Friday, October 16, 2026

ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲੀਆਂ ਸਿੱਖ ਵਿਰੋਧੀ ਤਾਕਤਾਂ ਬਾਜ ਆਉਣ- ਬਾਬਾ ਚੰਨਣਕੇ

PPN1303201612

ਚੌਂਕ ਮਹਿਤਾ, 13 ਮਾਰਚ (ਜੋਗਿੰਦਰ ਸਿੰਘ ਮਾਣਾ)- ਰਾਮਦਿਵਾਲੀ ਵਿਖੇ ਸ਼ਰਾਰਤੀ ਅਨਸਰਾਂ ਵੱਲੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਅਗਨ ਭੇਂਟ ਕੀਤੇ ਜਾਣ ਦੇ ਘਟਨਾਕ੍ਰਮ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਬਾਬਾ ਸੁਖਵੰਤ ਸਿੰਘ ਚੰਨਣਕੇ ਨੇ ਕਿਹਾ ਕਿ ਇਸ ਘਟਨਾ ਨੇ ਸਿੱਖਾਂ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਹਨ, ਉਨਾ੍ਹਂ ਕਿਹਾ ਕਿ ਸ਼ਰਾਰਤੀ ਅਨਸਰ ਪੰਜਾਬ ਦੇ ਖਾਮੋਸ਼ ਪਾਣੀਆਂ ਨਾਲ ਛੇੜ ਛਾੜ ਕਰਕੇ ਮਹੌਲ ਵਿਗਾੜ੍ਹਨ ਦੀ ਕੋਸ਼ਿਸ਼ ਕਰਨਾ ਰਹੇ ਹਨ, ਉਨਾ੍ਹਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲੀਆਂ ਸਿੱਖ ਵਿਰੋਧੀ ਤਾਕਤਾਂ ਨੂੰ ਬਾਜ ਆਉਣ ਲਈ ਕਿਹਾ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਰਾਮਦਿਵਾਲੀ ਦੇ ਦੋਸ਼ੀਆਂ ਨੂੰ ਸਖਤ ਤੋ ਸਖਤ ਸੱਜਾਵਾ ਦਿੱਤੀਆਂ ਜਾਣ।ਇਸ ਮੌਕੇ- ਹਰਮੀਤ ਸਿੰਘ ਕਨੇਡਾ, ਪ੍ਰਧਾਨ ਕੁਲਵਿੰਦਰ ਸਿੰਘ ਮਿੱਠਾ, ਲਖਵਿੰਦਰ ਸਿੰਘ ਟਪਿਆਲਾ, ਬਿਕ੍ਰਮਜੀਤ ਸਿੰਘ ਖੁਜਾਲਾ, ਬਲਵਿੰਦਰ ਸਿੰਘ ਭੋਏਵਾਲ, ਸੂਬੇਦਾਰ ਸਾਧਾ ਸਿੰਘ, ਬਾਬਾ ਗੁਰਮੀਤ ਸਿੰਘ, ਸਾਬ ਸਿੰਘ ਭੋਏਵਾਲ, ਸੇਰ ਸਿੰਘ, ਸੁਖਦੀਪ ਸਿੰਘ, ਪ੍ਰਧਾਨ ਅਜਮੇਰ ਸਿੰਘ, ਮਾਸਟਰ ਦਵਿੰਦਰ ਸਿੰਘ ਆਦਿ ਹਾਜਰ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply