Saturday, March 7, 2026

ਗੜੇਮਾਰੀ ਨਾਲ ਖਰਾਬ ਹੋਈਆਂ ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ 15 ਦਿਨਾਂ ਮੁਕੰਮਲ ਕਰਨ ਦੀ ਹਦਾਇਤ

PPN1603201606

ਸੰਦੌੜ (ਸੰਗਰੂਰ), 16 ਮਾਰਚ (ਹਰਮਿੰਦਰ ਭੱਟ ਸਿੰਘ) – ਡਿਪਟੀ ਕਮਿਸ਼ਨਰ ਸ. ਅਰਸ਼ਦੀਪ ਸਿੰਘ ਥਿੰਦ ਨੇ ਅੱਜ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਿਛਲੇ ਦਿਨੀਂ ਹੋਈ ਗੜੇਮਾਰੀ ਕਾਰਨ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਪ੍ਰਭਾਵਿਤ ਕਿਸਾਨਾਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਦਿਵਾਉਣ ਲਈ ਵਿਸ਼ੇਸ਼ ਗਿਰਦਾਵਰੀ ਦੀ ਮੁਢਲੀ ਪ੍ਰਕਿਰਿਆ ਨੂੰ 31 ਮਾਰਚ ਤੱਕ ਮੁਕੰਮਲ ਕੀਤਾ ਜਾਵੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਇਸ ਸਬੰਧੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਥਿੰਦ ਨੇ ਹਦਾਇਤ ਕਰਦਿਆਂ ਕਿਹਾ ਕਿ 17 ਮਾਰਚ ਤੋਂ ਵਿਸ਼ੇਸ਼ ਗਿਰਦਾਵਰੀ ਸਬੰਧੀ ਪੜਤਾਲ ਪ੍ਰਕਿਰਿਆ ਨੂੰ ਸ਼ੁਰੂ ਕਰਕੇ 15 ਦਿਨਾਂ ਦੇ ਸਮੇਂ ਅੰਦਰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇ ਅਤੇ ਇਸ ਉਪਰੰਤ ਪਿੰਡਾਂ ਵਿੱਚੋਂ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣ ਤਾਂ ਜੋ ਕੋਈ ਵੀ ਪ੍ਰਭਾਵਿਤ ਕਿਸਾਨ ਮੁਆਵਜ਼ੇ ਦੇ ਅਧਿਕਾਰ ਤੋਂ ਵਾਂਝਾ ਨਾ ਰਹਿ ਸਕੇ। ਡਿਪਟੀ ਕਮਿਸ਼ਨਰ ਨੇ ਲਹਿਰਾ ਅਤੇ ਮੂਣਕ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਪੜਤਾਲ ਪ੍ਰਕਿਰਿਆ ਦੀ ਪੂਰੀ ਨਿਗਰਾਨੀ ਕਰਨ ਅਤੇ ਸੀਮਤ ਸਮੇਂ ਅੰਦਰ ਪੜਤਾਲ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਸਬੰਧਤ ਪਟਵਾਰੀਆਂ ਨੂੰ ਹਦਾਇਤ ਕੀਤੀ ਕਿ ਸਬ ਤਹਿਸੀਲ ਖਨੌਰੀ ਵਿੱਚ ਪਿੰਡ ਨਵਾਂਗਾਉ, ਜਸਵੰਤਪੁਰਾ ਉਰਫ ਹੋਤੀਪੁਰ, ਭੂਲਣ, ਰਾਮਗੜ੍ਹ ਗੁੱਜਰਾਂ, ਕਰੌਦਾ, ਗੁਲਾੜੀ, ਠਸਕਾ, ਚੱਠਾ ਗੋਬਿੰਦਪੁਰਾ, ਬਾਉਪੁਰ, ਖਨੌਰੀ ਖੁਰਦ, ਬਾਮਣੀਵਾਲਾ, ਮੰਡਵੀ ਏ-ਬੀ, ਅਨਦਾਣਾ, ਬਨਾਰਸੀ, ਖਨੌਰੀਕਲਾਂ, ਮਹਾਂਸਿੰਘਵਾਲਾ ਅਤੇ ਤਹਿਸ਼ੀਲ ਮੂਣਕ ਦੇ ਪਿੰਡਾਂ ਬੱਲਰਾਂ ਬੀ, ਬੱਲਰਾਂ ਏ, ਗੋਬਿੰਦਪੁਰ ਪਾਪੜਾ, ਦੇਹਲਾ, ਭੂਟਾਲਖੁਰਦ, ਢੀਂਡਸਾ, ਡੂਡੀਆ, ਬਿਸ਼ਨਪੁਰ ਖੋਖਰ, ਹਰੀਗੜ੍ਹ ਗੇਹਲਾ ਅਤੇ ਬੰਗਾ, ਤਹਿਸ਼ੀਲ ਲਹਿਰਾ ਦੇ ਪਿੰਡਾਂ ਰਾਏਧਰਾਨਾ, ਲਹਿਲਕਲਾਂ ਏ, ਲਹਿਲਕਲਾਂ ਬੀ, ਬਖੌਰਾਕਲਾ, ਚੂਲੜਕਲਾਂ, ਕਾਲੀਆ, ਚੂਲੜ ਖੁਰਦ, ਚੋਟੀਆਂ ਅਤੇ ਝਲੂਰ ਵਿਖੇ ਵਿਸ਼ੇਸ ਗਿਰਦਾਵਰੀ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚੜਾਈ ਜਾਵੇ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮਾਲ ਅਫ਼ਸਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਇਸ ਪੂਰੀ ਪ੍ਰਕਿਰਿਆਂ ਨੂੰ ਨੇਪਰੇ ਚੜਾਉਣ ਲਈ ਲਗਾਤਾਰ ਪਟਵਾਰੀਆਂ ਤੋਂ ਪ੍ਰਗਤੀ ਰਿਪੋਰਟ ਲਈ ਜਾਵੇ ਅਤੇ ਸਰਕਾਰ ਦੀਆਂ ਹਦਇਤਾਂ ਦੀਆਂ ਇੰਨ ਬਿਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਜਿੰਦਰ ਸਿੰਘ ਬੱਤਰਾ, ਐਸ.ਡੀ.ਐਮ. ਲਹਿਰਾ ਮਿਸ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਸੁਨਾਮ ਸ. ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ. ਮਲੇਰਕੋਟਲਾ ਸ੍ਰੀ ਅਮਿਤ ਬੈਂਬੀ, ਜ਼ਿਲ੍ਹਾ ਮਾਲ ਅਫ਼ਸਰ ਸ. ਗਗਨਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਸ. ਜਗਤਾਰ ਸਿੰਘ ਬਰਾੜ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply