ਬਠਿੰਡਾ, 12 ਮਾਰਚ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰਾਫਾ ਐਸੋਸੀਏਸ਼ਨ, ਪੰਜਾਬ ਸਵਰਨਕਾਰ ਸੰਘ, ਮਰਾਠਾ ਯੂਨੀਅਨ, ਬੰਗਾਲੀ ਯੂਨੀਅਨ ਵੱਲੋ ਸਰਕਾਰ ਖਿਲਾਫ ਕੀਤੇ ਸੰਘਰਸ਼ ਦੌਰਾਨ ਯੂਨੀਅਨਾਂ ਨੂੰ ਉਸ ਵੇਲੇ ਹੋਰ ਤਾਕਤ ਮਿਲੀ ਜਦੋ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸੁਧੀਰ ਬਾਂਸਲ ਅਤੇ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਸ਼ਹਿਰੀ ਪ੍ਰਧਾਨ ਜਗਮੋਹਨ ਸਿੰਘ ਮੱਕੜ ਵੱਲੋ ਧਰਨੇ ਵਿੱਚ ਜਾ ਕੇ ਸਰਾਫਾ ਯੂਨੀਅਨ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਹੋਇਆ ਸਮਰਥਣ ਦੇਣ ਦਾ ਐਲਾਨ ਕੀਤਾ। ਇਸ ਮੌਕੇ ਵਪਾਰ ਵਿੰਗ ਦੇ ਸ਼ਹਿਰੀ ਪzzਧਾਨ ਜਗਮੋਹਨ ਸਿੰਘ ਮੱਕੜ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋ ਜੋ ਐਕਸਾਈਜ਼ ਡਿਊਟੀ ਲਗਾਈ ਗਈ ਹੈ ਉਹ ਵਪਾਰੀਆਂ ਨਾਲ ਸਰਾਸਰ ਧੱਕਾ ਹੈ ਜਿਸ ਕਰਕੇ ਉਹ ਸਮੂਹ ਯੂਨੀਅਨ ਦਾ ਸਮਰਥਨ ਕਰਦੇ ਹੋਏ ਸੰਘਰਸ਼ ਕਰ ਰਹੇ ਵਾਪਰੀਆਂ ਨੂੰ ਭਰੋਸਾ ਦਵਾਇਆ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਵਪਾਰ ਵਿੰਗ ਵੱਲੋ ਸਮੁੱਚਾ ਬਾਜ਼ਾਰ ਬੰਦ ਕਰਕੇ ਸੰਘਰਸ਼ ਹੋਰ ਤਿਖਾ ਕੀਤਾ ਜਾਵੇਗਾ। ਇਸ ਮੌਕੇ ਸ਼ਹਿਰੀ ਪ੍ਰਧਾਨ ਸੁਧੀਰ ਬਾਂਸਲ ਨੇ ਵੀ ਹਮਾਇਤ ਕਰਕੇ ਕਿਹਾ ਕਿ ਸੰਘਰਸ਼ਕਾਰੀਆਂ ਦੀ ਮੰਗਾਂ ਨੂੰ ਪੰਜਾਬ ਸਰਕਾਰ ਦੁਆਰਾ ਕੇਂਦਰ ਸਰਕਾਰ ਤੱਕ ਪਹੁੰਚ ਕੀਤੀ ਜਾਵੇਗੀ ਜੋ ਐਕਸਾਈਜ ਡਿਉਟੀ ਲਾਈ ਗਈ ਹੈ ਉਸ ਨੂੰ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media