Monday, July 8, 2024

ਕਿਸਾਨ-ਮਜ਼ਦੂਰ ਖੁਦਕੁਸ਼ੀਆਂ ਤੇ ਔਜਲਾ ਨੇ ਪ੍ਰਗਟਾਈ ਡੂੰਘੀ ਚਿੰਤਾ

Gurjeet Singh Aujlaਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ ਸੱਗੂ)- ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਅੰਮ੍ਰਿਤਸਰ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਪਾਰਟੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਉਪਰੰਤ ਪੰਜਾਬ ਦੇ ਅੰਨਦਾਤੇ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਨੈਤਿਕ ਅਧਾਰ ਤੇ ਆਪਣੇ ਅਹੁੱਦਿਆ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਉਨ੍ਹਾਂ ਸਾਬਕਾ ਰੇਲ ਮੰਤਰੀ ਲਾਲ ਬਹਾਦਰ ਸ਼ਾਂਸਤਰੀ ਦੀ ਮਿਸਾਲ ਪੇਸ਼ ਕਰਦਿਆਂ ਕਿਹਾ ਕਿ ਉਨ੍ਹਾਂ ਇਕ ਰੇਲ ਹਾਦਸੇ ਤੇ ਰੇਲ ਮੰਤਰੀ ਵਜੋਂ ਅਸਤੀਫਾ ਨੈਤਿਕ ਅਧਾਰ ਤੇ ਦੇ ਦਿੱਤਾ ਸੀ ਪਰ ਬਾਦਲ ਪਰਿਵਾਰ ਦੇ 9 ਸਾਲਾਂ ਦੀ ਹਕੂਮਤ ਦੌਰਾਨ ਕਰਜੇ ਦੀ ਮਾਰ ਹੇਠ ਹਜ਼ਾਰਾਂ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ ਪਰ ਉਨ੍ਹਾਂ ਨੂੰ ਕਿਸਾਨੀ ਦਾ ਕੋਈ ਫਿਕਰ ਨਹੀਂ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨ ਹਿਤੈਸ਼ੀ ਅਖਵਾਉਦੇ ਬਾਦਲਾਂ ਕਿਸਾਨ ਪੱਖੀ ਕੋਈ ਨੀਤੀ ਨਹੀਂ ਬਣਾਈ। ਔਜਲਾ ਨੇ ਕਿਸਾਨ ਆਗੂ ਅਜਮੇਰ ਸਿੰਘ ਲੱਖੋਵਾਲ ਚੇਅਰਮੈਨ ਮੰਡੀ ਬੋਰਡ ਪੰਜਾਬ ਤੋਂ ਅਸਤੀਫਾ ਦੀ ਵੀ ਮੰਗ ਕੀਤੀ ਕਿ ਰੋਜ਼ਾਨਾ ਕਿਸਾਨ ਖੁਦਕੁਸ਼ੀਆਂ ਕਰ ਰਿਹਾ ਹੈ ਪਰ ਉਨ੍ਹਾਂ ”ਹਾਅ ਦਾ ਨਾਅਰਾ” ਮਾਰਨ ਦੀ ਥਾਂ ਆਪਣੀ ਚੇਅਰਮੈਨੀ ਸੁਰੱਖਿਅਤ ਰੱਖਣ ਨੂੰ ਤਰਜੀਹ ਦਿੱਤੀ। ਔਜਲਾ ਅਨੁਸਾਰ ਕਿਸਾਨ ਦੇ ਨਾਲ ਮਜਦੂਰ ਵੀ ਕਰਜੇ ਦੀ ਮਾਰ ਹੇਠ ਹੈ। ਉਸ ਵੱਲੋਂ ਵੀ ਆਤਮ ਹੱਤਿਆਵਾਂ ਕੀਤੀਆਂ ਜਾ ਰਹੀਆ ਹਨ ਪਰ ਅਕਾਲੀ ਭਾਜਪਾ ਸਰਕਾਰ ਕਿਸਾਨ-ਮਜਦੂਰਾਂ ਨੂੰ ਕਰਜ਼ੇ ਤੋਂ ਰਾਹਤ ਦਿਵਾਉਣ ਲਈ ਕੋਈ ਠੋਸ ਉਪਰਾਲਾ ਕਰਨ ਵਿੱਚ ਅਸਫਲ ਰਹੀ। ਇਸ ਮੌਕੇ ਹਰਜਿੰਦਰ ਸਿੰਘ ਸਾਂਘਣਾ, ਕਾਂਬਲ ਸਿੰਘ ਬਾਸਰਕੇ ਸਰਪੰਚ, ਜਸਵਿੰਦਰ ਸਿੰਘ ਬਾਵਾ ਇੱਬਣ, ਗੁਰਮੇਜ ਸਿੰਘ ਜੇਠੂਵਾਲ ਤੇ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply