ਪੱਟੀ, 10 ਮਾਰਚ (ਅਵਤਾਰ ਸਿੰਘ, ਰਣਜੀਤ ਮਾਹਲਾ)- ਥਾਣਾ ਪੱਟੀ ਅਧੀਨ ਪੈਂਦੇ ਪਿੰਡ ਨੰਦਪੁਰ ਵਿਖੇ ਮੇਲਾ ਦੇਖ ਕੇ ਵਾਪਿਸ ਆ ਰਹੀ ਇਕ ਔਰਤ ਦਾ ਰਸਤਾ ਰੋਕ ਕੇ ਛੇੜਛਾੜ ਕਰਨ ਵਾਲਿਆਂ ਖਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ.ਪੀ.ਡੀ. ਜਗਮੋਹਨ ਸਿੰਘ ਨੇ ਦੱਸਿਆ ਕਿ ਪਿੰਡ ਨੰਦਪੁਰ ਦੀ ਰਹਿਣ ਵਾਲੀ ਇਕ ਔਰਤ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ 27 ਫਰਵਰੀ ਨੂੰ ਉਹ ਮੇਲੇ ਤੋਂ ਵਾਪਸ ਪੈਦਲ ਆ ਰਹੀ ਸੀ ਕਿ ਘਰ ਤੋਂ ਥੋੜ੍ਹੀ ਦੂਰੀ ‘ਤੇ ਜਗਰੂਪ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਮੁਰਾਦਪੁਰ ਤੇ ਕਸ਼ਮੀਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਨੰਦਪੁਰ ਨੇ ਉਸ ਦੀ ਬਾਂਹ ਫੜ੍ਹ ਲਈ ਤੇ ਛੇੜਛਾੜ ਕੀਤੀ। ਉਸ ਵੱਲੋਂ ਉੱਚੀ-ਉੱਚੀ ਰੌਲਾ ਪਾਉਣ ‘ਤੇ ਉਕਤ ਦੋਵੇਂ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ। ਔਰਤ ਅਨੁਸਾਰ ਜਗਰੂਪ ਸਿੰਘ ਉਸ ਦੇ ‘ਤੇ ਪਹਿਲਾਂ ਹੀ ਮਾੜੀ ਨਿਗ੍ਹਾ ਰੱਖਦਾ ਸੀ।ਉਸ ਨੇ ਮੇਰੀ ਬੇਇੱਜਤੀ ਕੀਤੀ, ਤੇ ਹੁਣ ਤੱਕ ਮੋਹਤਬਰ ਵਿਅਕਤੀ ਇਸ ਮਾਮਲੇ ਦਾ ਰਾਜੀਨਾਵਾਂ ਕਰਵਾਉਂਦੇ ਰਹੇ, ਪਰ ਹੋ ਨਹੀਂ ਸਕਿਆ।ਉਕਤ ਔਰਤ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਥਾਣਾ ਪੱਟੀ ਦੀ ਐੱਸ.ਐੱਚ.ਓ ਰਾਜਵਿੰਦਰ ਕੌਰ ਨੇ ਦੋਹਾਂ ਨੌਜਵਾਨਾਂ ਦੇ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media