ਪੱਟੀ, 10 ਮਾਰਚ (ਅਵਤਾਰ ਸਿੰਘ, ਰਣਜੀਤ ਮਾਹਲਾ)- ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਆਮ ਆਦਮੀ ਪਾਰਟੀ ਦਾ ਮੁੱਖ ਨਿਸ਼ਾਨਾ ਹੈ।ਉਕਤ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਵਲਟੋਹਾ ਨੇ ਇਥੇ ਇਕ ਸਭਾ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਦਲ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਦੇਣ, ਲੌੜਵੰਦ ਲੋਕਾਂ ਨੂੰ 5-5 ਮਰਲੇ ਦੇ ਪਲਾਟ ਮੁਹੱਈਆ ਕਰਵਾਉਣ ਤੇ ਹੋਰ ਚੋਣ ਵਾਅਦਿਆਂ ਨੂੰ ਵਿਸਾਰ ਚੁੱਕਾ ਹੈ। ਉਨ੍ਹਾਂ ਆਖਿਆ ਕਿ ਸਿਆਸੀ ਸ਼ਹਿ ‘ਤੇ ਨਸ਼ਾ ਸ਼ਰੇਆਮ ਵਿਕ ਰਿਹਾ ਹੈ, ਤੇ ਵੱਡੀ ਗਿਣਤੀ ਵਿਚ ਨੌਜਵਾਨ ਇਸ ਦਾ ਸ਼ਿਕਾਰ ਹੋ ਕੇ ਆਪਣਾ ਜੀਵਨ ਸਮਾਪਤ ਕਰ ਚੁੱਕੇ ਹਨ। ਸੁਖਬੀਰ ਵਲਟੋਹਾ ਨੇ ਕਿਹਾ ਕਿ ਸਮਾਂ ਆਉਣ ‘ਤੇ ਲੋਕ ਸੱਤਾਧਾਰੀ ਧਿਰ ਦੀਆਂ ਧੱਕੇਸ਼ਾਹੀਆਂ ਦਾ ਜਵਾਬ ਦੇਣਗੇ। ਇਸ ਮੌਕੇ ਲੈਫ: ਨਿਸ਼ਾਨ ਸਿੰਘ, ਸਰਕਲ ਇੰਚਾਰਜ਼ ਰਾਜਿੰਦਰ ਸਿੰਘ ਪੂਹਲਾ, ਬਾਬਾ ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਮਾਸਟਰ ਰਾਮ ਸਿੰਘ, ਕਵਲਜੀਤ ਸਿੰਘ, ਜਸਵੰਤ ਸਿੰਘ ਰਿਟ: ਡੀ ਐਸ ਪੀ, ਹਰਪਾਲ ਸਿੰਘ ਸ਼ਾਹ, ਹਰਮਨਪ੍ਰੀਤ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media