Thursday, September 3, 2026

ਪਿੰਡ ਬਹਿੜਵਾਲ ਵਿਖੇ 350 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

PPN1003201614ਅੰਮ੍ਰਿਤਸਰ, 10 ਮਾਰਚ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਹਲਕਾ ਵਲਟੋਹਾ ਅਧੀਨ ਪੈਂਦੇ ਪਿੰਡ ਬਹਿੜਵਾਲ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਕਲਗੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਗੁਰਮਤਿ ਸਮਾਗਮ ਸਮੇਂ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਰਾਜਪੁਰਾ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਇਸ ਉਪਰੰਤ ਪੰਥ ਪ੍ਰਸਿੱਧ ਕਵੀਸ਼ਰ ਭਾਈ ਹੀਰਾ ਸਿੰਘ ਮਨਿਹਾਲ ਤੇ ਢਾਡੀ ਭਾਈ ਲਖਵਿੰਦਰ ਸਿੰਘ ਸੋਹਲ ਨੇ ਬੀਰ ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ।ਗੁਰਮਤਿ ਸਮਾਗਮ ਦੌਰਾਨ 51 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ।ਇਸ ਸਮੇਂ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਤੇ ਸੰਤ ਡਾ. ਗੁਰਨਾਮ ਸਿੰਘ ਡਰੋਲੀ ਭਾਈ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।ਸਟੇਜ ਸੈਕਟਰੀ ਦੀ ਸੇਵਾ ਭਾਈ ਗੁਰਪਾਲ ਸਿੰਘ ਅਤੇ ਭਾਈ ਸੁਖਪਾਲ ਸਿੰਘ ਪ੍ਰਚਾਰਕ ਨੇ ਨਿਭਾਈ। ਇਸ ਮੌਕੇ ਸ. ਪੰਜਾਬ ਸਿੰਘ ਨੰਬਰਦਾਰ, ਸ. ਕਸ਼ਮੀਰ ਸਿੰਘ ਸੰਧੂ, ਸ. ਮਲਕੀਤ ਸਿੰਘ ਬਹਿੜਵਾਲ ਸਫ਼ਸੁਪ੍ਰਿੰਟੈਂਡੈਂਟ, ਸ. ਲਖਬੀਰ ਸਿੰਘ ਮੈਨੇਜਰ, ਸ. ਦਰਸ਼ਨ ਸਿੰਘ, ਸ. ਦਲੀਪ ਸਿੰਘ ਫੌਜੀ, ਸ. ਨਿਰਭੈ ਸਿੰਘ, ਸ. ਸਤਿਨਾਮ ਸਿੰਘ , ਸ. ਨਛੱਤਰ ਸਿੰਘ, ਸ. ਮੁਖਤਾਰ ਸਿੰਘ, ਜਥੇਦਾਰ ਗੁਰਬਖਸ਼ ਸਿੰਘ, ਸ. ਦਲੇਰ ਸਿੰਘ ਸਾਬਕਾ ਸਰਪੰਚ, ਸ. ਗੁਰਨਾਮ ਸਿੰਘ, ਸ. ਗੁਰਵੇਲ ਸਿੰਘ ਨਵਾਂ ਪਿੰਡ, ਸ. ਕੁਲਦੀਪ ਸਿੰਘ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …

Leave a Reply