Monday, July 8, 2024

ਖਾਲਸਾ ਕਾਲਜ ਵੂਮੈਨ ਵਿਖੇ ਪਲੇਠੇ 2 ਰੋਜ਼ਾ ‘ਖ਼ਾਲਸਾ ਕਾਲਜ ਯੂਥ ਫੈਸਟੀਵਲ-2016’ ਦਾ ਅਗਾਜ਼

PPN1103201613ਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ ਸੱਗੂ)- ‘ਯੂਥ ਫੈਸਟੀਵਲ’ ਰਾਹੀਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਇਕ ਅਜਿਹਾ ਮੰਚ ਪ੍ਰਦਾਨ ਹੁੰਦਾ ਹੈ ਜੋ ਉਨ੍ਹਾਂ ਨੂੰ ਜ਼ਿੰਦਗੀ ਦੀ ਸਹੀ ਮੰਜ਼ਿਲ ਵੱਲ ਕਦਮ ਵਧਾਉਣ ਲਈ ਸਹਾਈ ਸਾਬਤ ਹੁੰਦਾ ਹੈ। ਇਹ ਵਿਚਾਰ ਅੱਜ ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਆਯੋਜਿਤ ਪਲੇਠਾ 2 ਰੋਜ਼ਾ ‘ਖ਼ਾਲਸਾ ਕਾਲਜ ਯੂਥ ਫੈਸਟੀਵਲ-2016’ ਮੌਕੇ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ ਵਿੱਚ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦੌਰਾਨ ਅਜਿਹੇ ਮੰਚ ਵਿਦਿਆਰਥੀਆਂ ਨੂੰ ਸਵੇਰ ਦੀ ਰੌਸ਼ਨੀ ਵਾਂਗੂੰ ਜਿੰਦੜੀ ਲਈ ਉਤਸ਼ਾਹਿਤ ਕਰਦੇ ਹਨ।
ਇਸ ਮੌਕੇ ਪਹਿਲਾਂ 2 ਰੋਜ਼ਾ ਚਲਣ ਵਾਲੇ ਫੈਸਟੀਵਲ ਦਾ ਸ: ਛੀਨਾ ਨੇ ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ, ਕੇ. ਸੀ. ਈ. ਟੀ., ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਅਮਰਪਾਲ ਸਿੰਘ, ਕੇ. ਸੀ. ਈ, ਰਣਜੀਤ ਐਵੀਨਿਊ ਪ੍ਰਿੰ: ਡਾ. ਸੁਰਿੰਦਰਪਾਲ ਕੌਰ ਢਿੱਲੋਂ, ਕੇ. ਸੀ. ਪੀ. ਪ੍ਰਿੰਸੀਪਲ ਡਾ. ਆਰ. ਕੇ. ਧਵਨ, ਕੇ. ਸੀ. ਐੱਲ. ਪ੍ਰਿੰਸੀਪਲ ਡਾ. ਜਸਪਾਲ ਸਿੰਘ ਨਾਲ ਮਿਲਕ ਸ਼ਮ੍ਹਾ ਰੌਸ਼ਨ ਕਰਕੇ ਅਗਾਜ਼ ਕੀਤਾ।
