Wednesday, July 15, 2026

ਜਨਰਲ ਅਤੇ ਮਾਈਨਿੰਗ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਲਈ ਸ਼ਿਕਾਇਤ ਸੈਲ ਸਥਾਪਿਤ

ਪਠਾਨਕੋਟ, 15 ਮਾਰਚ (ਪ.ਪ)- ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਨੇ ਇਕ ਪ੍ਰੈਸ ਬਿਆਨ ਰਾਹੀ ਦੱਸਿਆ ਹੈ ਕਿ ਲੋਕਾਂ ਦੀਆਂ ਜਨਰਲ ਅਤੇ ਮਾਈਨਿੰਗ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਲਈ ਉਨ੍ਹਾਂ (ਡੀ.ਸੀ.) ਦੇ ਦਫਤਰ ਵਿਖੇ ਇਕ ਸ਼ਿਕਾਇਤ ਸੈਲ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਟੈਲੀਫੋਨ ਨੰਬਰ 0186-2220542 ਹੈ। ਉਨ੍ਹਾਂ ਦੱਸਿਆ ਕਿ ਇਸ ਟੈਲੀਫੋਨ ਤੇ ਮਿਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਦੋ ਦਿਨਾਂ ਦੇ ਅੰਦਰ-ਅੰਦਰ ਕੀਤਾ ਜਾਵੇਗਾ ਅਤੇ ਸ਼ਿਕਾਇਤਾਂ ਦਰਜ ਕਰਨ ਲਈ ਦੋ ਵੱਖ-ਵੱਖ ਰਜ਼ਿਸਟਰ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪ੍ਰਾਪਤ ਸ਼ਿਕਾਇਤਾਂ ਨਾਲ ਸਬੰਧਿਤ ਅਧਿਕਾਰੀਆਂ ਦੀ ਮੀਟਿੰਗ ਹਰੇਕ ਮੰਗਲਵਾਰ ਨੂੰ ਕੀਤੀ ਜਾਵੇਗੀ ਅਤੇ ਜਰੂਰਤ ਹੋਣ ਤੇ ਸ਼ਿਕਾਇਤ ਕਰਤਾ ਨੂੰ ਵੀ ਮੀਟਿੰਗ ਵਿੱਚ ਬੁਲਾਇਆ ਜਾਵੇਗਾ।

Check Also

ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …

Leave a Reply