ਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸੂਬੇ ਭਰ ਵਿਚ ਕਰਵਾਏ ਗਏ ਖੇਡ ਮੁਕਾਬਲਿਆਂ ਤਹਿਤ ਅੰਮ੍ਰਿਤਸਰ ਦਾ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਪੇਂਡੂ ਖੇਡ ਟੂਰਨਾਮੈਂਟ ਅੱਜ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਡ ਸਟੇਡੀਅਮ ਮਾਨਾਵਾਲਾ ਕਲਾਂ ਵਿਖੇ ਕਰਵਾਏ ਗਏ ਇਸ ਟੂਰਨਾਮੈਂਟ ਦੌਰਾਨ ਬਲਾਕ ਪੱਧਰ ‘ਤੇ ਜੇਤੂ ਰਹੇ ਸੈਂਕੜੇ ਖਿਡਾਰੀਆਂ ਵਿਚਾਲੇ ਕਬੱਡੀ, ਵਾਲੀਬਾਲ, ਰੱਸਾ-ਕਸ਼ੀ, ਗੋਲਾ ਸੁੱਟਣ ਅਤੇ ਦੌੜਾਂ ਦੇ ਦਿਲਕਸ਼ ਅਤੇ ਗਹਿਗੱਚ ਮੁਕਾਬਲੇ ਹੋਏ। ਇਨ੍ਹਾਂ ਖੇਡਾਂ ਦਾ ਉਦਘਾਟਨ ਬੀਤੇ ਕੱਲ੍ਹ ਡਿਪਟੀ ਕਮਿਸ਼ਨਰ (ਵਿਕਾਸ) ਅੰਮ੍ਰਿਤਸਰ ਸ੍ਰੀ ਸੁਰਿੰਦਰਪਾਲ ਆਂਗਰਾ ਨੇ ਕੀਤਾ ਸੀ ਅਤੇ ਅੱਜ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਹਰਜਿੰਦਰ ਸਿੰਘ ਸੰਧੂ ਨੇ ਜੇਤੂਆ ਨੂੰ ਨਕਦ ਇਨਾਮਾਂ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ। ਇਸ ਮੌਕੇ ਜ਼ਿਲ੍ਹੇ ਦੇ ਸਮੂਹ ਬੀ. ਡੀ. ਪੀ. ਓਜ਼, ਪਿੰਡਾਂ ਦੇ ਸਰਪੰਚ/ਪੰਚ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …
Punjab Post Daily Online Newspaper & Print Media