ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ ਸੱਗੂ) – ਆਪਣੀਆ ਸੇਵਾਵਾਂ ਸਿੱਖਿਆ ਵਿਭਾਗ ਵਿਚ ਰੈਗੁਲਰ ਕਰਾਉਣ ਨੂੰ ਲੈ ਕੇ ਸੰਘਰਸ਼ ਕਰ ਰਹੇ ਸਰਵ ਸਿੱਖਿਆ ਅਭਿਆਨਫ਼ਰਮਸਾ ਦੇ ਮੁਲਾਜ਼ਮਾਂ ਸਰਕਾਰ ਦੇ ਲਾਰਿਆਂ ਨੂੰ ਹਕੀਕਤ ਵਿਚ ਅਮਲੀ ਜ਼ਾਮਾ ਪਹਿਨਾਉਣ ਲਈ ਵਿਧਾਨ ਸਭਾ ਸੈਸ਼ਨ ਦੋਰਾਨ ਸੂਬਾ ਸਰਕਾਰ ਵਿਰੁੱਧ ਉਲੀਕੇ ਸੰਘਰਸ਼ ਦੀ ਸੁਰੂਆਤ ਕਰਦੇ ਹੋਏ ਅੱਜ ਜ਼ਿਲ੍ਹਾ ਪੱਧਰ ਤੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਸੂਬਾ ਸਰਕਾਰ ਦੀ ਅਰਥੀ ਫੂਕੀ।ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ।ਜ਼ਿਲ੍ਹਾ ਪ੍ਰਧਾਨ ਵਿਕਾਸ ਕੁਮਾਰ ਨੇ ਕਿਹਾ ਕਿ ਸਰਵ ਸਿੱਖਿਆ ਅਭਿਆਨ ਤਹਿਤ ਮੁਲਾਜ਼ਮ 11 ਸਾਲਾਂ ਤੋਂ ਲਗਾਤਾਰ ਕੰਮ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ 5 ਮਾਰਚ ਨੂੰ ਮੁਲਾਜ਼ਮਾਂ ਵੱਲੋਂ ਸਿੱਖਿਆ ਮੰਤਰੀ ਪੰਜਾਬ ਦੇ ਹਲਕੇ ਰੋਪੜ ਵਿਖੇ ਰੋਸ ਪ੍ਰਦਰਸ਼ਨ ਕੀਤਾ ਸੀ ਜਿਸ ਦੋਰਾਨ ਰੋਪੜ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ।ਉਨ੍ਹਾਂ ਦੱਸਿਆ ਕਿ ਜਥੇਬੰਦੀ ਨੂੰ ਦਿੱਤੇ ਭਰੋਸੇ ਅਨੁਸਾਰ ਹਾਲੇ ਤੱਕ ਮੀਟਿੰਗ ਦੇ ਸਮੇਂ ਲਈ ਕੋਈ ਜਾਣਕਾਰੀ ਨਹੀ ਦਿੱਤੀ ਗਈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਉੱਪ ਮੁੱਖ ਮੰਤਰੀ ਪੰਜਾਬ ਸੂਬੇ ਦੇ ਹੋਏ ਵਿਕਾਸ ਦਾ ਜਿਕਰ ਕਰਦੇ ਨਹੀ ਥੱਕਦੇ ਪ੍ਰੰਤੂ ਸੱਚਾਈ ਇਹ ਹੈ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ ਆਪਣੇ ਕੀਤੇ ਕੰਮ ਦਾ ਮਿਹਨਤਾਨਾ ਲੈਣ ਲਈ ਵੀ ਸੜਕਾਂ ਤੇ ਆ ਕੇ ਸੰਘਰਸ਼ ਕਰਨਾ ਪੈਦਾ ਹੈ।ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਨੂੰ 2 ਮਹੀਨੇ ਤੋਂ ਤਨਖਾਹਾ ਨਹੀ ਮਿਲੀਆ ਹਨ।
ਉੇਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਨਾਲ ਸਮੇਂ ਸਮੇਂ ‘ਤੇ ਹੋਈਆਂ ਮੀਟਿੰਗ ਵਿਚ ਮੁਲਾਜ਼ਮਾਂ ਨੂੰ ਰੈਗੁਲਰ ਕਰਨ ਦੇ ਭਰੋਸੇ ਤਾਂ ਦਿੱਤੇ ਗਏ ਸਨ।ਪ੍ਰੰਤੂ ਉਨ੍ਹਾਂ ਭਰੋਸਿਆ ਤੇ ਹਾਲੇ ਤੱਕ ਕੋਈ ਅਮਲ ਨਹੀ ਹੋਇਆ ਹੈ।ਉਨ੍ਹਾ ਦੱਸਿਆ ਕਿ ਸਿੱਖਿਆ ਮੰਤਰੀ ਵੱਲੋਂ ਮੁਲਾਜ਼ਮਾਂ ਨੂੰ ਰੈਗੁਲਰ ਕਰਨ ਲਈ ਬਣਾਈ ਕਮੇਟੀ ਵੱਲੋਂ 9 ਮਹੀਨੇ ਬੀਤ ਜਾਣ ਤੇ ਵੀ ਸਰਕਾਰ ਨੂੰ ਕੋਈ ਰਿਪੋਰਟ ਨਹੀ ਸੋਪੀ ਗਈ ਜਿਸ ਤੋਂ ਸਰਕਾਰ ਦੀ ਨੀਅਤ ਵਿਚ ਖੋਟ ਨਜ਼ਰ ਆ ਰਹੀ ਹੈ।ਉਂਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿਚ ਆਪਣੀਆਂ ਸੇਵਾਵਾਂ ਰੈਗੁਲਰ ਕਰਵਾਉਣ ਅਤੇ 2 ਮਹੀਨਿਆ ਤੋਂ ਰੁਕੀਆ ਤਨਖਾਹਾਂ ਜ਼ਾਰੀ ਕਰਵਾਉਣ ਲਈ ਅੱਜ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਸੂਬਾ ਸਰਕਾਰ ਦੀ ਅਰਥੀ ਫੂਕਦੇ ਹੋਏ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਵਿਧਾਨ ਸਭਾ ਸੈਸ਼ਨ ਦੋਰਾਨ ਮੁਲਾਜ਼ਮਾਂ ਨੂੰ ਰੈਗੁਲਰ ਨਾ ਕੀਤਾ ਅਤੇ 2 ਮਹੀਨੇ ਤੋਂ ਰੁਕੀਆ ਤਨਖਾਹਾਂ ਜ਼ਾਰੀ ਨਾ ਕੀਤੀਆ ਤਾਂ ਮੁਲਾਜ਼ਮ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਸੂਬਾ ਪੱਧਰੀ ਰੈਲੀਆ ਕਰਕੇ ਸੂਬਾ ਸਰਕਾਰ ਦੇ ਵਿਕਾਸ ਦੇ ਝੂਠੇ ਦਾਅਵਿਆਂ ਦੀ ਪੋਲ ਖੋਲਣਗੇ।ਦਫਤਰੀ ਕਰਮਚਾਰੀਆਂ ਵੱਲੋਂ ਕਚਹਿਰੀ ਚੌਂਕ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।ਅਰਥੀ ਫੂਕ ਪ੍ਰਦਰਸ਼ਨ ਕਰਨ ਤੋਂ ਬਾਅਦ ਕਰਮਚਾਰੀਆਂ ਵੱਲੋਂ ਸਹਾਇਕ ਕਮਿਸ਼ਨਰ ਮੈਡਮ ਅਮਨਦੀਪ ਕੌਰ ਨੂੰ ਯੂਨੀਅਨ ਦਾ ਮੰਗ ਪੱਤਰ ਦਿੱਤਾ ਗਿਆ।
ਇਸ ਮੋਕੇ ਅਨਿਲ ਸ਼ਰਮਾਂ, ਤਨਵੀਰ ਸਿੰਘ, ਰਜਨੀਸ਼ ਕੁਮਾਰ, ਸ਼ੈਲੀ, ਨਰਿੰਦਰ ਕੌਰ, ਅਮਨਦੀਪ ਕੌਰ, ਰੁਪਿੰਦਰ ਸਿੰਘ, ਅਮਿਤ ਮਹਾਜਨ, ਵਿਕਾਸ ਮਹਾਜਨ, ਸੁਨੀਤਾ, ਵਿਕਰਮਜੀਤ ਸਿੰਘ, ਅਰਵਿੰਦਰ ਸਿੰਘ, ਗੋਰਵ, ਮਨਿੰਦਰ ਕੌਰ, ੳਮਾ, ਸਤਪਾਲ ਸਿੰਘ, ਦਿਲਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਸੰਜੀਵ ਕੁਮਾਰ, ਵਿਨੈ ਕੁਮਾਰ, ਸਾਹਿਲ, ਦੀਪਕ, ਸੁਸ਼ੀਲ, ਪਰਵਿੰਦਰ ਕੌਰ, ਰਾਜਨਦੀਪ ਕੌਰ, ਜਗਜੀਤ ਸਿੰਘ, ਪੂਨਮ, ਕਰਨਦੀਪ ਸਿੰਘ ,ਸੰਜਨਾ, ਜਸਕਰਨ ਸਿੰਘ, ਸ਼ਾਲਿਨੀ, ਚਰਨਜੀਤ ਸਿੰਘ, ਜਗਦੀਪ ਸਿੰਘ, ਸੁਮਨ, ਨੀਰਜ, ਜਤਿੰਦਰ, ਸਪਨਾ,ਮਨਿੰਦਰ ਕੌਰ, ਤੇਜਵਿੰਦਰ, ਨਵਨੀਤ,ਪੂਜਾ ਤੇ ਹੋਰ ਕਰਮਚਾਰੀਆਂ ਵੱਲੋਂ ਰੱਜ਼ ਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media