ਅੰਮ੍ਰਿਤਸਰ, 14 ਮਾਰਚ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ: ਹਰਚਰਨ ਸਿੰਘ, ਡਾ: ਰੂਪ ਸਿੰਘ, ਸ: ਮਨਜੀਤ ਸਿੰਘ, ਸ: ਅਵਤਾਰ ਸਿੰਘ ਸਕੱਤਰ ਤੇ ਸ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਸ: ਵੱਸਣ ਸਿੰਘ ਸਾਬਕਾ ਸੁਪਰਵਾਈਜ਼ਰ ਖ੍ਰੀਦਾਂ ਸ਼ੋ੍ਰਮਣੀ ਕਮੇਟੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸ: ਹਰਚਰਨ ਸਿੰਘ ਮੁੱਖ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਕਿਹਾ ਕਿ ਥੋੜ੍ਹਾ ਚਿਰ ਪਹਿਲਾਂ ਹੀ ਸ: ਵੱਸਣ ਸਿੰਘ ਰਿਟਾਇਰ ਹੋਏ ਸਨ, ਪਰ ਉਨ੍ਹਾਂ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਸਾਰੇ ਦਫ਼ਤਰ ਨੂੰ ਬਹੁਤ ਦੁੱਖ ਹੋਇਆ ਹੈ।ਉਨ੍ਹਾਂ ਕਿਹਾ ਕਿ ਹਾਲੇ ਉਨ੍ਹਾਂ ਕਿਹਾ ਕਿ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਤੇ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ। ਉਨ੍ਹਾਂ ਕਿਹਾ ਪ੍ਰਮਾਤਮਾ ਵੱਸਣ ਸਿੰਘ ਦੀ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਿੱਛੇ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media