Monday, July 8, 2024

ਬੀ.ਬੀ.ਸੀ ਵੱਲੋਂ ਦੁਨੀਆਂ ਦੀਆਂ ਮਹਾਨ ਔਰਤਾਂ ਵਿੱਚ ਮਾਈ ਭਾਗੋ ਦਾ ਨਾਂਅ ਦਰਜ ਕਰਨਾ ਸ਼ਲਾਘਾਯੋਗ – ਜਥੇਦਾਰ ਅਵਤਾਰ ਸਿੰਘ

Mai Bhago Jiਅੰਮ੍ਰਿਤਸਰ, 10 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਬ੍ਰਿਟਿਸ਼ ਬਰਾਡਕਾਸਟਿੰਗ ਕਾਰਪੋਰੇਸ਼ਨ ਵੱਲੋਂ ਦੁਨੀਆਂ ਦੀਆਂ ਤਿੰਨ ਮਹਾਨ ਔਰਤਾਂ ਵਿੱਚ ਮਾਈ ਭਾਗੋ ਦਾ ਨਾਂਅ ਦਰਜ ਕਰਨਾ ਸ਼ਲਾਘਾਯੋਗ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਵਿੱਚ ਮਾਈ ਭਾਗੋ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ।ਉਨ੍ਹਾਂ ਕਿਹਾ ਕਿ ਅਨੰਦਪੁਰ ਦਾ ਕਿਲ੍ਹਾ ਖਾਲੀ ਕਰਵਾਉਣ ਲਈ ਜਦੋਂ ਮੁਗਲਾਂ ਨੇ ਐਲਾਨ ਕੀਤਾ ਕਿ ਜੇ ਕੋਈ ਆਪਣੇ ਆਪ ਨੂੰ ਗੁਰੂ ਦਾ ਸਿੱਖ ਨਾ ਮੰਨੇ ਤਾਂ ਉਸ ਨੂੰ ਕੁਝ ਨਹੀਂ ਕੀਤਾ ਜਾਵੇਗਾ ਤਦ ਮਹਾਂ ਸਿੰਘ ਦੀ ਅਗਵਾਈ ਵਿੱਚ 40 ਸਿੰਘਾਂ ਨੇ ਬੇਦਾਵਾ ਲਿਖ ਕੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਦੇ ਦਿੱਤਾ।ਉਨ੍ਹਾਂ ਕਿਹਾ ਕਿ ਮਾਈ ਭਾਗੋ ਨੇ ਦਸਮ ਪਿਤਾ ਨੂੰ ਬੇਦਾਵਾ ਦੇ ਕੇ ਆਉਣ ਵਾਲੇ 40 ਸਿੰਘਾਂ ਦੀ ਸੋਚ ਬਦਲੀ ਤੇ ਆਪ ਖੁਦ ਉਨ੍ਹਾਂ ਨਾਲ ਜੰਗ ਦੇ ਮੈਦਾਨ ਵਿੱਚ ਨਿਤਰੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅੰਗ ਰੱਖਿਅਕ ਬਣੇ।ਉਨ੍ਹਾਂ ਕਿਹਾ ਕਿ ਮਾਈ ਭਾਗੋ ਨੇ ਧਰਮ ਅਤੇ ਕੌਮ ਵਾਸਤੇ ਨਾ ਸਿਰਫ ਆਪਾ ਵਾਰਿਆ ਬਲਕਿ ਬੇਮੁੱਖ ਹੋਏ ਸਿੱਖਾਂ ਨੂੰ ਪ੍ਰੇਰਨਾ ਦੇ ਕੇ ਦਸਮੇਸ਼ ਪਿਤਾ ਪਾਸ ਲਿਆਂਦਾ।ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਦੇ ਪੰਨਿਆ ਵਿੱਚ ਮਾਈ ਭਾਗੋ ਵਰਗੀਆਂ ਹੋਰ ਕਈ ਬਹਾਦਰ ਬੀਬੀਆਂ ਦੇ ਨਾਮ ਅੰਕਿਤ ਹਨ ਜਿਨ੍ਹਾਂ ਆਪਣੇ ਧਰਮ ਨੂੰ ਜਾਨ ਨਾਲੋਂ ਵੱਧ ਮਹੱਤਤਾ ਦਿੱਤੀ।ਉਨ੍ਹਾਂ ਬ੍ਰਿਟਿਸ਼ ਬਰਾਡਕਾਸਟਿੰਗ ਕਾਰਪੋਰੇਸ਼ਨ ਨੂੰ ਔਰਤਾਂ ਦੇ ਸਨਮਾਨ ਹਿਤ ਚਲਾਈ ਗਈ ਇਸ ਮੁਹਿੰਮ ਨੂੰ ਅੱਗੇ ਵੀ ਜਾਰੀ ਰੱਖਣ ਦੀ ਅਪੀਲ ਕੀਤੀ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply