ਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਵੱਲੋਂ ਮਾਨਵ ਕਲਿਆਣ ਅਤੇ ਵਾਤਾਵਰਣ ਨਾਲ ਜੁੜੀਆਂ ਸੰਸਥਾਵਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਾਈ ਵੀਰ ਸਿੰਘ ਨੂੰ ਸਮਰਪਿਤ ਫਲਾਵਰ ਅਤੇ ਬੇਬੀ ਸ਼ੋਅ – ਗੁਲ ਗੁਲਸ਼ਨ ਗੁਲਫਾਮ 13 ਮਾਰਚ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਸ. ਬੇਅੰਤ ਸਿੰਘ ਪਾਰਕ, ਬੀ-ਬਲਾਕ, ਰਣਜੀਤ ਐਵੀਨਿਊ, ਨੇੜੇ ਖੇਤੀ ਭਵਨ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਅੱਜ ਬੇਅੰਤ ਸਿੰਘ ਪਾਰਕ ਵਿਖੇ ਵਾਤਾਵਰਣ ਪ੍ਰੇਮੀ ਸੰਸਥਾਵਾਂ ਦੇ ਅਹੁਦੇਦਾਰਾਂ ਵੱਲੋਂ ਕੀਤੀ ਮੀਟਿੰਗ ਦੌਰਾਨ ਦਿੱਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਵਾਤਾਵਰਣ ਸੰਸਥਾ ‘ਮਿਸ਼ਨ ਆਗਾਜ਼’ ਦੇ ਨਿਰਦੇਸ਼ਕ ਸ੍ਰੀ ਦੀਪਕ ਬੱਬਰ ਨੇ ਦੱਸਿਆ ਕਿ ਉਸ ਦਿਨ ਦੁਪਹਿਰ 3 ਵਜੇ ਵਾਤਾਵਰਣ ਸਬੰਧੀ ਇਕ ਵਿਸ਼ੇਸ਼ ਕਵੀ ਦਰਬਾਰ ਵੀ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸ਼ਹਿਰ ਦੀਆਂ ਨਾਮੀ ਨਰਸਰੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਅਤੇ ਪੌਦਿਆਂ ਦੀ ਪ੍ਰਦਰਸ਼ਨੀ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗੀ। ਇਸ ਦੇ ਨਾਲ ਹੀ ਬੇਬੀ ਸ਼ੋਅ ਵਿਚ 10 ਸਾਲ ਤੱਕ ਦੇ ਬੱਚੇ ਭਾਗ ਲੈਣਗੇ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਇਸ ਪ੍ਰੋਗਰਾਮ ਵਿਚ ਸ਼ਿਰਕਤ ਲਈ ਖੁੱਲ੍ਹਾ ਸੱਦਾ ਦਿੱਤਾ ਤਾਂ ਕਿ ਗੁਰੂ ਨਗਰੀ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਕੀਤਾ ਜਾ ਸਕੇ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …
Punjab Post Daily Online Newspaper & Print Media