੰਘ) – ਗੁਰਮਤਿ ਫਲਸਫ਼ੇ ਦੇ ਸੋਮੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਹੱਥੀਂ ਅਭੇਦ ਹੋਏ ਅਕਾਲ ਪੁਰਖ ਦੀ ਰਜ਼ਾ ਵਿੱਚ ਅਥਾਹ ਸ਼ਰਧਾ ਰੱਖਣ ਵਾਲੇ ‘ਭਗਤ ਧੰਨਾ ਜੀ’ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 13 ਮਾਰਚ ਦਿਨ ਐਤਵਾਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।  ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਭਗਤ ਧੰਨਾ ਜੀ’ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 13 ਮਾਰਚ ਨੂੰ ਸਵੇਰੇ 10 ਵਜੇ ਪੈਣਗੇ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਇਲਾਹੀ ਗੁਰਬਾਣੀ ਦੇ ਮਨੋਹਰ ਕੀਰਤਨ ਤੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਸ. ਬੇਦੀ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਸਮੇਂ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫ਼ਲਾ ਕਰਨ।

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …

Leave a Reply