ਅੰਮ੍ਰਿਤਸਰ, 15 ਮਾਰਚ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਿੰਡ ਧੂਆਂ ਕਲਾਂ ਤੋਂ ਭਗਤ ਧੰਨਾ ਜੀ ਦੀ 6ਵੀਂ ਸ਼ਤਾਬਦੀ ਮੌਕੇ ਦਰਸ਼ਨ ਕਰਕੇ ਵਾਪਸ ਆਉਂਦੇ ਚਾਰ ਨਿਹੰਗ ਸਿੰਘਾਂ ਦੇ ਬਠਿੰਡਾੁਅੰਮ੍ਰਿਤਸਰ ਮਾਰਗ ਤੇ ਗੋਨਿਆਣਾ ਮੰਡੀ ਨੇੜੇ ਸੜਕ ਹਾਦਸੇ ਵਿੱਚ ਮਾਰੇ ਜਾਣ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਸਫਾਰੀ ਤੇ ਟਰ’ਕ ਦੀ ਭਿਆਨਕ ਟ’ਕਰ ਵਿੱਚ ਇਹ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ, ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਤੇ ਉਸ ਅੱਗੇ ਕਿਸੇ ਦਾ ਜੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਮੇਰੀ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਅੱਗੇ ਅਰਦਾਸ ਜੋਦੜੀ ਹੈ ਕਿ ਉਹ ਮ੍ਰਿਤਕ ਸਿੰਘਾਂ ਦੀ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਜ਼ਖ਼ਮੀਆਂ ਨੂੰ ਜਲਦੀ ਸਿਹਤਯਾਬ ਕਰਨ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …
Punjab Post Daily Online Newspaper & Print Media