Sunday, April 26, 2026

ਪਿੰਡ ਰਾਮਦਿਵਾਲੀ ਮੁਸਲਮਾਨਾਂ ਪਛਚਾਤਾਪ ਵਜੋਂ ਰੱਖੇ ਪਹਿਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

PPN1503201508ਚੌਂਕ ਮਹਿਤਾ, 15 ਮਾਰਚ (ਜੋਗਿੰਦਰ ਸਿੰਘ ਮਾਣਾ)- ਪਿੰਡ ਰਾਮਦਿਵਾਲੀ ਮੁਸਲਮਾਨਾਂ ਦੇ ਗੁਰਦੁਵਾਰਾ ਬਾਬਾ ਜੀਵਨ ਸਿੰਘ ਵਿਖੇ ਬੀਤੇ ਦਿਨੀ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੋ ਪਾਵਨ ਸਰੂਪ ਅਗਨ ਭੇਟ ਤੋਂ ਬਾਅਦ ਪਸ਼ਤਾਪ ਵਜੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਪਹਿਲੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਗੁਰਦੁਆਰਾ ਸਾਹਿਬ ਵਿਖੇ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਧਾਰਮਿਕ ਜਥੇਬੰਧੀਆਂ ਦੇ ਆਗੂ, ਇਲਾਕੇ ਦੇ ਮਹਾਂਪੁਰਸ਼ ਤੇ ਮੋਹਤਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਇਕੱਤਰ ਹੋਏ। ਭੋਗ ਉਪਰੰਤ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਦੂਸਰੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਜਿਨ੍ਹਾਂ ਦੇ ਭੋਗ ਮਿਤੀ 17 ਮਾਰਚ ਦਿਨ ਵੀਰਵਾਰ ਨੂੰ ਪਾਏ ਜਾਣਗੇ।ਇਸ ਮੋਕੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ 17 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਅਗਨ ਭੇਂਟ ਹੋਏ ਪਾਵਨ ਸਰੂਪਾਂ ਨੂੰ ਪੂਰੀ ਗੁਰਮਰਿਆਦਾ ਅਨੁਸਾਰ ਨਗਰ ਕੀਰਤਨ ਦੇ ਰੂਪ ਵਿਚ ਸ੍ਰੀ ਗੋਇੰਦਵਾਲ ਸਾਹਿਬ ਲਈ ਲਿਜਾਇਆ ਜਾਵੇਗਾ।ਇਹ ਨਗਰ ਕੀਰਤਨ ਪਿੰਡ ਰਾਮਦੀਵਾਲੀ ਤੋਂ ਚੱਲ ਕੇ ਪਿੰਡ ਮੱਤੇਵਾਲ ਤੋਂ ਬੋਪਾਰਾਏ, ਤਾਹਰਪੁਰ, ਡੇਹਰੀਵਾਲ, ਖਲਚੀਆਂ ਤੋਂ ਹੁੰਦਾ ਹੋਇਆ ਗੋਇੰਦਵਾਲ ਸਾਹਿਬ ਪਹੁੰਚੇਗਾ।ਇਸ ਮੌਕੇ ਪਹੁੰਚੇ ਪ੍ਰਮੁੱਖ ਆਗੂਆਂ ਵਿਚ ਹੋਰਨਾ ਤੋਂ ਇਲਾਵਾ ਸੰਤ ਬਾਬ ਸੱਜਣ ਸਿੰਘ ਗੁਰੂ ਕੀ ਬੇਰ ਸਾਿਹਬ, ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੇ ਮੁੱਖੀ ਭਾਈ ਬਲਬੀਰ ਸਿੰਘ ਮੁੱਛਲ, ਸ੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਤਲਬੀਰ ਸਿੰਘ ਗਿੱਲ ਸਿਆਸੀ ਸਲਾਹਕਾਰ ਸ:ਮਜੀਠੀਆ, ਸੁਖਵਿੰਦਰ ਸਿੰਘ ਗੋਲਡੀ ਸਰਕਲ ਪ੍ਰਧਾਨ ਸ੍ਰੋਮਣੀ ਅਕਾਲੀ ਦਲ, ਮੇਜਰ ਸ਼ਿਵ ਚਰਨ ਸਿੰਘ, ਉੱਪ ਚੇਅਰਮੈਨ ਸਰਵਣ ਸਿੰਘ ਰਾਮਦੀਵਾਲੀ, ਸਰਪੰਚ ਕ੍ਰਿਪਾਲ ਸਿੰਘ ਰਾਮਦੀਵਾਲੀ, ਬਲਵਿੰਦਰ ਸਿੰਘ ਪੋਪਲੀ, ਬਲਵਿੰਦਰ ਸਿੰਘ ਸਿਆਲਕਾ ਤੇ ਪ੍ਰਸਾਸ਼ਨਿਕ ਅਧਿਕਾਰੀ ਵੀ ਮੌਜੂਦ ਸਨ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …

Leave a Reply