Friday, April 24, 2026

ਬੀਬੀ ਜਸਬੀਰ ਕੋਰ ਰੰਧਾਵਾ ਦਰਸ਼ਨ ਐਵਨਿਊ ਦੀ ਪ੍ਰਧਾਨ ਬਣੀ

PPN1103201619ਅੰਮ੍ਰਿਤਸਰ, 11 ਮਾਰਚ (ਜਗਦੀਪ ਸਿੰਘ ਸੱਗੂ)- ਸ਼੍ਰੋਮਣੀ ਅਕਾਲੀ ਦਲ ਵਲੋਂ ਫਰਵਰੀ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਬੇਹਤਰੀ ਤੇ ਮਜਬੂਤੀ ਵਾਸਤੇ ਸ਼ੁਰੂ ਕੀਤੇ ਗਏ ਨਿਯੁਕਤੀਆਂ ਦੇ ਸਿਲਸਿਲੇ ਤਹਿਤ ਪਿੰਡ ਸੁਲਤਾਨਵਿੰਡ ਵਿਖੇ ਸਥਿਤ ਦਰਸ਼ਨ ਐਵੀਨਿਊ ਦੀ ਬੀਬੀ ਜਸਬੀਰ ਕੋਰ ਰੰਧਾਵਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੁਹੱਲਾ ਕਮੇਟੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਿੰਡ ਚੰਨਣਕੇ ਤੋਂ ਕੁਝ ਸਾਲ ਪਹਿਲਾਂ ਆ ਕੇ ਪਰਿਵਾਰ ਸਮੇਤ ਮਜਬੂਤ ਪੈਠ ਬਣਾਉਣ ਵਾਲੀ ਉਘੀ ਸਮਾਜ ਸੇਵਿਕਾ ਤੇ ਖੇਡ ਪ੍ਰਮੋਟਰ ਬੀਬੀ ਜਸਬੀਰ ਕੋਰ ਦੀ ਇਹ ਨਿਯੁਕਤੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲਾ ਤੇ ਮਾਰਕੀਟ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਰੰਧਾਵਾ ਦੇ ਵਲੋਂ ਸਾਂਝੇ ਤੋਰ ਤੇ ਕੀਤੀ ਗਈ ਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੋਕੇ ਵਾਰਡ ਨੰ: 31 ਵਿਚ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਰੋਹ ਦੋਰਾਨ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਬੀਬੀ ਜਸਬੀਰ ਕੋਰ ਰੰਧਾਵਾ ਨੂੰ ਮੁਹੱਲਾ ਕਮੇਟੀ ਪ੍ਰਧਾਨ ਨਿਯੁਕਤ ਕਰਕੇ ਪਾਰਟੀ ਵਲੋਂ ਮਹਿਲਾਵਾਂ ਦੇ ਮਾਨ ਸਨਮਾਨ ਵਿਚ ਕੀਤੇ ਜਾ ਰਹੇ ਉਪਰਾਲਿਆਂ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਬੀਬੀ ਜੀ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਨਜ਼ਰ ਅੰਦਾਜ ਨਹੀਂ ਕੀਤਾ ਜਾ ਸਕਦਾ।
ਇਸ ਮੋਕੇ ਨਵ-ਨਿਯੁਕਤ ਪ੍ਰਧਾਨ ਬੀਬੀ ਜਸਬੀਰ ਕੋਰ ਰੰਧਾਵਾ ਨੇ ਕਿਹਾ ਕਿ ਪਾਰਟੀ ਵਲੋਂ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਤਨ-ਮਨ-ਧਨ ਨਾਲ ਨਿਭਾਉਣਗੇ। ਇਸ ਮੋਕੇ ਪ੍ਰਧਾਨ ਲਖਬੀਰ ਸਿੰਘ, ਰਣਜੀਤ ਸਿੰਘ, ਦਿਲਰਾਜ ਸਿੰਘ, ਲਵਪ੍ਰੀਤ ਸਿੰਘ, ਰੂੜ ਸਿੰਘ, ਬਚਿੱਤਰ ਸਿੰਘ, ਕੁਲਵਿੰਦਰ ਸਿੰਘ, ਜਗਤਾਰ ਸਿੰਘ, ਬਲਜਿੰਦਰ ਕੋਰ, ਨਿਸ਼ਾਨ ਸਿੰਘ, ਗੁਰਮੀਤ ਸਿੰਘ, ਗੁਰਜੀਤ ਸਿੰਘ, ਸਤਪਾਲ ਸਿੰਘ, ਸੁਲੱਖਣ ਸਿੰਘ, ਗੁਰਬਚਨ ਸਿੰਘ, ਨਵਪ੍ਰੀਤ ਕੋਰ ਆਦਿ ਹਾਜਰ ਸਨ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply