Thursday, June 18, 2026

ਪੰਜਾਬ ਸਰਕਾਰ ਨੇ ਪੈਨਸ਼ਨ ਦੁਗਣੀ ਕਰਕੇ ਗਰੀਬਾਂ ਦੀ ਬਾਂਹ ਫੜ੍ਹੀ – ਸਰਪੰਚ ਮੇਜਰ ਸਿੰਘ

PPN1303201602

ਅਲਗੋਂ ਕੋਠੀ, 13 ਮਾਰਚ (ਹਰਦਿਆਲ ਸਿੰਘ ਭੈਣੀ) – ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਵੱਲੋਂ ਜਿੱਥੇ ਹਰੇਕ ਵਰਗ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਉਥੇ ਸੂਬੇ ਭਰ ਦੇ 17 ਲੱਖ 29 ਹਜ਼ਾਰ 739 ਲਾਭਪਾਤਰੀਆਂ ਨੂੰ ਪੈਨਸ਼ਨ ਸਕੀਮ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ।ਇਹ ਪ੍ਰਗਟਾਵਾ ਸਰਪੰਚ ਮੇਜਰ ਸਿੰਘ ਨੇ ਪਿੰਡ ਅਗਲੋ ਕਲਾਂ ਦੇ ਲਾਭਪਾਤਰੀਆਂ ਨੂੰ ਵਧੀ ਹੋਈ ਪੈਨਸ਼ਨ ਰਾਸ਼ੀ ਵੰਡਣ ਮੌਕੇ ਕੀਤਾ।ਉਨ੍ਹਾਂ ਦੱਸਿਆ ਕਿ ਹਲਕਾ ਵਿਧਾਇਕ ਪ੍ਰੋ: ਵਿਰਸਾ ਵਲਟੋਹਾ ਮੁੱਖ ਪਾਰਲੀਮਾਨੀ ਸਕੱਤਰ ਪੰਜਾਬ ਦੀ ਅਗਵਾਈ ਹੇਠ ਹਰੇਕ ਲਾਭਪਾਤਰੀ ਨੂੰ ਬਿਨ੍ਹਾਂ ਕਿਸੇ ਭੇਦ-ਭਾਵ ਦੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਅੱਜ ਪਿੰਡ ਦੇ ਲਾਭਪਾਰਤੀਆਂ ਨੂੰ 250 ਦੀ ਥਾਂ ਵਧੀ ਹੋਈ 500 ਰੁਪਏ ਰਾਸ਼ੀ ਵੰਡੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਦੂਰ-ਅੰਦੇਸ਼ੀ ਸੋਚ ਸਦਕਾ ਪੈਨਸ਼ਨ ਸਕੀਮ ਦੁਗਣੀ ਕਰਕੇ ਗਰੀਬਾਂ ਦੀ ਬਾਂਹ ਫੜੀ ਹੈ। ਇਸੇ ਤਰਾਂ ਪੰਜਾਬ ਸਰਕਾਰ ਵਲੋਂ ਲੋੜਵੰਦਾਂ ਨੂੰ ਦਿਤੀਆਂ ਜਾ ਰਹੀਆਂ ਸਹੂਲਤਾਂ ਨਿਰਪੱਖ ਤਰੀਕੇ ਨਾਲ ਲੋਕਾਂ ਤੱਕ ਪਹੁੰਚਾਈਆਂ ਜਾਣਗੀਆਂ। ਇਸ ਮੌਕੇ ਗੁਰਮੁੱਖ ਸਿੰਘ ਪੰਚ, ਮਲੂਕ ਸਿੰਘ ਪੰਚ, ਹਰਪਾਲ ਸਿੰਘ ਪੰਚ, ਪ੍ਰਕਾਸ਼ ਸਿੰਘ ਪੰਚ, ਕੁਲਵੰਤ ਸਿੰਘ, ਗੁਰਸੇਵਕ ਸਿੰਘ ਲਾਡੀ, ਦਲਬੀਰ ਸਿੰਘ, ਗੁਰਬੀਰ ਸਿੰਘ, ਜਸਵੰਤ ਸਿੰਘ ਪੱਪੂ ਆਦਿ ਹਾਜ਼ਰ ਸਨ।

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …

Leave a Reply