ਸ: ਛੀਨਾ ਨੇ ਹਰ ਸਾਲ ਯੁਵਕ ਮੇਲਾ ਮਨਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਮੈਨੇਜ਼ਮੈਂਟ ਦੁਆਰਾ ਲਏ ਫੈਸਲੇ ਕਿ ਵਿਦਿਆਰਥੀਆਂ ਦੀ ਕਲਾ ਅਤੇ ਹੁਨਰ ਨੂੰ ਉਭਾਰਣ ਲਈ ਯੋਗ ਉਪਰਾਲਾ ਕਰਦਿਆਂ ਗਵਰਨਿੰਗ ਕੌਂਸਲ ਅਧੀਨ ਆਉਂਦੇ ਸਮੂਹ ਵਿੱਦਿਅਕ ਅਦਾਰਿਆਂ ਦਾ ‘ਯੂਥ ਫੈਸਟੀਵਲ’ ਕਰਵਾਇਆ ਜਾਵੇ। ਜਿਸ ‘ਤੇ ਅੱਜ ਯੋਗ ਉਪਰਾਲੇ ‘ਤੇ ਬੂਰ ਪਾਉਂਦਿਆਂ ਪਹਿਲਾਂ ‘ਯੂਥ ਫੈਸਟੀਵਲ-2016’ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਨਾ ਦਿੰਦੇ ਹੋਏ ਉਤਸ਼ਾਹਿਤ ਕੀਤਾ।
ਯੁਵਕ ਮੇਲੇ ਵਿੱਚ ‘ਖਾਲਸਾ ਕਾਲਜ, ਖਾਲਸਾ ਕਾਲਜ ਚਵਿੰਡਾ ਦੇਵੀ, ਖਾਲਸਾ ਕਾਲਜ ਆਫ਼ ਐਜੂਕੇਸ਼ਨ, ਖਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ, ਖਾਲਸਾ ਕਾਲਜ ਆਫ਼ ਇੰਜੀ. ਐਂਡ ਟੈਕਨੋਲੋਜੀ, ਖਾਲਸਾ ਕਾਲਜ ਆਫ਼ ਨਰਸਿੰਗ, ਖਾਲਸਾ ਕਾਲਜ ਆਫ਼ ਫਾਰਮੇਸੀ, ਖਾਲਸਾ ਕਾਲਜ ਆਫ਼ ਵੈਟਨਰੀ ਅਤੇ ਐਨੀਮਲ ਸਾਇੰਸਜ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ 10 ਕਾਲਜਾਂ ਭਾਗ ਲਿਆ।
ਫੈਸਟੀਵਲ ਮੌਕੇ ਗਰੁੱਪ ਸ਼ਬਦ/ਭਜਨ, ਕਵੀਸ਼ਰੀ, ਗੀਤ, ਗ਼ਜ਼ਲ, ਲੋਕ-ਗੀਤ, ਫੈਂਸੀ ਡਰੈੱਸ, ਮੀਮੇਕਰੀ, ਸਕਿੱਟ, ਡੀਬੇਟ ਆਦਿ ਵਰਗੀਆਂ ਪ੍ਰਤੀਯੋਗਤਾਵਾਂ ਦਾ ਮੁਕਾਬਲਾ ਕਰਵਾਇਆ ਗਿਆ। ਫੈਸਟੀਵਲ ਸਬੰਧੀ ਵਿਦਿਆਰਥੀਆਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ, ਜਿਸ ਕਰਕੇ ਕਾਲਜ ਦੇ ਵਿਹੜਾ ਦਿਲਕਸ਼ ਨਜ਼ਰੀ ਆ ਰਿਹਾ ਹੈ। ਇਸ ਮੌਕੇ ਡਾ. ਮਾਹਲ ਨੇ ਮੈਨੇਜ਼ਮੈਂਟ ਦੁਆਰਾ ਹਰ ਸਾਲ ਉਲੀਕੇ ਜਾਣ ਵਾਲੇ ਉਕਤ ਫੈਸਟੀਵਲ ਸਬੰਧੀ ਧੰਨਵਾਦ ਕਰਦਿਆਂ ਇਸ ਨਾਲ ਵਿਦਿਆਰਥੀਆਂ ਨੂੰ ਇਕ ਉੱਚ ਮੰਚ ਮੁਹੱਈਆ ਹੋਇਆ ਹੈ, ਉਨ੍ਹਾਂ ਇਸ ਮੌਕੇ ਹਾਜ਼ਰ ਸਮੂੰਹ ਮਹਿਮਾਨਾਂ ਦਾ ਸਵਾਗਤ ਕਰਦਿਆਂ ਜੀ ਆਇਆ। ਪ੍ਰੋਗਰਾਮ ਦੌਰਾਨ ਉਕਤ ਸਮੂਹ ਕਾਲਜਾਂ ਦੇ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply