Tuesday, July 21, 2026

ਅੰਮ੍ਰਿਤਸਰ ਦੇ ਜਗਦੀਪ ਸਿੰਘ ਹੁੰਦਲ ਨੇ ਐਸ.ਪੀ (ਹੈੱਡਕੁਆਟਰ) ਗੁਰਦਾਸਪੁਰ ਦਾ ਅਹੁੱਦਾ ਸੰਭਾਲਿਆ

PPN1003201612ਗੁਰਦਾਸਪੁਰ, 10 ਮਾਰਚ (ਨਰਿੰਦਰ ਸਿੰਘ ਬਰਨਾਲ)- ਅੰਮ੍ਰਿਤਸਰ ਸ਼ਹਿਰ ਦੇ ਰਹਿਣ ਵਾਲੇ ਸ੍ਰੀ ਜਗਦੀਪ ਸਿੰਘ ਹੁੰਦਲ ਪੀ.ਪੀ.ਐਸ ਸੀਨੀਅਰ ਪੁਲਿਸ ਅਧਿਕਾਰੀ ਨੇ ਐਸ.ਪੀ (ਹੈੱਡਕੁਆਟਰ) ਗੁਰਦਾਸਪੁਰ ਦਾ ਅਹੁੱਦਾ ਸੰਭਾਲਿਆ ਹੈ। ਗੁਰਦਾਸਪੁਰ ਵਿਖੇ ਬਤੌਰ ਐਸ.ਪੀ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਉਹ ਏ.ਆਈ.ਜੀ ਲਿਟੀਗੇਸ਼ਨ ਬਿਊਰੋ ਆਫ ਇੰਵੈਸਟੀਗੇਸ਼ਨ ਪੰਜਾਬ ਅਤੇ ਚੰਡੀਗੜ੍ਹ ਵਿਖੇ ਸੇਵਾ ਨਿਭਾ ਰਹੇ ਸਨ। ਸ. ਹੁੰਦਲ ਅੰਮ੍ਰਿਤਸਰ-ਬਟਾਲਾ ਬਾਈਪਾਸ ਨਜ਼ਦੀਕ ਵੇਰਕਾ ਦੇ ਰਹਿਣ ਵਾਲੇ ਹਨ।
ਐਸ.ਪੀ (ਹੈੱਡਕੁਆਟਰ) ਦਾ ਅਹੁੱਦਾ ਸੰਭਾਲਣ ਉਪਰੰਤ ਗੈਰ ਰਸਮੀ ਗੱਲਬਾਤ ਕਰਦਿਆਂ ਸ੍ਰੀ ਜਗਦੀਪ ਸਿੰਘ ਹੁੰਦਲ ਨੇ ਕਿਹਾ ਕਿ ਉਹ ਗੁਰਦਾਸਪੁਰ ਜ਼ਿਲ੍ਹਾ ਵਾਸੀਆਂ ਦੀ ਸਮੱਸਿਆਵਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਵਿਚ ਕੋਈ ਕਸਰ ਨਹੀਂ ਛੱਡਣਗੇ ਅਤੇ ਹਰੇਕ ਨਾਗਰਿਕ ਦਾ ਉਨਾਂ ਦੇ ਦਫ਼ਤਰ ਵਿਚ ਮਾਣ ਸਤਿਕਾਰ ਕੀਤਾ ਜਾਵੇਗਾ। ਉਨ੍ਹਾਂ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਲੋਕਾਂ ਦਾ ਦਫ਼ਤਰ ਵਿਖੇ ਆਉਣ ‘ਤੇ ਪੂਰੇ ਇੱਜ਼ਤ, ਮਾਣ ਤੇ ਸਤਿਕਾਰ ਕਰਨ ਅਤੇ ਉਨਾਂ ਦੀ ਮੁਸ਼ਕਿਲ ਪਹਿਲ ਦੇ ਆਧਾਰ ‘ਤੇ ਹੱਲ ਕਰਨ। ਦੱਸਣਯੋਗ ਹੈ ਕਿ ਸ੍ਰੀ ਹੁੰਦਲ ਐਸ.ਪੀ ਬਟਾਲਾ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply