Sunday, September 6, 2026

ਮੱਕੀ ਦੀ ਫਸਲ ਹੇਠ ਰਕਬਾ ਵਧਾਉਣ ਲਈ ਪਿੰਡ ਫਨਵਾਲ ਵਿੱਚ ਬਲਾਕ ਪੱਧਰੀ ਕੈਂਪ ਲਗਾਇਆ ਗਿਆ

PPN1403201614ਪਠਾਨਕੋਟ, 13 ਮਾਰਚ(ਪ.ਪ) – ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਸ਼੍ਰੀ ਸੁਰੇਸ਼ ਕੁਮਾਰ ਅਤੇ ਡਾ. ਗੁਰਦਿਆਲ ਸਿੰਘ ਡਾਇਰੈਕਟਰ, ਖੇਤੀਬਾੜੀ ਵਿਭਾਗ, ਪੰਜਾਬ ਦੇ ਹੁਕਮਾਂ ਤੇ ਖੇਤੀਬਾੜੀ ਵਿਭਾਗ ਪਠਾਨਕੋਟ ਵੱਲੋਂ ਡਾ. ਬਖਸ਼ੀਸ਼ ਸਿੰਘ ਚਾਹਲ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸਾਉਣੀ ਦੌਰਾਨ ਮੱਕੀ ਦੀ ਫਸਲ ਹੇਠ ਰਕਬਾ ਵਧਾਉਣ ਅਤੇ ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਦੇ ਮੰਤਵ ਨਾਲ ਚਲਾਈ ਜਾ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਫਨਵਾਲ ਵਿੱਚ ਬਲਾਕ ਪੱਧਰੀ ਕੈਂਪ ਲਗਾਇਆ ਗਿਆ।ਦੀਪਕ ਕੁਮਾਰ ਖੇਤੀ ਉਪ ਨਿਰੀਖਕ ਅਤੇ ਗੁਰਪ੍ਰੀਤ ਸਿੰਘ ਬੀ ਟੀ ਐਮ ਦੇ ਪ੍ਰਬੰਧਾਂ ਹੇਠ ਲਗਾਏ ਇਸ ਕੈਂਪ ਵਿੱਚ ਡਾ ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ,ਡਾ ਅਮਰੀਕ ਸਿੰਘ ਖੇਤੀਬਾੜੀ ਅਫਸਰ,ਡਾ ਸੰਦੀਪ ਸਿੰਘ ਢਿਲੋਂ ਖੇਤੀਬਾੜੀ ਵਿਕਾਸ ਅਫਸਰ,ਡਾ ਅਮਿਤ ਕੁਮਾਰ ਬੀ ਟੀ ਐਮ,ਸੁਨੀਲ ਕੁਮਾਰ, ਸੁਦੇਸ਼ ਕੁਮਾਰ,ਮਨਜੀਤ ਕੌਰ ਖੇਤੀ ਉਪ ਨਿਰੀਖਕ ,ਬਲਕਾਰ ਸਿੰਘ,ਕਰਮ ਸਿੰਘ,ਦਰਸ਼ਨ ਸਿੰਘ,ਜੋਗਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਕਿਸਾਨ ਔਰਤਾਂ ਹਾਜ਼ਰ ਸਨ।
ਡਾ. ਹਰਿੰਦਰ ਸਿੰਘ ਬੈਂਸ ਨੇ ਚਲਾਈਆ ਜਾ ਰਹੀਆਂ ਸਕੀਮਾਂ ਬਾਰੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਫਸਲੀ ਵਿਭਿੰਨਤਾ ਮੁਹਿੰਮ ਤਹਿਤ ਜ਼ਿਲੇ ਅੰਦਰ ਮੱਕੀ ਹੇਠ 12000 ਹੈਕਟੇਅਰ ਰਕਬਾ ਕਰਨ ਦਾ ਟੀਚਾ ਮਿਥਿਆ ਗਿਆ ਹੈ ਅਤੇ ਕਿਸਾਨਾਂ ਨੂੰ ਤਕਨੀਕ ਪੱਖੋਂ ਮਜ਼ਬੂਤ ਕਰਨ ਲਈ 10-10 ਹੈਕਟੇਅਰ ਦੀਆਂ 400ਪ੍ਰਦਰਸ਼ਨੀਆਂ ਲਗਾਈਆ ਜਾਣਗੀਆਂ, ਜਿਸ ਲਈ ਮੱਕੀ ਦਾ ਬੀਜ,ਕੀਟਨਾਸ਼ਕ,ਨਦੀਨਨਾਸ਼ਕ 50% ਸਬਸਿਡੀ ਤੇ ਦਿੱਤਾ ਜਾਵੇਗਾ।ਉਨਾਂ ਕਿਹਾ ਕਿ ਮੂੰਗੀ ਹੇਠ ਰਕਬਾ ਵਧਾਉਣ ਦੇ ਮੰਤਵ ਲਈ ਮੂੰਗੀ ਦਾ ਬੀਜ 71/-ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਮੁਹੱਈਆ ਕਰਵਾਇਆ ਜਾਵੇਗਾ।
ਮੱਕੀ ਦੀ ਕਾਸਤ ਵਿੱਚ ਕੁਝ ਮੁਸ਼ਕਲਾ ਦਾ ਸਾਹਮਣਾ ਕਰਨਾ ਪੈਂਦਾ ਹੈ,ਜਿਸ ਵਿੱਚੋਂ ਮੱਕੀ ਦੇ ਟਾਂਡੇ ਗਲਣ ਦੀ ਸਮੱਸਿਆ ਜ਼ਿਆਦਾ ਗੰਭੀਰ ਹੋਣ ਕਾਰਨ ਪੈਦਾਵਾਰ ਤੇ ਬੁਰਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਡਬਲ ਡੀਕਾਲਬ ਕਿਸਮ ਨੂੰ ਇਹ ਰੋਗ ਜ਼ਿਆਦਾ ਪ੍ਰਭਾਵਤ ਕਰਦਾ ਹੈ ਜਦ ਕਿ ਪੀ ਐਮ ਐਚ-1 ਅਤੇ ਪਾਈਨੀਅਰ 3396 ਕਿਸਮ ਇਸ ਰੋਗ ਦਾ ਟਾਕਰਾ ਕਰਨ ਸਮਰੱਥਾ ਰੱਖਦੀ ਹੈ।ਉਨਾਂ ਕਿਹਾ ਕਿ ਖੇਤਾਂ ਵਿੱਚੋਂ ਬਰਸਾਤ ਦੇ ਪਾਣੀ ਦੇ ਨਿਕਾਸ ਦਾ ਠੀਕ ਪ੍ਰਬੰਧ ਨਾਂ ਹੋਣ ਕਾਰਨ ਪਾਣੀ ਨੀਵੀਆਂ ਥਾਵਾਂ ਤੇ ਰੁਕ ਜਾਂਦਾ ਹੈ ,ਜਿਸ ਨਾਲ ਰੋਗ ਬਹੁਤ ਤੇਜ਼ੀ ਨਾਲ ਫੈਲਦਾ ਹੈ ਅਤੇ ਤਣਾ ਮੁਢੋਂ ਜਾਂ ਦੂਜੀ ਤੀਜੀ ਗੰਢ ਤੋਂ ਟੁੱਟ ਜਾਂਦਾ ਹੈ।ਉਨਾਂ ਕਿਹਾ ਕਿ ਰੋਗ ਦਾ ਟਾਕਰਾ ਕਰਨ ਵਿੱਚ ਸਮਰੱਥ, ਪੀ.ਏ.ਯੂ ਵੱਲੋਂ ਸਿਫਾਰਸ਼ਸ਼ੁਦਾ ਪੀ.ਐਮ ਐਚ-1 ਜਾਂ ਪਾਈਨੀਅਰ 3696 ਕਿਸਮ ਨੂੰ ਤਰਜੀਹ ਦੇਣੀ ਚਾਹੀਦੀ ਹੈ ਅਤੇ ਬਿਜਾਈ ਸਮੇਂ ਲਾਈਨ ਤੋਂ ਲਾਈਨ ਵਿੱਚ ਦੋ ਫੁੱਟ ਅਤੇ ਬੂਟੇ ਤੋਂ ਬੂਟੇ ਵਿੱਚ 20 ਸੈ.ਮੀ. ਫਾਸਲਾ ਰੱਖਣਾ ਚਾਹੀਦਾ।ਉਨਾਂ ਕਿਹਾ ਕਿ ਮੱਕੀ ਦੀ ਬਿਜਾਈ ਮੱਕੀ ਪਲਾਂਟਰ ਨਾਲ ਜਾਂ ਰਿਜ਼ਰ ਨਾਲ ਬਣਾਈਆਂ ਵੱਟਾਂ ਉੱਪਰ ਚੋਗ ਕੇ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਪ੍ਰਤੀ ਏਕੜ ਬੂਟਿਆਂ ਦੀ ਗਿਣਤੀ 32 ਤੋਂ 33 ਹਜ਼ਾਰ ਹੋਣੀ ਚਾਹੀਦੀ ਹੈ।ਉਨਾਂ ਕਿਹਾ ਕਿ ਮੱਕੀ ਦੇ ਗੋਡੇ-ਗੋਡੇ ਹੋਣ ਤੇ ਰਿਜ਼ਰ ਨਾਲ ਮਿੱਟੀ ਚਾੜ ਦੇਣੀ ਚਾਹੀਦੀ ਹੈ ਤਾਂ ਜੋ ਤੇਜ਼ ਹਵਾਵਾਂ ਨਾਲ ਮੱਕੀ ਦੀ ਫਸਲ ਨੂੰ ਡਿੱਗਣ ਤੋਂ ਬਚਾਇਆ ਜਾ ਸਕੇ।ਅਗਾਂਹਵਧੂ ਕਿਸਾਨ ਕਰਮ ਸਿੰਘ ਨੇ ਦੱਸਿਆ ਕਿ ਨੀਮ ਪਹਾੜੀ ਇਲਾਕੇ ਵਿੱਚ ਬਾਰਸ਼ਾਂ ਵਧੇਰੇ ਹੋਣ ਕਰਕੇ ਝੋਨੇ ਦੀ ਫਸਲ ਦੇਰ ਨਾਲ ਪੱਕਦੀ ਹੈ ,ਜਿਸ ਨਾਲ ਦਾਣਿਆਂ ਵਿੱਚ ਨਮੀ ਜ਼ਿਆਦਾ ਰਹਿੰਦੀ ਹੈ ਅਤੇ ਮੰਡੀਕਰਨ ਵਿੱਚ ਸਮੱਸਿਆ ਆਉਂਦੀ ਹੈ ।ਉਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਠਾਨਕੋਟ ਜ਼ਿਲੇ ਵਿੱਚ ਝੋਨੇ ਦੀ ਲਵਾਈ ਇੱਕ ਜੂਨ ਤੋਂ ਕਰਨ ਇਜ਼ਾਜ਼ਤ ਦਿੱਤੀ ਜਾਵੇ ਤਾਂ ਜੋ ਫਸਲ ਸਮੇਂ ਸਿਰ ਪੱਕ ਸਕੇ ੳਤੇ ਕਿਸਾਨਾਂ ਨੂੰ ਮੰਡੀਕਰਨ ਵਿੱਚ ਸਮੱਸਿਆ ਨਾਂ ਆਵੇ।ਸਟੇਜ ਸਕੱਤਰੀ ਦੇ ਫਰਜ਼ ਡਾ ਸੰਦੀਪ ਸਿੰਘ ਨੇ ਬਾਖੂਬੀ ਨਿਭਾਏ।

Check Also

ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …

Leave a Reply