Monday, September 7, 2026

ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਨੇ ਬੂਟੇ ਲਗਾਏ

PPN1403201617ਅੰਮ੍ਰਿਤਸਰ, 14 ਮਾਰਚ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਵਾਤਾਵਰਨ ਦੀ ਸ਼ੁੱਧਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ਬੇਦੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸz: ਸੁਲੱਖਣ ਸਿੰਘ ਵੱਲੋਂ ਬੂਟੇ ਲਗਾਏ ਗਏ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸz: ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਅਤੇ ਉਸ ਨਾਲ ਸਬੰਧਤ ਵਿਦਿਅਕ ਅਤੇ ਹੋਰ ਅਦਾਰਿਆਂ ਵਿੱਚ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ ਬੂਟੇ ਲਗਾਏ ਜਾਂਦੇ ਹਨ ਤੇ ਇਸ ਵਾਰ ਵੀ ਛਾਂ ਦਾਰ, ਫਲਦਾਰ ਅਤੇ ਫੁੱਲਦਾਰ ਬੂਟੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਅੱਜ 7ਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਰਾਏ ਸਾਹਿਬ ਦਾ ਗੁਰਤਾ ਗੱਦੀ ਦਿਵਸ ਵੀ ਹੈ। ਗੁਰੂ ਪਾਤਸ਼ਾਹ ਨੇ ਕੀਰਤਪੁਰ ਸਾਹਿਬ ਵਿੱਚ ਨੌ ਲੱਖਾ ਬਾਗ ਬਣਾ ਕੇ ਉਸ ਵਿੱਚ ਕਈ ਪ੍ਰਕਾਰ ਦੇ ਫੁੱਲ ਬੂਟੇ ਲਗਾਏ ਸਨ, ਜਿਥੋਂ ਹਰੜ ਤੇ ਰੋਹਨੀ ਬੂਟੀ ਨਾਲ ਦਾਰਾ ਸ਼ਿਕੋਹ ਠੀਕ ਹੋਇਆ ਸੀ। ਉਨ੍ਹਾਂ ਕਿਹਾ ਕਿ ਗੁਰੂ ਪਾਤਸ਼ਾਹ ਨੇ ਰੋਗੀਆਂ ਦੇ ਲਈ ਅਨੇਕਾਂ ਦਵਾ ਖਾਨੇ ਵੀ ਖੋਲ੍ਹੇ ਸਨ, ਜਿਨ੍ਹਾਂ ਨਾਲ ਸਰੀਰਕ ਰੋਗ ਤੋਂ ਪ੍ਰੇਸ਼ਾਨ ਵਿਅਕਤੀ ਇਲਾਜ ਕਰਵਾ ਕੇ ਤੰਦਰੁਸਤ ਹੁੰਦੇ ਸਨ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਅਸ਼ੁੱਧਤਾ ਦੇ ਕਾਰਣ ਪੂਰੇ ਵਿਸ਼ਵ ਵਿੱਚ ਤਪਸ਼ ਪੈਦਾ ਹੋ ਰਹੀ ਹੈ, ਜਿਸ ਨਾਲ ਵਾਤਾਵਰਨ ਵਿੱਚ ਜੀਵਨ ਵਿਰੋਧੀ ਬਦਲਾਅ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਦੇ ਲਈ ਹਰ ਵਿਅਕਤੀ ਨੂੰ ਆਪਣੇ-ਆਪਣੇ ਘਰਾਂ ਤੇ ਮਹੱਲਿਆਂ ਵਿੱਚ ਵੱਧ ਤੋਂ ਵੱਧ ਬੂਟੇ ਲਗਾ ਕੇ ਮਨੁੱਖਤਾ ਦੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਉਸ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਫਰੀ ਬੂਟੇ ਵੰਡੇ ਜਾਂਦੇ ਹਨ ਸੰਗਤਾਂ ਓਥੋਂ ਬੂਟੇ ਪ੍ਰਾਪਤ ਕਰਕੇ ਇਸ ਦਿਨ ਆਪਣੇ ਘਰਾਂ ਅਤੇ ਮਹੱਲਿਆਂ ਵਿੱਚ ਲਗਾਉਣ ਤਾਂ ਜੋ ਧਰਤੀ ਨੂੰ ਹਰਿਆ ਭਰਿਆ ਤੇ ਪ੍ਰਦੂਸ਼ਿਤ ਰਹਿਤ ਰੱਖਿਆ ਜਾ ਸਕੇ।[[[

Check Also

ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …

Leave a Reply