
ਬਾਬਾ ਬਕਾਲਾ, 16 ਮਾਰਚ (ਬਲਵਿੰਦਰ ਸਿੰਘ ਸੰਧੂ)- ਪ੍ਰਸ਼ਾਸਨਿਕ ਕੰਮਕਾਜ਼ ਵਿਚ ਹੋਰ ਤੇਜ਼ੀ ਲਿਆਉਣ ਅਤੇ ਲੋਕਾਂ ਨੂੰ ਬਿਨ੍ਹਾਂ ਖੱਜਲ-ਖੁਆਰੀ ਦੇ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਵੱਲੋਂ ਤਹਿਸੀਲ ਬਾਬਾ ਬਕਾਲਾ ਦੇ ਦਫਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦਫ਼ਤਰਾਂ ਦੇ ਕੰਮਕਾਜ਼ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਲੋਕਾਂ ਨੂੰ ਬਿਨ੍ਹਾਂ ਕਿਸੇ ਦੇਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਦਫਤਰਾਂ ਵਿਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਦਾ ਪੂਰਾ ਮਾਣ-ਸਤਿਕਾਰ ਕੀਤਾ ਜਾਵੇ ਅਤੇ ਬਿਨਾਂ ਕਿਸੇ ਖੱਜਲ-ਖੁਆਰੀ ਤੇ ਦੇਰੀ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇ।
ਤਹਿਸੀਲ ਦਫਤਰ ਅਤੇ ਸਬ ਰਜਿਸ਼ਟਰਾਰ ਦਫਤਰ ਦੀ ਚੈਕਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਬਾਬਾ ਬਕਾਲਾ ਦੇ ਐਸ.ਡੀ.ਐਮ. ਨੂੰ ਕਿਹਾ ਕਿ ਸਰਕਾਰੀ ਦਫਤਰਾਂ ਵਿਚ ਆਮ ਲੋਕਾਂ ਲਈ ਮੁਢਲੀਆਂ ਸਹੂਲਤਾਂ ਯਕੀਨੀ ਬਣਾਈਆਂ ਜਾਣ ਤਾਂ ਜੋ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਕੋਈ ਵੀ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਦਫ਼ਤਰਾਂ ਵਿਚ ਬੁਨਿਆਦੀ ਢਾਂਚੇ ਦੀਆਂ ਲੋੜਾਂ ਜਲਦ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਪੰਜਾਬ ਸਰਕਾਰ ਦੇ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਨਿਰਧਾਰਤ ਸਮਾਂ ਸੀਮਾਂ ਅੰਦਰ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਨਿਰਧਾਰਤ ਸਮਾਂ ਸੀਮਾ ਵਿਚ ਸੇਵਾ ਮੁਹੱਈਆ ਨਹੀਂ ਕਰਵਾਉਂਦਾ ਤਾਂ ਉਸ ਖਿਲਾਫ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸਹਾਹਿਕ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ. ਡੀ. ਐਮ ਬਾਬਾ ਬਕਾਲਾ ਸ੍ਰੀ ਰਾਜੇਸ਼ ਪੋਪਲੀ ਅਤੇ ਹੋਰ ਅਧਿਕਾਰੀ ਉਨ੍ਹਾਂ ਦੇ ਨਾਲ ਸਨ।
Check Also
ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …
Punjab Post Daily Online Newspaper & Print Media