ਅੰਮ੍ਰਿਤਸਰ, 11 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰੀ ਮੰਤਰੀ ਮੰਡਲ ਦੀ ਦਿੱਲੀ ਵਿਖੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਦੌਰਾਨ ਸਿੱਖ ਗੁਰਦੁਆਰਾ ਐਕਟ 1925 ਵਿੱਚ ਸੋਧ ਨੂੰ ਪ੍ਰਵਾਨਗੀ ਦੇਣ ਦਾ ਸਵਾਗਤ ਕੀਤਾ ਹੈ ਤੇ ਨਾਲ ਹੀ ਉਨ੍ਹਾਂ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਤੇ ਸ. ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ ਜਿਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤਾਂ ਕਰਕੇ ਉਨ੍ਹਾਂ ਨੂੰ ਸਿੱਖਾਂ ਦੀ ਮੁੱਢਲੀ ਪਹਿਚਾਣ ਸਬੰਧੀ ਜਾਣੂੰ ਕਰਵਾ ਕੇ ਇਹ ਫੈਸਲਾ ਕਰਵਾਉਣ ਵਿਚ ਸਫਲਤਾ ਹਾਸਲ ਕੀਤੀ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਜੋ 1966 ਦੇ ਪੰਜਾਬ ਪੁਨਰਗਠਨ ਐਕਟ ਅਨੁਸਾਰ ਅੰਤਰਰਾਜੀ ਐਕਟ ਬਣ ਗਿਆ ਸੀ ਉਸ ਵਿੱਚ ਕੇਂਦਰੀ ਗ੍ਰਹਿ ਵਿਭਾਗ ਵੱਲੋਂ 8 ਅਕਤੂਬਰ 2003 ਵਿੱਚ ਸਹਿਜਧਾਰੀਆਂ ਦੀ ਵੋਟ ਖ਼ਤਮ ਕਰਨ ਸਬੰਧੀ ਤਰਮੀਮ ਕਰਦਿਆਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਦੇ ਆਧਾਰ ਤੇ ਗੁਰਦੁਆਰਾ ਚੋਣਾਂ ਦਾ ਅਮਲ ਸਿਰੇ ਚੜਿਆ ਸੀ, ਪਰ ਇਸ ਨੋਟੀਫਿਕੇਸ਼ਨ ਨੂੰ ਸੰਸਦ ਤੋਂ ਪ੍ਰਵਾਨਗੀ ਨਾ ਹੋਣ ਕਾਰਨ ਕੁਝ ਲੋਕਾਂ ਵੱਲੋਂ ਇਸ ਨੂੰ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ।ਹੁਣ ਕੇਂਦਰੀ ਮੰਤਰੀ ਮੰਡਲ ਵੱਲੋਂ ਨੋਟੀਫਿਕੇਸ਼ਨ ਹੋਣ ਦੇ ਸਮੇਂ ਤੋਂ ਹੀ ਇਸ ਨੂੰ ਪ੍ਰਵਾਨਗੀ ਦੇਣੀ ਸਵਾਗਤਯੋਗ ਹੈ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਕਿਉਂਕਿ ਸਿੱਖ ਸੰਸਥਾ ਹੈ ਅਤੇ ਇਸ ਦੇ ਨੁਮਾਇੰਦੇ ਚੁਣਨ ਦਾ ਅਧਿਕਾਰ ਵੀ ਕੇਵਲ ਸਿੱਖਾਂ ਪਾਸ ਹੀ ਹੋਣਾ ਚਾਹੀਦਾ ਹੈ।ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਸਿੱਖ ਗੁਰਦੁਆਰਾ ਐਕਟ ਵਿੱਚ ਸੋਧ ਨੂੰ ਸੰਸਦ ਵਿੱਚ ਜਲਦ ਤੋਂ ਜਲਦ ਅਮਲੀ ਜਾਮਾ ਪਹਿਨਾਉਣ ਦੀ ਅਪੀਲ ਕੀਤੀ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media