Wednesday, August 12, 2026

ਚੀਫ ਖਾਲਸਾ ਦੀਵਾਨ ਨੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਤੇ ਨਵਾਂ ਸਾਲ ਮਨਾਇਆ

PPN1403201605ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਵਲੋਂ ਸਤਵੇਂ ਗੁਰੂ ਸ੍ਰੀ ਗੁਰੁ ਹਰਿ ਰਾਇ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਅਤੇ ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵੇਂ ਸਾਲ ਦੀ ਆਮਦ ਮੌਕੇ ਚੀਫ ਖਾਲਸਾ ਦੀਵਾਨ ਗੁਰੂਦੁਆਰੇ ਵਿਚ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਬੀਬੀ ਪ੍ਰਭਜੋਤ ਕੌਰ ਅਤੇ ਗੁਰੂਨੂਰ ਕੌਰ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੁ ਚਰਨਾਂ ਨਾਲ ਜੋੜਿਆ।ਧਰਮ ਪ੍ਰਚਾਰਕ ਸ: ਰਾਜਬਿੰਦਰ ਸਿੰਘ ਨੇ ਸਿੱਖ ਇਤਿਹਾਸ ‘ਚ ਚੇਤ ਮਹੀਨੇ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਹਨਾਂ ਦੱਸਿਆ ਕਿ ਚੇਤ ਮਹੀਨੇ ਵਿਚ ਪ੍ਰਭੂ-ਭਗਤੀ ਕਰਨ ਨਾਲ ਆਤਮਕ ਅਨੰਦ ਪ੍ਰਾਪਤ ਹੁੰਦਾ ਹੈ। ਚੀਫ ਖਾਲਸਾ ਦੀਵਾਨ ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਨੇ ਆਈਆਂ ਸੰਗਤਾਂ ਨੂੰ ਦੇਸੀ ਨਵੇਂ ਸਾਲ ਦੀ ਵਧਾਈ ਦਿੱਤੀ। ਉਹਨਾਂ ਐਲਾਨ ਕੀਤਾ ਕਿ ਇਸ ਸੈਸ਼ਨ ਤੋਂ ਚੀਫ ਖਾਲਸਾ ਦੀਵਾਨ ਅਧੀਨ ਹਰ ਸਕੂਲ ਵਿਚ ਪੁਰਾਤਨ ਕੀਰਤਨ ਪਰੰਪਰਾ ਦੀ ਰਵਾਇਤ ਨੂੰ ਮੁੜ ਸੁਰਜੀਤ ਕਰਦਿਆਂ ਬੱਚਿਆਂ ਨੂੰ ਤੰਤੀ ਸਾਜ਼ਾਂ ਨਾਲ ਕੀਰਤਨ ਦੀ ਸਿਖਲਾਈ ਦਿੱਤੀ ਜਾਵੇਗੀ, ਜਿਸ ਲਈ ਇਸ ਸਾਲ ਬਜ਼ਟ ਵਿੱਚ 50 ਲੱਖ ਦੀ ਰਾਸ਼ੀ ਰਾਖਵੀਂ ਰੱਖੀ ਜਾਵੇਗੀ।ੳਹਨਾਂ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਜੀਵਨੀ ‘ਤੇ ਰੋਸ਼ਨੀ ਪਾਉਂਦਿਆਂ ਗੁਰੂ ਸਾਹਿਬ ਦੀਆਂ ਸਿਖਿਆਵਾਂ ਤੋਂ ਸੇਧ ਲੈਣ ਦਾ ਵੀ ਸੰਦੇਸ਼ ਦਿੱਤਾ।ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।ਇਸ ਮੌਕੇ ਉਪ ਪ੍ਰਧਾਨ ਸ: ਧੰਨਰਾਜ ਸਿੰਘ, ਸਥਾਨਕ ਪ੍ਰਧਾਨ ਨਿਰਮਲ ਸਿੰਘ, ਹਰਮਿੰਦਰ ਸਿੰਘ, ਸਰਬਜੀਤ ਸਿੰਘ, ਹਰਜੀਤ ਸਿੰਘ, ਚਰਨਜੀਤ ਸਿੰਘ ਕੋਠੀ ਵਾਲੇ , ਹਰਜੀਤ ਸਿੰਘ ਚੱਢਾ, ਅਰੀਦਮਨ ਸਿੰਘ, ਰਮਣੀਕ ਸਿੰਘ, ਪ੍ਰਿਤਪਾਲ ਸਿੰਘ ਸੇਠੀ, ਇਜੀ: ਜਸਪਾਲ ਸਿੰਘ, ਮੈਡਮ ਅਮਰਪਾਲੀ ਅਤੇ ਵੱਖ ਵੱਖ ਸਕੂਲਾਂ ਦੇ ਪ੍ਰਿਸੀਪਲ ਤੇ ਸਟਾਫ ਮੌਜੂਦ ਸੀ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply