ਅੰਮ੍ਰਿਤਸਰ, 10 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 42ਵੀਂ ਸਲਾਨਾ ਕਨਵੋਕੇਸ਼ਨ ਕੱਲ੍ਹ 11 ਮਾਰਚ ਨੂੰ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸਵੇਰੇ 10.30 ਵਜੇ ਕਰਵਾਈ ਜਾ ਰਹੀ ਹੈ। ਅੱਜ ਇਥੇ ਵਿਦਿਆਰਥੀਆਂ ਦੀ ਪੂਰੀ ਡਰੈਸ ਵਿਚ ਰਿਹਰਸਲ ਕਰਵਾਈ ਗਈ।
ਕਨਵੋਕੇਸ਼ਨ ਦੀ ਪ੍ਰਧਾਨਗੀ ਪੰਜਾਬ ਦੇ ਗਵਰਨਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚਾਂਸਲਰ, ਮਾਨਯੋਗ ਪ੍ਰੋ. ਕਪਤਾਨ ਸਿੰਘ ਸੋਲੰਕੀ ਕਰਨਗੇ। ਵਾਈਸ-ਚਾਂਸਲਰ, ਪ੍ਰੋਫੈਸਰ ਅਜਾਇਬ ਸਿੰਘ ਬਰਾੜ ਮੁੱਖ-ਮਹਿਮਾਨ ਅਤੇ ਹੋਰਨਾਂ ਨੂੰ ਜੀ-ਆਇਆਂ ਆਖਣਗੇ।ਪੰਜਾਬ ਦੇ ਗਵਰਨਰ ਇਸ ਮੌਕੇ ਸਕਾਲਰਜ਼ ਅਤੇ ਅਵਲ ਰਹਿਣ ਵਾਲੇ 842 ਵਿਦਿਆਰਥੀਆਂ ਨੂੰ ਪੀ.ਐਚ.ਡੀ., ਐਮ.ਫਿਲ, ਐਮ.ਟੈਕ. ਐਲ.ਐਲ.ਐਮ., ਐਸ.ਐਸ.ਸੀ., ਐਮ.ਬੀ.ਏ., ਐਮ.ਬੀ.ਈ., ਐਮ.ਕਾਮ. ਐਮ.ਏ., ਬੀ.ਟੈਕ., ਬੀ.ਐਸ.ਸੀ., ਐਲ.ਐਲ.ਬੀ., ਬੀ.ਸੀ.ਏ., ਬੀ.ਬੀ.ਏ., ਬੀ.ਕਾਮ. ਅਤੇ ਬੀ.ਏ. ਆਦਿ ਦੀਆਂ ਡਿਗਰੀਆਂ ਅਤੇ ਮੈਡਲਜ਼ ਨਾਲ ਸਨਮਾਨਿਤ ਕਰਨਗੇ।
Check Also
ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …
Punjab Post Daily Online Newspaper & Print Media