ਅੰਮ੍ਰਿਤਸਰ, 11 ਮਾਰਚ (ਸੁਖਬੀਰ ਖੁਰਮਣੀਆ)- ਇਤਿਹਾਸਕ ਖਾਲਸਾ ਕਾਲਜ ਦੇ ਪੋਲੀਟੀਕਲ ਸਾਇੰਸ ਵਿਭਾਗ ਵੱਲੋਂ ਅੱਜ ‘ਪੱਤਰਕਾਰਤਾ ਅਤੇ ਸਦਾਚਾਰ’ ‘ਤੇ ਵਿਸ਼ੇਸ਼ ਭਾਸ਼ਣ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਜਿਸ ਵਿੱਚ ਪੇਸ਼ੇਵਰ, ਤਜਰਬੇਕਾਰ ਅਤੇ ਸੀਨੀਅਰ ਪੱਤਰਕਾਰ ਸ੍ਰੀ ਜਤਿੰਦਰ ਪੰਨੂੰ ਨੇ ਆਪਣੇ ਕੁੰਜੀਵਤ ਭਾਸ਼ਣ ਦੌਰਾਨ ਮੀਡੀਆ ਵਿੱਚ ‘ਪੇਡ ਨਿਊਜ਼’ ਅਤੇ ਇਸਦੇ ਵਪਾਰੀਕਰਨ ਦੇ ਰੁਝਾਨ ‘ਤੇ ਗਹਿਰੀ ਚਿੰਤਾ ਪ੍ਰਗਟ ਕੀਤਾ। ਉਨ੍ਹਾਂ ਨੇ ਮੀਡੀਆ ਵਿੱਚ ਪ੍ਰਚਲਿੱਤ ਕਦਰਾਂ-ਕੀਮਤਾਂ ਵਿੱਚ ਆਈ ਗਿਰਾਵਟ ‘ਤੇ ਨਿਰਾਸ਼ਾ ਜਾਹਿਰ ਕੀਤੀ। ਸ੍ਰੀ ਪਨੂੰ ਨੇ ਵੱਧ ਰਹੇ ਵਪਾਰੀਕਰਨ ਨੂੰ ਰੋਕਣ ਦੀ ਅਪੀਲ ਕਰਦਿਆਂ ਕਿਹਾ ਕਿ ਮੀਡੀਆ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਨੂੰ ਪਛਾਣੇ ਅਤੇ ਸੋਸਾਇਟੀ ਨੂੰ ਸਹੀ ਸੇਧ ਦੇਣ ‘ਤੇ ਯੋਗਦਾਨ ਪਾਵੇ।
ਇਸ ਤੋਂ ਪਹਿਲਾਂ ਪਿੰ: ਡਾ. ਮਹਿਲ ਸਿੰਘ ਨੇ ਸ੍ਰੀ ਪਨੂੰ ਦਾ ਕਾਲਜ ਦੇ ਵਿਹੜੇ ‘ਤੇ ਪੁੱਜਣ ‘ਤੇ ਸਵਾਗਤ ਕੀਤਾ। ਇਸ ਮੌਕੇ ਸ੍ਰੀ ਪਨੂੰ ਨੇ ਕਿਹਾ ਕਿ ਮੀਡੀਆਂ ਵਿੱਚ ਕਦਰਾਂ-ਕੀਮਤਾਂ ਦੀ ਘਾਟ ਲਈ ਬਜ਼ਾਰੀਕਰਨ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜ਼ਿੰਮੇਵਾਰੀਆਂ ਇਮਾਨਦਾਰ ਅਤੇ ਇਖਲਾਕੀ ਢੰਗ ਨਾਲ ਨਿਭਾਉਣ। ਉਨ੍ਹਾਂ ਨੇ ਮੀਡੀਆ ਕੰਪਨੀਆਂ ਨੂੰ ਆਪੋ-ਆਪਣੀਆਂ ‘ਘਰੇਲੂ ਨਿਗਰਾਨ ਸੰਸਥਾਵਾਂ’ ਸਥਾਪਿਤ ਕਰਨ ਲਈ ਕਿਹਾ ਅਤੇ ਪੱਤਰਕਾਰੀ ਵਿੱਚ ਪਾਰਦਰਸ਼ਤਾ ਲਿਆਉਣ ਦੀ ਗੱਲ ਵੀ ਕਹੀ। ਉਨ੍ਹਾਂ ਕਿਹਾ ਕਿ ਮੀਡੀਆ ਵਿੱਚ ਪ੍ਰੋਫੈਸ਼ਲਿਜ਼ਮ ਦੀ ਕਮੀ ਹੈ, ਜਿਸ ਕਾਰਨ ਇਸ ਖੇਤਰ ਵਿੱਚ ਸਿਧਾਂਤਾਂ ਅਤੇ ਮੁੱਢਲਿਆਂ ਕਦਰਾਂ-ਕੀਮਤਾਂ ਪਿਛਲੇ ਸਮੇਂ ਵਿੱਚ ਘਟੀਆਂ ਹਨ, ਜਿਸ ‘ਤੇ ਚਿੰਤਾ ਦਾ ਪ੍ਰਗਟਾਵਾ ਹੋਣਾ ਲਾਗੂ ਹੈ।
ਪ੍ਰਿੰ: ਡਾ. ਮਹਿਲ ਸਿੰਘ ਨੇ ਸ੍ਰੀ ਪਨੂੰ ਵੱਲੋਂ ਵਿਦਿਆਰਥੀਆਂ ਨੁੰ ਪ੍ਰਦਾਨ ਕੀਤੀ ਗਈ ਜਾਣਕਾਰੀ ‘ਤੇ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਅਜਿਹੇ ਸੈਮੀਨਾਰਾਂ ਦਾ ਆਯੋਜਨ ਕਰਨਾ ਸਮੇਂ ਦੀ ਮੁੱਖ ਜਰੂਰਤ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰਤਾ ਸਮਾਜ ਦਾ ਚੌਥਾ ਸਥੰਬ ਹੈ, ਜਿਸ ਦੀਆਂ ਜ਼ਿੰਮੇਵਾਰੀਆਂ ਸਮਾਜ ਪ੍ਰਤੀ ਅਣਗਿਣਤ ਹਨ। ਇਸ ਮੌਕੇ ਰਜਿਟਰਾਰ ਪ੍ਰੋ: ਦਵਿੰਦਰ ਸਿੰਘ, ਡੀਨ ਅਕਾਦਮਿਕ ਮਾਮਲੇ ਪ੍ਰੋ: ਨਵਨੀਨ ਬਾਵਾ, ਪ੍ਰੋ: ਜਸਪ੍ਰੀਤ ਕੌਰ, ਪ੍ਰੋ: ਸੁਖਬੀਰ ਸਿੰਘ ਪ੍ਰੋ: ਆਤਮ ਰੰਧਾਵਾ ਅਤੇ ਹੋਰ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …
Punjab Post Daily Online Newspaper & Print Media