Wednesday, July 15, 2026

ਤੋਤਾ ਸਿੰਘ ਨੇ ਹਲਕਾ ਧਰਮਕੋਟ ਦੀਆਂ ਸੰਗਤਾਂ ਨਾਲ ਗੁਰੂ ਰਾਮਦਾਸ ਲੰਗਰ ਵਿਖੇ ਕੀਤੀ ਸੇਵਾ

ਅੰਮ੍ਰਿਤਸਰ, 15 ਮਾਰਚ (ਗੁਰਪ੍ਰੀਤ ਸਿੰਘ)- ਜਥੇਦਾਰ ਤੋਤਾ ਸਿੰਘ ਕੈਬਨਿਟ ਮੰਤਰੀ ਤੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਮੁਖਤਿਆਰ ਕੌਰ ਨੇ ਹਲਕਾ ਧਰਮਕੋਟ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕੀਤੀ।ਉਨ੍ਹਾਂ ਨੂੰ ਸੁਲੱਖਣ ਸਿੰਘ ਮੈਨੇਜਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਜਥੇਦਾਰ ਤੋਤਾ ਸਿੰਘ ਕੈਬਨਿਟ ਮੰਤਰੀ ਨੇ ਕਿਹਾ ਕਿ ਸਵ: ਬੀਬੀ ਸੁਰਿੰਦਰ ਕੌਰ ਬਾਦਲ ਦੀ ਪ੍ਰੇਰਨਾ ਸਦਕਾ ਸ੍ਰੀ ਗੂਰੁ ਰਾਮਦਾਸ ਲੰਗਰ ਵਿਖੇ ਰਸਦ ਤੇ ਨਗਦ ਰਾਸ਼ੀ ਦੀ ਸੇਵਾ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਉਹ ਧੰਨਤਾਯੋਗ ਹਨ ਕਿ ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ।ਉਨ੍ਹਾਂ ਕਿਹਾ ਕਿ ਸੇਵਾ ਕਰਨ ਵਾਲੀਆਂ ਸਖਸ਼ੀਅਤਾਂ ਵਿੱਚ ਸ. ਬਰਜਿੰਦਰ ਸਿੰਘ ਬਰਾੜ ਚੇਅਰਮੈਨ ਹੈਲਥ ਸਿਸਟਮ ਕਾਰਪੋਰੇਸ਼ਨ, ਜੋਗਿੰਦਰ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਮਹਿੰਦਰ ਸਿੰਘ ਵਾਈਸ ਚੇਅਰਮੈਨ ਮਾਰਕੀਟ ਕਮੇਟੀ, ਜੋਗਿੰਦਰ ਸਿੰਘ ਸਰਕਲ ਪ੍ਰਧਾਨ, ਸੁਖਵਿੰਦਰ ਸਿੰਘ ਦਾਤੇਵਾਲ ਚੇਅਰਮੈਨ, ਰਾਣਾ ਮਸੀਹ ਡਾਇਰੈਕਟਰ ਮੰਡੀ ਬੋਰਡ, ਗੁਰਨਾਮ ਸਿੰਘ ਜੀਦੜਾ ਚੇਅਰਮੈਨ, ਗੁਰਬਖ਼ਸ਼ ਸਿੰਘ, ਸ. ਹਰਦਿਆਲ ਸਿੰਘ ਮੀਤ ਪ੍ਰਧਾਨ, ਸ. ਦਿਲਬਾਗ ਸਿੰਘ ਯੂਥ ਆਗੂ, ਸ. ਅਮਰੀਕ ਸਿੰਘ ਸਰਪੰਚ ਮਹਿਣਾ, ਸ. ਬਲਵੰਤ ਸਿੰਘ ਕਿਸਾਨ ਆਗੂ, ਗੁਰਮੇਲ ਸਿੰਘ ਉਮਰੀਆਣਾ, ਗੁਰਮੀਤ ਸਿੰਘ ਦਾਤੇਵਾਲ, ਡਾ. ਜਸਵਿੰਦਰ ਸਿੰਘ ਬਰਾੜ ਤੇ ਰਜਿੰਦਰ ਸਿੰਘ ਡੱਲਾ ਆਦਿ ਸ਼ਾਮਲ ਸਨ।ਇਸ ਮੌਕੇ ਜਤਿੰਦਰ ਸਿੰਘ ਐਡੀਸ਼ਨਲ ਮੈਨੇਜਰ, ਹਰਭਿੰਦਰ ਸਿੰਘ ਤੇ ਬਲਬੀਰ ਸਿੰਘ ਇੰਚਾਰਜ ਲੰਗਰ ਆਦਿ ਹਾਜ਼ਰ ਸਨ।

Check Also

ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …

Leave a Reply