ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ ਸੱਗੂ) – ਅਕਾਲੀ ਭਾਜਪਾ ਗਠਜੋੜ ਸਰਕਾਰ ਵਲੋਂ ਗੁਰੂ ਨਗਰੀ ਦੇ ਸਰਬਪੱਖੀ ਵਿਕਾਸ ਲਈ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਹਲਕਾ ਦੱਖਣੀ ਦੀ ਵਾਰਡ ਨੰਬਰ 40 ਦੇ ਇਲਾਕੇ ਸਰਵਰਪੁਰਾ ਅਤੇ ਗੁਰੂ ਨਾਨਕ ਪੁਰਾ ਵਿਖੇ ਅੱਜ ਸੀ.ਸੀ ਫਲੋਰਿੰਗ ਨਾਲ ਬਣਾਈਆਂ ਜਾਣ ਵਾਲੀਆਂ ਗਲੀਆਂ ਦਾ ਉਦਘਾਟਨ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਸ੍ਰ. ਤਲਬੀਰ ਸਿੰਘ ਗਿੱਲ, ਅਕਾਲੀ ਜਥਾ ਸ਼ਹਿਰੀ ਦੇ ਐਕਟਿੰਗ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ ਅਤੇ ਵਾਰਡ ਕੌਂਸਲਰ ਤੇ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਜਿਲਾ ਪ੍ਰਧਾਨ ਅਮਰਬੀਰ ਸਿੰਘ ਢੋਟ ਵਲੋਂ ਸਾਂਝੇ ਤੌਰ ‘ਤੇ ਕੀਤਾ ਗਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਤਲਬੀਰ ਗਿਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਗੁਰੂ ਨਗਰੀ ਅੰਮ੍ਰਿਤਸਰ ਦੇ ਵਾਸੀਆਂ ਨੂੰ ਹਰ ਤਰਾਂ ਦੀਆਂ ਮੁੱਢਲੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਕਾਸ ਕਾਰਜ਼ਾਂ ਦੀ ਹਨੇਰੀ ਲਿਆਂਦੀ ਗਈ ਹੈ।ਵਾਰਡ ਕੌਂਸਲਰ ਸ੍ਰ. ਢੋਟ ਵਲੋਂ ਮਿਹਨਤ ਨਾਲ ਕਰਵਾਏ ਜਾ ਰਹੇ ਕਾਰਜ਼ਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿਤੀ ਜਾਵੇਗੀ ਤੇ 2017 ਤੋਂ ਪਹਿਲਾਂ ਇਲਾਕੇ ਵਿੱਚ ਵਿਕਾਸ ਦੇ ਸਾਰੇ ਕੰੰਮ ਮੁਕੰਮਲ ਕਰਵਾ ਦਿਤੇ ਜਾਣਗੇ।ਇਸ ਸਮੇਂ ਕੌਂਸਲਰ ਅਮਰਬੀਰ ਸਿੰਘ ਢੋਟ ਨੇ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ, ਕੈਬਨਿਟ ਮੰਤਰੀ ਸ੍ਰ. ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਾ ਕੋਈ ਵੀ ਇਲਾਕਾ ਇਲਾਕਾ ਵਿਕਾਸ ਪੱਖੋਂ ਅਧੁਰਾ ਨਹੀਂ ਰਹੇੇਗਾ।
ਇਸ ਮੌਕੇ ਸਰਕਲ ਪ੍ਰਧਾਨ ਗਗਨਦੀਪ ਸਿੰਘ, ਗੁਰਦਿਆਲ ਸਿੰਘ ਹੁੰਦਲ, ਬੂਟਾ ਸਿੰਘ, ਅਜੀਤਪਾਲ ਸਿੰਘ ਸੈਣੀ, ਬਲਵੰਤ ਸਿੰਘ ਆਸ਼ਟ, ਬਲਵਿੰਦਰ ਸਿੰਘ ਰਾਜੋਕੇ, ਬਲਦੇਵ ਸਿੰਘ ਘਈ, ਤਰਲੋਚਨ ਸਿੰਘ ਧਾਮੀ, ਦਪਿੰਦਰ ਸਿੰਘ ਕਪੂਰ, ਮਹਿੰਗਾ ਸਿੰਘ, ਸਰਵਨ ਸਿੰਘ ਖਾਲਸਾ, ਰਾਜੂ ਆਸ਼ਟ, ਬੋਨੀ ਵਾਲੀਆ, ਕੁਲਵਿੰਦਰ ਸਿੰਘ ਢੋਟ, ਰਣਜੀਤ ਸਿੰਘ ਲਾਡੀ, ਜਗੀਰ ਸਿੰਘ, ਅਨੰਦ ਸਿੰਘ ਸ਼ਾਂਤ, ਸਤਵਿੰਦਰ ਪਾਲ ਸਿੰਘ ਕਾਲੂ, ਦਿਲਬਾਗ ਸਿੰਘ, ਅਮਰਜੀਤ ਸਿੰਘ ਸ਼ਹੀਦਾਂ ਸਾਹਿਬ, ਸੁਰਜੀਤ ਸਿੰਘ ਗਿੱਲ, ਹਰਭਜਨ ਸਿੰਘ ਮੀਨੂ ਜਵੈਲਰ, ਅੇਕਸੀਅਨ ਬਲਜੀਤ ਸਿੰਘ ਜੰਮੂ, ਐਸ.ਡੀ.ਓ ਅਮਨਦੀਪ ਸਿੰਘ, ਗੁਰਬਚਨ ਸਿੰਘ, ਜੇ.ਈ ਧਰਮਿੰਦਰ ਸਿੰਘ, ਮਨਦੀਪ ਸਿੰਘ ਖਾਲਸਾ, ਸਿਮਰਜੀਤ ਸਿੰਘ ਭੁੱਲਰ, ਆਦਿ ਹਾਜਰ ਸਨ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media