Monday, July 8, 2024

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਸ਼ੇਖਪੁਰ ਖੇਡ ਮੇਲਾ ਆਯੋਜਿਤ

PPN1103201606ਬਠਿੰਡਾ, 11 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ (ਬਠਿੰਡਾ) ਦੁਆਰਾ ਅਪਣਾਏ ਗਏ ਪਿੰਡ ਵਿੱਚ ਖੇਡ ਜਾਗਿਰਿਤੀ ਪੈਦਾ ਕਰਨ ਲਈ ਗ੍ਰਾਮ ਪੰਚਾਇਤ ਅਤੇ ਯੁਵਕ ਸੇਵਾਵਾਂ ਕਲੱਬ ਦੇ ਸਹਿਯੋਗ ਨਾਲ ਇੱਕ ਦਿਨਾਂ ਖੇਡ ਮੇਲਾ ਕਰਵਾਇਆ ਗਿਆ।ਇਸ ਖੇਡ ਮੇਲੇ ਵਿੱਚ ਮੁੱਖ ਤੌਰ ਤੇ ਅਥਲੈਟਿਕਸ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਦੌਰਾਨ ਸੌ ਮੀਟਰ (ਅੰਡਰ 8) ਵਿਚ ਸੁਖਪ੍ਰੀਤ ਕੌਰ, ਸ਼ਗਨਪ੍ਰੀਤ ਕੌਰ ਅਤੇ ਜਸਪ੍ਰੀਤ ਕੌਰ ਅਤੇ (ਅੰਡਰ 14) ਦੌੜ ਵਿੱਚ ਕਿਰਨਜੀਤ ਕੌਰ, ਅਨਵਿੰਦਰ ਕੌਰ ਅਤੇ ਤਾਜਵੀਰ ਕੌਰ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਰਹੀਆਂ। ਗੋਲ਼ਾ ਸੁੱਟਣ ਵਚਿ ਸੰਦੀਪ ਕੌਰ, ਜਸਦੀਪ ਕੌਰ ਅਤੇ ਮਨਪ੍ਰੀਤ ਕੌਰ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਇਸੇ ਤਰ੍ਹਾਂ ਲੜਕਿਆਂ ਦੀ 100 ਮੀਟਰ ਦੌੜ ਵਿਚ (ਅੰਡਰ 14) ਰਾਜਵੀਰ ਸਿੰਘ, ਹਰਪਿੰਦਰ ਸਿੰਘ ਅਤੇ ਮਨਜੀਤ ਸਿੰਘ ਪਹਿਲੇ, ਦੂਜੇ ਅਤੇ ਤੀਜੇ ਦਰਜੇ ਤੇ ਰਹੇ। ਅੰਤ ਵਿਚ ਬਜ਼ੁਰਗਾਂ ਦੀ ਦੌੜ ਵੀ ਕਰਵਾਈ ਗਈ ਜਿਸ ਵਿਚ ਪਿੰਡ ਦੇ ਬਜ਼ੁਰਗਾਂ ਨੇ ਬੜੇ ਉਤਸ਼ਾਹ ਸਹਿਤ ਹਿੱਸਾ ਲਿਆ।ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਨਛੱਤਰ ਸਿੰਘ ਮੱਲ੍ਹੀ ਵਿਸ਼ੇਸ਼ ਤੌਰ ‘ਤੇ ਪੁੱਜੇ।ਉਨ੍ਹਾਂ ਪਿੰਡ ਵਾਸੀਆਂ ਨੂੰ ਅਜਿਹਾ ਖੇਡ ਮੇਲਾ ਕਰਵਾਉਣ ਲਈ ਵਧਾਈ ਦਿੰਦਿਆਂ ਕਿਹਾ ਕਿ ਪਿੰਡ ਦੀਆਂ ਤਿੰਨੇ ਪੀੜ੍ਹੀਆਂ ਨੂੰ ਇੱਕੋ ਖੇਡ ਮੈਦਾਨ ਵਿੱਚ ਦੇਖ ਕੇ ਬਹੁਤ ਖੁਸ਼ੀ ਹੋ ਰਹੀ ਹੈ।ਬੱਚਿਆਂ ਵਿੱਚ ਖੇਡਾਂ ਦਾ ਬਹੁਤ ਉਤਸ਼ਾਹ ਹੈ ਅਤੇ ਯੂਨੀਵਰਸਿਟੀ ਵੱਲੋਂ ਅਜਿਹੇ ਪ੍ਰੋਗਰਾਮ ਕਰਵਾਉਣ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਗੁਰੂ ਕਾਸ਼ੀ ਯੂਨੀਵਰਸਿਟੀ ਗੋਦ ਲਏ ਗਏ ਪਿੰਡਾਂ ਨੂੰ ਮਾਡਲ ਪਿੰਡ ਵਜੋਂ ਵਿਕਸਿਤ ਹੋਏ ਦੇਖਣਾ ਚਾਹੁੰਦੀ ਹੈ।ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਇਸ ਮਕਸਦ ਲਈ ਯੂਨੀਵਰਸਿਟੀ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।ਅੰਤ ਉੱਤੇ ਸਰਪੰਚ ਰਾਮ ਕੁਮਾਰ ਨੇ ਬਾਹਰੋ ਆਏ ਸਾਰੇ ਮਹਿਮਾਨਾਂ, ਖਿਡਾਰੀਆਂ ਅਤੇ ਪਿੰਡ ਵਾਸੀਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਕੇਵਲ ਸਿੰਘ, ਡਾ. ਬਲਵੰਤ ਸਿੰਘ ਸੰਧੂ, ਪਿੰਡ ਦੇ ਸਰਪੰਚ ਰਾਮ ਕੁਮਾਰ, ਕਲੱਬ ਪ੍ਰਧਾਨ ਮਨਪ੍ਰੀਤ ਧਾਲੀਵਾਲ, ਸੋਈ ਪ੍ਰਧਾਨ ਸਰਤਾਜ ਸਿੰਘ, ਬਹਾਦਰ ਸਿੰਘ ਪ੍ਰਧਾਨ ਭਾਈ ਮਨੀ ਸਿੰਘ ਕਲੱਬ, ਸਮੂਹ ਪੰਚਾਇਤ ਮੈਂਬਰ ਅਤੇ ਕਲੱਬ ਮੈਂਬਰ ਆਦਿ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply