Sunday, August 9, 2026

ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕਤਾ ਪ੍ਰੋਗਰਾਮ ਭਲਕੇ

ਅੰਮ੍ਰਿਤਸਰ, 16 ਮਾਰਚ (ਜਗਦੀਪ ਸਿੰਘ ਸੱਗੂ) – ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਪ੍ਰਚਾਰ ਨਿਦੇਸ਼ਾਲਾ ਦੀ ਅੰਮ੍ਰਿਤਸਰ ਇਕਾਈ ਵੱਲੋਂ ਆਮ ਲੋਕਾਂ ਤੱਕ ਲੋਕ ਭਲਾਈ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਪਹੁੰਚਾਉਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਪ੍ਰੋਗਰਾਮ ਬੀ. ਡੀ. ਪੀ. ਓ ਦਫ਼ਤਰ ਚੋਗਾਵਾਂ ਵਿਖੇ 18 ਮਾਰਚ ਨੂੰ ਕਰਵਾਇਆ ਜਾਵੇਗਾ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਹੋਣਗੇ ਜਦਕਿ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਵੀਰ ਸਿੰਘ ਲੋਪੋਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸੇ ਸੰਦਰਭ ਵਿਚ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਅਤੇ ‘ਸਵੱਛ ਭਾਰਤ ਅਭਿਆਨ’ ਬਾਰੇ ਚੋਗਾਵਾਂ ਵਿਖੇ ਇਕ ਰੈਲੀ ਵੀ ਕੱਢੀ ਜਾਵੇਗੀ, ਜਿਸ ਨੂੰ ਸਹਾਇਕ ਕਮਿਸ਼ਨਰ ਡਾ ਪ੍ਰੀਤੀ ਯਾਦਵ ਝੰਡੀ ਦੇ ਕੇ ਰਵਾਨਾ ਕਰਨਗੇ।

Check Also

ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …

Leave a Reply