
ਸੰਦੌੜ , 16 ਮਾਰਚ (ਹਰਮਿੰਦਰ ਭੱਟ ਸਿੰਘ) – ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਬੁਲਾਰੇ ਅਬਜਿੰਦਰ ਸੰਘਾ ਨੇ ਕਿਹਾ ਕਿ ਵਿਵਾਦਿਤ ਐਸ.ਵਾਈ.ਐਲ ਲਿੰਕ ਨਹਿਰ ਤੇ ਆਪ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੇ ਬਿਆਨ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਜੋ ਉਹ ਹੋਰਨਾਂ ਸੂਬਿਆਂ ਨੂੰ ਦੇ ਸਕੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਹਿ ਚੁੱਕੇ ਹਨ ਕਿ ਪੰਜਾਬ ਪਹਿਲਾਂ ਹੀ ਪਾਣੀ ਦੀ ਘਾਟ ਜੂਝ ਰਿਹਾ ਹੈ।ਇਸ ਬਿਆਨ ਤੋਂ ਬਾਅਦ ਹੁਣ ਕਾਂਗਰਸ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਨਰਿੰਦਰ ਮੋਦੀ ਨੂੰ ਸਪੱਸਟ ਕਰਨਾ ਚਾਹੀਦਾ ਹੈ ਕਿ ਇਸ ਗੰਭੀਰ ਮਸਲੇ ਵਿਚ ਉਨ੍ਹਾਂ ਦੀ ਪਾਰਟੀ ਦਾ ਕੀ ਸਟੈਂਡ ਹੈ।ਅਬਜਿੰਦਰ ਸੰਘਾ ਨੇ ਕਿਹਾ ਕਿ ਭਾਜਪਾ, ਕਾਂਗਰਸ ਅਤੇ ਸ੍ਰੋਮਣੀ ਅਕਾਲੀ ਦਲ ਨੇ ਐਸ.ਵਾਈ.ਐਲ ਲਿੰਕ ਨਹਿਰ ਦੇ ਮੁੱਦੇ ਤੇ ਹਰ ਵਾਰ ਸਿਆਸੀ ਰੋਟੀਆਂ ਹੀ ਸੇਕੀਆਂ ਹਨ ਅਤੇ ਤਿੰਨਹਾਂ ਹੀ ਪਾਰਟੀਆਂ ਨੂੰ ਪੰਜਾਬ ਦੇ ਹਿੱਤਾਂ ਦਾ ਭੋਰਾ ਵੀ ਖਿਆਲ ਨਹੀਂ ਹੈ।ਉਨ੍ਹਾਂ ਕਿਹਾ ਕਿ ਇਕ ਪਾਸੇ ਕੈਪਟਨ ਅਮਰਿੰਦਰ ਸਿੰਘ ਆਪਣੇ ਆਪ ਨੂੰ ਪਾਣੀਆਂ ਦਾ ਰਾਖਾ ਹੋਣ ਦੀ ਗੱਲ ਆਖ ਰਹੇ ਹਨ ਜਦਕਿ ਦੂੂਜੇ ਪਾਸੇ ਜਿਸ ਵੇਲੇ ਇਸ ਨਹਿਰ ਦੀ ਸੁਰੂਆਤ ਹੋਈ ਸੀ ਉੇਸ ਵਕਤ ਕੈਪਟਨ ਅਮਰਿੰਦਰ ਸਿੰਘ ਨੇ ਉਸ ਵੇਲੇ ਦੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦਾ ਸਵਾਗਤ ਕੀਤਾ ਸੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣਾ ਚਾਹੀਦਾ ਹੈ ਕਿ ਕਿਹੜੀ ਪਾਰਟੀ ਦਾ ਇਸ ਮਸਲੇ ਤੇ ਕੀ ਸਟੈਂਡ ਹੈ।ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਹਰ ਵੇਲੇ ਪੰਜਾਬ ਦੇ ਮਸਲਿਆਂ ਤੇ ਉਲਟ ਪਾਸੇ ਖੜੀ ਹੁੰਦੀ ਹੈ।ਉਨ੍ਹਾਂ ਅੱਗੇ ਕਿਹਾ ਇਨ੍ਹਾਂ ਅਕਾਲੀ ਦਲ ਭਾਜਪਾ ਅਤੇ ਕਾਂਗਰਸ ਨੂੰ ਪੰਜਾਬ ਦੇ ਪਾਣੀਆਂ ਦਾ ਫਿਕਰ ਸਿਰਫ ਵੋਟਾਂ ਵੇਲੇ ਹੀ ਹੁੰਦਾ ਹੈ ਅਤੇ ਵੋਟਾਂ ਲੈਣ ਤੋਂ ਬਾਅਦ ਇਹ ਗੱਲਾਂ ਭੁੱਲ ਜਾਂਦੀਆਂ ਹਨ।
Punjab Post Daily Online Newspaper & Print Media