Monday, July 8, 2024

ਪ੍ਰੋ. ਅਵਤਾਰ ਸਿੰਘ ਨਾਜ਼ ਦੀ ਪੁਸਤਕ ‘ਨਾਜ਼ ਰਾਗ ਰਚਨਾਵਲੀ ਰਲੀਜ਼

ਅੰਮ੍ਰਿਤਸਰ, 10 ਮਾਰਚ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵਲੋਂ ਦੀਵਾਨ ਦੀ ਮੁੱਖ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਕਲਗੀਧਰ ਆਡੀਟੋਰੀਅਮ ਵਿਖੇ ਅਯੋਜਿਤ ‘ਪੁਰਾਤਨ ਕੀਰਤਨ ਪਰੰਪਰਾ’ ਸੈਮੀਨਾਰ ਦੌਰਾਨ ਗੁਰਮਤਿ ਸੰਗੀਤ ਦੇ ਉਸਤਾਦ ਸਵਰਗਵਾਸੀ ਪ੍ਰੋ. ਅਵਤਾਰ ਸਿੰਘ ਜੀ ਨਾਜ਼ ਦੀ ਗੁਰਬਾਣੀ ਗਾਇਨ ਵਿਸ਼ੇ ਨਾਲ ਸੰਬੰਧਿਤ ਪੁਸਤਨ ‘ਨਾਜ਼ ਰਾਗ ਰਚਨਾਵਲੀ’ ਵੀ ਰਿਲੀਜ਼ ਕੀਤੀ ਗਈ । ਇਸ ਮੌਕੇ ਨਿਰਮਲ ਸਿੰਘ, ਐਡੀ: ਸਕੱਤਰ ਅਤੇ ਮੈਂਬਰ ਇੰਚਾਰਜ ਸਕੂਲ ਹਰਮਿੰਦਰ ਸਿੰਘ, ਸਵਿੰਦਰ ਸਿੰਘ ਕੱਥੁਨੰਗਲ, ਸਰਬਜੀਤ ਸਿੰਘ, ਜਸਵਿੰਦਰ ਸਿੰਘ ਐਡਵੋਕੇਟ, ਕੁਲਜੀਤ ਸਿੰਘ ਸਾਹਨੀ, ਸੰਤੋਖ ਸਿੰਘ ਸੇਠੀ, ਸ਼੍ਰੀਮਤੀ ਡਾ: ਅਮਰਪਾਲੀ ਕੌਰ, ਨਵਪ੍ਰੀਤ ਸਿੰਘ ਸਾਹਣੀ, ਡਾ: ਐਚ. ਐਸ. ਸੰਧੂ, ਇੰਜੀ. ਜੈਦੀਪ ਸਿੰਘ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ, ਧਾਰਮਿਕ ਅਤੇ ਸੰਗੀਤ ਅਧਿਆਪਕ ਸ਼ਾਮਲ ਸਨ ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply